20-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-07-2026

ਪੁਰਾਣੀ ਰੰਜਿਸ਼ ਦੇ ਚਲਦਿਆਂ ਤੇਜ਼ਧਾਰ ਹਥਿਆਰਾਂ ਨਾਲ ਨੌਜਵਾਨ ਦਾ ਕਤਲ

ਲੁਧਿਆਣਾ, 06 ਜੁਲਾਈ ( ਪਰਮਿੰਦਰ ਸਿੰਘ ਅਹੂਜਾ/ਪ੍ਰਦੀਪ ਭੰਡਾਰੀ) - ਲੁਧਿਆਣਾ ਵਿਚ ਪੁਰਾਣੀ ਰੰਜਿਸ਼ ਇਕ ਵਾਰ ਫਿਰ ਖੂਨੀ ਰੂਪ ਧਾਰ ਗਈ। ਕਰਿਆਨੇ ਦੇ ਦੁਕਾਨਦਾਰ ਦੇ ਪੁੱਤਰ ਇੰਦਰਜੀਤ ਸਿੰਘ ਉਰਫ਼ ਚੰਨੀ...

Ad Position 21
No active advertisement
ਅਜੀਤ ਡੈਸਕ 06-07-2026

ਲੁਧਿਆਣਾ, 06 ਜੁਲਾਈ ( ਪਰਮਿੰਦਰ ਸਿੰਘ ਅਹੂਜਾ/ਪ੍ਰਦੀਪ ਭੰਡਾਰੀ) - ਲੁਧਿਆਣਾ ਵਿਚ ਪੁਰਾਣੀ ਰੰਜਿਸ਼ ਇਕ ਵਾਰ ਫਿਰ ਖੂਨੀ ਰੂਪ ਧਾਰ ਗਈ। ਕਰਿਆਨੇ ਦੇ ਦੁਕਾਨਦਾਰ ਦੇ ਪੁੱਤਰ ਇੰਦਰਜੀਤ ਸਿੰਘ ਉਰਫ਼ ਚੰਨੀ ਦਾ ਘਰ ਦੇ ਬਾਹਰ ਤੇਜ਼ਧਾਰ ਹਥਿਆਰਾਂ ਨਾਲ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਇਹ ਸਾਰੀ ਵਾਰਦਾਤ ਇਲਾਕੇ ਵਿਚ ਲੱਗੇ ਸੀਸੀਟੀਵੀ ਕੈਮਰੇ ਵਿਚ ਕੈਦ ਹੋ ਗਈ, ਜਿਸ ਵਿਚ ਹਮਲਾਵਰ ਘਟਨਾ ਨੂੰ ਅੰਜਾਮ ਦੇਣ ਤੋਂ ਬਾਅਦ ਫਰਾਰ ਹੁੰਦੇ ਨਜ਼ਰ ਆ ਰਹੇ ਹਨ।
ਮਿਲੀ ਜਾਣਕਾਰੀ ਅਨੁਸਾਰ, ਸ਼ਨੀਵਾਰ ਰਾਤ ਇੰਦਰਜੀਤ ਆਪਣੇ ਘਰ ਦੇ ਬਾਹਰ ਗਲੀ ਵਿਚ ਖੜ੍ਹਾ ਸੀ। ਇਸ ਦੌਰਾਨ ਪੁਰਾਣੀ ਰੰਜਿਸ਼ ਰੱਖਣ ਵਾਲੇ ਕਈ ਨੌਜਵਾਨਾਂ ਨੇ ਉਸ ਨੂੰ ਘੇਰ ਲਿਆ ਅਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਜਦੋਂ ਉਸ ਦੇ ਮਾਪੇ ਅਤੇ ਭਰਾ ਬਚਾਉਣ ਲਈ ਦੌੜੇ ਤਾਂ ਹਮਲਾਵਰਾਂ ਨੇ ਉਨ੍ਹਾਂ ਨਾਲ ਵੀ ਕੁੱਟਮਾਰ ਕੀਤੀ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦਿੰਦਿਆਂ ਮੌਕੇ ਤੋਂ ਫਰਾਰ ਹੋ ਗਏ।
ਗੰਭੀਰ ਜ਼ਖ਼ਮੀ ਹਾਲਤ ਵਿਚ ਇੰਦਰਜੀਤ ਨੂੰ ਤੁਰੰਤ ਡੀਐਮਸੀ ਹਸਪਤਾਲ ਲਿਜਾਇਆ ਗਿਆ, ਜਿੱਥੇ ਇਲਾਜ ਦੌਰਾਨ ਉਸ ਨੇ ਦਮ ਤੋੜ ਦਿੱਤਾ। ਪਰਿਵਾਰ ਮੁਤਾਬਕ, ਮੁਲਜ਼ਮਾਂ ਨਾਲ ਕਾਫ਼ੀ ਸਮੇਂ ਤੋਂ ਪੁਰਾਣੀ ਰੰਜਿਸ਼ ਚੱਲ ਰਹੀ ਸੀ ਅਤੇ ਉਸੇ ਦਾ ਨਤੀਜਾ ਇਹ ਖੂਨੀ ਹਮਲਾ ਬਣਿਆ।
ਘਟਨਾ ਦੀ ਸੂਚਨਾ ਮਿਲਦੇ ਹੀ ਡਾਬਾ ਥਾਣਾ ਪੁਲਿਸ ਮੌਕੇ 'ਤੇ ਪਹੁੰਚੀ ਅਤੇ ਨਾਮਜ਼ਦ ਮੁਲਜ਼ਮਾਂ ਸਮੇਤ ਹੋਰ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕਤਲ ਸਮੇਤ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ। ਪੁਲਿਸ ਦਾ ਕਹਿਣਾ ਹੈ ਕਿ ਸੀਸੀਟੀਵੀ ਫੁਟੇਜ ਅਤੇ ਹੋਰ ਸਬੂਤਾਂ ਦੇ ਆਧਾਰ 'ਤੇ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਹੈ। 

Ad Position 22
No active advertisement
ਪਿਛਲੀ ਖ਼ਬਰ ਰਿਲੀਜ਼ ਹੋਣੀ ਚਾਹੀਦੀ ਹੈ ਫ਼ਿਲਮ ਸਤਲੁਜ - ਮਾਲਵਿੰਦਰ ਸਿੰਘ ਕੰਗ ਅਗਲੀ ਖ਼ਬਰ ਕੋਈ ਕਾਲਪਨਿਕ ਫ਼ਿਲਮ ਨਹੀਂ ਹੈ ਸਤਲੁਜ - ਕੁਲਤਾਰ ਸਿੰਘ ਸੰਧਵਾਂ
Ad Position 24