20-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-07-2026

ਮੱਧ ਪ੍ਰਦੇਸ਼: ਭਿਆਨਕ ਸੜਕੀ ਹਾਦਸੇ ਵਿਚ ਪੰਜ ਦੀ ਮੌਤ

ਭੋਪਾਲ, 7 ਜੁਲਾਈ- ਸੋਮਵਾਰ ਦੇਰ ਰਾਤ ਮੱਧ ਪ੍ਰਦੇਸ਼ ਦੇ ਮਾਈਹਰ ਜ਼ਿਲ੍ਹੇ ਦੇ ਰਾਸ਼ਟਰੀ ਰਾਜਮਾਰਗ 30 (NH-30) 'ਤੇ ਇਕ ਭਿਆਨਕ ਸੜਕ ਹਾਦਸਾ ਵਾਪਰਿਆ। ਦੇਹਾਤ ਥਾਣਾ ਖੇਤਰ ਦੇ....

Ad Position 21
No active advertisement
ਅਜੀਤ ਡੈਸਕ 07-07-2026

ਭੋਪਾਲ, 7 ਜੁਲਾਈ- ਸੋਮਵਾਰ ਦੇਰ ਰਾਤ ਮੱਧ ਪ੍ਰਦੇਸ਼ ਦੇ ਮਾਈਹਰ ਜ਼ਿਲ੍ਹੇ ਦੇ ਰਾਸ਼ਟਰੀ ਰਾਜਮਾਰਗ 30 (NH-30) 'ਤੇ ਇਕ ਭਿਆਨਕ ਸੜਕ ਹਾਦਸਾ ਵਾਪਰਿਆ। ਦੇਹਾਤ ਥਾਣਾ ਖੇਤਰ ਦੇ ਰਿਗਰਾ ਪਿੰਡ ਦੇ ਨੇੜੇ ਇਕ ਤੇਜ਼ ਰਫ਼ਤਾਰ ਕਾਰ ਇਕ ਟਰੱਕ ਦੇ ਪਿਛਲੇ ਹਿੱਸੇ ਵਿਚ ਜਾ ਵੱਜੀ। ਟੱਕਰ ਇੰਨੀ ਜ਼ਬਰਦਸਤ ਸੀ ਕਿ ਗੱਡੀ ਦਾ ਅਗਲਾ ਹਿੱਸਾ ਪੂਰੀ ਤਰ੍ਹਾਂ ਨੁਕਸਾਨਿਆ ਗਿਆ। ਛੇ ਨੌਜਵਾਨ ਕਾਰ ਦੇ ਅੰਦਰ ਫਸ ਗਏ ਤੇ ਪੰਜ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦੋਂ ਕਿ ਇਕ ਗੰਭੀਰ ਜ਼ਖਮੀ ਹੋ ਗਿਆ।

ਮੁੱਢਲੀ ਜਾਣਕਾਰੀ ਅਨੁਸਾਰ ਜਨਮਦਿਨ ’ਚ ਸ਼ਾਮਿਲ ਹੋਣ ਤੋਂ ਬਾਅਦ ਇਹ ਨੌਜਵਾਨ ਮਾਈਹਰ ਵਾਪਸ ਆ ਰਹੇ ਸਨ। ਦੇਰ ਰਾਤ ਜਦੋਂ ਉਨ੍ਹਾਂ ਦੀ ਕਾਰ ਰਿਗਰਾ ਪਿੰਡ ਦੇ ਨੇੜੇ ਪਹੁੰਚੀ ਤਾਂ ਇਹ ਇਕ ਟਰੱਕ ਨਾਲ ਟਕਰਾ ਗਈ। ਟੱਕਰ ਦੀ ਆਵਾਜ਼ ਇੰਨੀ ਭਿਆਨਕ ਸੀ ਕਿ ਨੇੜੇ ਤੇੜੇ ਦੇ ਲੋਕ ਮੌਕੇ ’ਤੇ ਪੁੱਜੇ।

Ad Position 22
No active advertisement
ਪਿਛਲੀ ਖ਼ਬਰ ਸਕੂਲ ਬੱਸ ਹੋਈ ਹਾਦਸੇ ਦਾ ਸ਼ਿਕਾਰ ਅਗਲੀ ਖ਼ਬਰ ⭐️ਮਾਣਕ ਮੋਤੀ ⭐️
Ad Position 24