17-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-07-2026

ਜਲੰਧਰ ’ਚ ਪੁਲਿਸ ਤੇ ਬਦਮਾਸ਼ਾਂ ਵਿਚਾਲੇ ਮੁੱਠਭੇੜ, ਮੁਲਜ਼ਮ ਕਾਬੂ

ਜਲੰਧਰ, 7 ਜੁਲਾਈ (ਦਵਿੰਦਰ/ਜਤਿੰਦਰ ਪੰਮੀ)- ਜਲੰਧਰ 'ਚ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਮੁੱਠਭੇੜ ਹੋਣ ਦੀ ਜਾਣਕਾਰੀ...

Ad Position 21
No active advertisement
ਅਜੀਤ ਡੈਸਕ 07-07-2026

ਜਲੰਧਰ, 7 ਜੁਲਾਈ (ਦਵਿੰਦਰ/ਜਤਿੰਦਰ ਪੰਮੀ)- ਜਲੰਧਰ 'ਚ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਮੁੱਠਭੇੜ ਹੋਣ ਦੀ ਜਾਣਕਾਰੀ ਮਿਲੀ ਹੈ। ਜਾਣਕਾਰੀ ਅਨੁਸਾਰ ਪੁਲਿਸ ਨੇ ਮੁੱਠਭੇੜ 'ਚ ਮੁਲਜ਼ਮ ਨੂੰ ਕਾਬੂ ਕਰ ਲਿਆ ਹੈ। ਜਲੰਧਰ ਪੁਲਿਸ ਨੇ ਗੜ੍ਹਾ ਰੋਡ 'ਤੇ ਗੋਲੀਬਾਰੀ ਕਰਨ ਵਾਲੇ ਇਕ ਮੁਲਜ਼ਮ ਦਾ ਐਨਕਾਊਂਟਰ ਕੀਤਾ ਹੈ। ਇਹ ਮੁਕਾਬਲਾ ਕਰੀਬ 1.30 ਵਜੇ ਹੋਇਆ। ਪੁਲਿਸ ਨੇ ਮੁਲਜ਼ਮ ਦੀ ਲੱਤ ਵਿਚ ਗੋਲੀ ਮਾਰ ਦਿੱਤੀ। ਪੁਲੀਸ ਪਾਰਟੀ ਨੇ ਦੱਸਿਆ ਕਿ ਉਹ ਗੜ੍ਹਾ ਰੋਡ ’ਤੇ ਗੋਲੀ ਚਲਾਉਣ ਵਾਲੇ ਸ਼ਿਆਮ ਲਾਲ ਨੂੰ ਗ੍ਰਿਫ਼ਤਾਰ ਕਰਨ ਗਏ ਸਨ।

ਜਦੋਂ ਉਹ ਉਸ ਨੂੰ ਕਾਬੂ ਕਰਨ ਲੱਗੇ ਤਾਂ ਮੁਲਜ਼ਮ ਨੇ ਅਚਾਨਕ ਪੁਲਿਸ ਪਾਰਟੀ ’ਤੇ ਗੋਲੀਆਂ ਚਲਾ ਦਿੱਤੀਆਂ। ਜਵਾਬੀ ਕਾਰਵਾਈ ਵਿਚ ਪੁਲਿਸ ਨੇ ਗੋਲੀ ਚਲਾ ਦਿੱਤੀ ਜਿਸ ਕਾਰਨ ਇਕ ਗੋਲੀ ਮੁਲਜ਼ਮ ਦੀ ਲੱਤ ਵਿਚ ਲੱਗੀ। ਲੱਤ ਵਿਚ ਗੋਲੀ ਲੱਗਣ ਤੋਂ ਬਾਅਦ ਮੁਲਜ਼ਮ ਉੱਥੇ ਹੀ ਡਿੱਗ ਪਿਆ। ਉਸ ਨੂੰ ਇਲਾਜ ਲਈ ਸਿਵਲ ਹਸਪਤਾਲ ਜਲੰਧਰ ਵਿਖੇ ਦਾਖ਼ਲ ਕਰਵਾਇਆ ਜਾਵੇਗਾ।

ਪੁਲਿਸ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਗੜ੍ਹਾ ਰੋਡ 'ਤੇ ਇਕ ਘਰ 'ਤੇ ਗੋਲੀ ਚਲਾਉਣ ਵਾਲਾ ਦੋਸ਼ੀ ਜਲੰਧਰ ਛਾਉਣੀ ਦੇ ਜਮਸ਼ੇਰ ਖਾਸ ਇਲਾਕੇ 'ਚ ਘੁੰਮ ਰਿਹਾ ਹੈ। ਜਦੋਂ ਮੁਲਜ਼ਮ ਨੂੰ ਘੇਰ ਕੇ ਆਤਮ ਸਮਰਪਣ ਕਰਨ ਲਈ ਕਿਹਾ ਗਿਆ ਤਾਂ ਉਸ ਨੇ ਪੁਲਿਸ ’ਤੇ ਗੋਲੀਆਂ ਚਲਾ ਦਿੱਤੀਆਂ, ਜਿਸ ਵਿਚ ਪੁਲਿਸ ਮੁਲਾਜ਼ਮ ਵਾਲ-ਵਾਲ ਬਚ ਗਏ।

ਮੁਲਜ਼ਮ ਸ਼ਾਮ ਦਾਸ ਮੂਲ ਵਾਸੀ ਬਿਹਾਰ ਤੇ ਹਾਲ ਵਾਸੀ ਗੜ੍ਹਾ ਨੂੰ 2025 ਵਿਚ ਦਰਜ ਮੁਕੱਦਮੇ ਵਿਚ ਗ੍ਰਿਫ਼ਤਾਰ ਕੀਤਾ ਗਿਆ ਸੀ। ਏ ਡੀ ਸੀ ਪੀ-2 ਰਾਕੇਸ਼ ਯਾਦਵ ਨੇ ਦੱਸਿਆ ਕਿ ਮੁਲਜ਼ਮ ਖਿਲਾਫ਼ ਪਹਿਲਾਂ ਅਪਰਾਧਿਕ ਮਾਮਲੇ ਦਰਜ ਹਨ। ਜ਼ਖਮੀ ਹੋਏ ਮੁਲਜ਼ਮ ਨੂੰ ਇਲਾਜ ਲਈ ਸਿਵਲ ਹਸਪਤਾਲ ਪਹੁੰਚਾਇਆ ਗਿਆ ਹੈ।

Ad Position 22
No active advertisement
ਪਿਛਲੀ ਖ਼ਬਰ ਜਥੇਦਾਰ ਗੜਗੱਜ ਨੇ ਸਤਲੁਜ ਫ਼ਿਲਮ 'ਤੇ ਭਾਰਤ ਅੰਦਰ ਪਾਬੰਦੀ ਦੀ ਕੀਤੀ ਨਿੰਦਾ ਅਗਲੀ ਖ਼ਬਰ ਫ਼ਿਲਮ ਸਤਲੁਜ ਨੂੰ ਰਿਲੀਜ਼ ਕਰਾਉਣ ਨੂੰ ਲੈ ਕੇ ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਖਾਲੜਾ ਤੋਂ ਲੈ ਕੇ ਤਰਨ ਤਾਰਨ ਤੱਕ ਰੋਸ...
Ad Position 24