17-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-07-2026

ਜਥੇਦਾਰ ਗੜਗੱਜ ਨੇ ਸਤਲੁਜ ਫ਼ਿਲਮ 'ਤੇ ਭਾਰਤ ਅੰਦਰ ਪਾਬੰਦੀ ਦੀ ਕੀਤੀ ਨਿੰਦਾ

ਅੰਮ੍ਰਿਤਸਰ, 7 ਜੁਲਾਈ (ਜਸਵੰਤ ਸਿੰਘ ਜੱਸ)- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ...

Ad Position 21
No active advertisement
ਅਜੀਤ ਡੈਸਕ 07-07-2026

ਅੰਮ੍ਰਿਤਸਰ, 7 ਜੁਲਾਈ (ਜਸਵੰਤ ਸਿੰਘ ਜੱਸ)- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ ਦੇ ਜੀਵਨ ਉੱਤੇ ਬਣੀ ਫ਼ਿਲਮ ਸਤਲੁਜ ਦਾ ਪ੍ਰਸਾਰਣ ਭਾਰਤ ਅੰਦਰ ਰੋਕਣ ਦੀ ਕਰੜੇ ਸ਼ਬਦਾਂ ਵਿਚ ਨਿੰਦਾ ਕਰਦਿਆਂ ਇਸ ਨੂੰ ਵਿਚਾਰਾਂ ਦੀ ਅਜ਼ਾਦੀ ਨੂੰ ਦਬਾਉਣ ਵਾਲੀ ਕਾਰਵਾਈ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਅੱਜ ਜਦੋਂ ਸੰਸਾਰ ਵਿਚ ਵਿਚਾਰ ਦੇਣ ਦੀ ਖੁੱਲ੍ਹ ਹੈ ਅਤੇ ਮਨੁੱਖੀ ਅਧਿਕਾਰਾਂ ਦੀ ਰੱਖਿਆ ਦੀ ਗੱਲ ਵੀ ਵੱਡੇ ਪੱਧਰ ਉੱਤੇ ਹੁੰਦੀ ਹੈ, ਤਾਂ ਦੇਸ਼ ਅੰਦਰ ਘੱਟ-ਗਿਣਤੀ ਸਿੱਖਾਂ ਵਿਰੁੱਧ ਕੀਤੇ ਗਏ ਤਸ਼ੱਦਦ ਨੂੰ ਦੁਨੀਆ ਦੇ ਸਾਹਮਣੇ ਆਉਣ ਤੋਂ ਰੋਕਣਾ ਗ਼ੈਰ-ਸੰਵਿਧਾਨਕ ਅਤੇ ਧੱਕੇ ਵਾਲੀ ਕਾਰਵਾਈ ਹੈ।

ਜਥੇਦਾਰ ਗੜਗੱਜ ਨੇ ਕਿਹਾ ਕਿ 1990 ਦੇ ਦਹਾਕੇ ਅੰਦਰ ਜਦੋਂ ਸਿੱਖ ਨੌਜਵਾਨਾਂ ਦਾ ਕਤਲੇਆਮ ਅਤੇ ਝੂਠੇ ਪੁਲਿਸ ਮੁਕਾਬਲੇ ਕੀਤੇ ਗਏ ਤਾਂ ਮਨੁੱਖੀ ਅਧਿਕਾਰਾਂ ਦੇ ਰਾਖੇ ਸ਼ਹੀਦ ਭਾਈ ਖਾਲੜਾ ਨੇ ਸੰਘਰਸ਼ ਅਤੇ ਮਿਹਨਤ ਨਾਲ ਕਤਲ ਕੀਤੇ ਨੌਜਵਾਨਾਂ ਦੇ ਵੇਰਵੇ ਇਕੱਤਰ ਕਰਕੇ ਦੁਨੀਆ ਦੇ ਸਾਹਮਣੇ ਰੱਖੇ। ਉਨ੍ਹਾਂ ਕਿਹਾ ਕਿ ਭਾਈ ਖਾਲੜਾ ਦੀ ਕਹਾਣੀ ਮਨੁੱਖੀ ਅਧਿਕਾਰਾਂ ਦੀ ਹੋਈ ਵੱਡੀ ਉਲੰਘਣਾ ਨੂੰ ਉਜਾਗਰ ਕਰਦੀ ਹੈ ਅਤੇ ਸੱਚ ਨੂੰ ਕਦੇ ਵੀ ਦਬਾਇਆ ਨਹੀਂ ਜਾ ਸਕਦਾ ਉਹ ਹਮੇਸ਼ਾ ਸਾਹਮਣੇ ਆ ਕੇ ਹੀ ਰਹਿੰਦਾ ਹੈ।

ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਅੱਜ ਜਦੋਂ ਦੇਸ਼ ਅੰਦਰ ਵੱਖ-ਵੱਖ ਭਾਈਚਾਰਿਆਂ ਖ਼ਾਸਕਰ ਬਹੁ-ਗਿਣਤੀ ਉੱਤੇ ਹੋਏ ਤਸ਼ੱਦਦ ਬਾਰੇ ਫ਼ਿਲਮਾਂ ਅਜ਼ਾਦੀ ਨਾਲ ਦਿਖਾਈਆਂ ਜਾ ਸਕਦੀਆਂ ਹਨ ਤਾਂ ਘੱਟ-ਗਿਣਤੀ ਸਿੱਖਾਂ ਉੱਤੇ ਹੋਏ ਤਸ਼ੱਦਦ ਬਾਰੇ ਫ਼ਿਲਮ ਦੀ ਅਵਾਜ਼ ਦਬਾਉਣਾ ਬਿਲਕੁਲ ਉਚਿਤ ਨਹੀਂ। ਜਥੇਦਾਰ ਗੜਗੱਜ ਨੇ ਕਿਹਾ ਕਿ ਸਰਕਾਰ ਨੂੰ ਦਿਲ ਵੱਡਾ ਕਰਦਿਆਂ ਸ਼ਹੀਦ ਭਾਈ ਖਾਲੜਾ ਵਲੋਂ ਉਜਾਗਰ ਕੀਤਾ ਸੱਚ ਦੇਸ਼ ਵਾਸੀਆਂ ਦੇ ਸਾਹਮਣੇ ਆਉਣ ਦੇਣਾ ਚਾਹੀਦਾ ਹੈ ਅਤੇ ਸਤਲੁਜ ਫ਼ਿਲਮ ਦਾ ਪ੍ਰਸਾਰਣ ਹੋਣ ਦੇਣਾ ਚਾਹੀਦਾ ਹੈ।

ਜਥੇਦਾਰ ਗੜਗੱਜ ਨੇ ਕਿਹਾ ਕਿ ਸਿੱਖ ਨੌਜਵਾਨਾਂ ਦੇ ਝੂਠੇ ਪੁਲਿਸ ਮੁਕਾਬਲਿਆਂ ਦਾ ਸੱਚ ਸਮੇਂ-ਸਮੇਂ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਮੁਹਾਲੀ ਦੀ ਸੀ.ਬੀ.ਆਈ. ਅਦਾਲਤ ਰਾਹੀਂ ਸਾਹਮਣੇ ਆ ਰਿਹਾ ਹੈ। ਉਨ੍ਹਾਂ ਕਿਹਾ ਕਿ ਸੀ.ਬੀ.ਆਈ ਅਦਾਲਤ ਵਲੋਂ ਹੁਣ ਤੱਕ ਬਹੁਤ ਸਾਰੇ ਪੰਜਾਬ ਪੁਲਿਸ ਦੇ ਅਧਿਕਾਰੀਆਂ ਨੂੰ ਝੂਠੇ ਪੁਲਿਸ ਮੁਕਾਬਲਿਆਂ ਦੇ ਕੇਸਾਂ ਵਿਚ ਦੋਸ਼ੀ ਠਹਿਰਾ ਕੇ ਸਜ਼ਾਵਾਂ ਦਿੱਤੀਆਂ ਜਾ ਚੁੱਕੀਆਂ ਹਨ, ਇਸ ਲਈ ਸਰਕਾਰ ਨੂੰ ਸਿੱਖਾਂ ਅਤੇ ਪੰਜਾਬ ਪ੍ਰਤੀ ਆਪਣੀ ਪਹੁੰਚ ਬਦਲਣ ਦੀ ਲੋੜ ਹੈ।ਜਥੇਦਾਰ ਗੜਗੱਜ ਨੇ ਕਿਹਾ ਕਿ ਸਰਕਾਰ ਨੂੰ ਚਾਹੀਦਾ ਹੈ ਜੂਨ 1984 ਤੋਂ ਬਾਅਦ ਦੇ ਦਹਾਕੇ ਵਿੱਚ ਸਿੱਖ ਕਤਲੇਆਮ ਅਤੇ ਨੌਜਵਾਨਾਂ ਦੇ ਝੂਠੇ ਪੁਲਿਸ ਮੁਕਾਬਲਿਆਂ ਦੇ ਕੇਸਾਂ ਵਿੱਚ ਸੰਜੀਦਾ ਤੇ ਸੁਹਿਰਦ ਪਹੁੰਚ ਅਪਣਾਏ ਅਤੇ ਸਿੱਖਾਂ ਨੂੰ ਇਨਸਾਫ਼ ਦੇ ਕੇ ਉਨ੍ਹਾਂ ਦੇ ਅੱਲ੍ਹੇ ਜਖਮਾਂ ਉੱਤੇ ਮੱਲ੍ਹਮ ਲਗਾਏ।

Ad Position 22
No active advertisement
ਪਿਛਲੀ ਖ਼ਬਰ ਸੁਨਾਮ ਵਿਚ ਮੁਲਾਜ਼ਮ ਪੈਨਸ਼ਨਰਾਂ ਵਲੋਂ ਜ਼ਿਲ੍ਹਾ ਪੱਧਰੀ ਵਿਸ਼ਾਲ ਰੋਸ਼ ਰੈਲੀ ਕਰਕੇ ਧਰਨਾ ਦਿੱਤਾ ਗਿਆ ਅਗਲੀ ਖ਼ਬਰ ਜਲੰਧਰ ’ਚ ਪੁਲਿਸ ਤੇ ਬਦਮਾਸ਼ਾਂ ਵਿਚਾਲੇ ਮੁੱਠਭੇੜ, ਮੁਲਜ਼ਮ ਕਾਬੂ
Ad Position 24