17-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-07-2026

ਸੁਨਾਮ ਵਿਚ ਮੁਲਾਜ਼ਮ ਪੈਨਸ਼ਨਰਾਂ ਵਲੋਂ ਜ਼ਿਲ੍ਹਾ ਪੱਧਰੀ ਵਿਸ਼ਾਲ ਰੋਸ਼ ਰੈਲੀ ਕਰਕੇ ਧਰਨਾ ਦਿੱਤਾ ਗਿਆ

ਸੁਨਾਮ ਊਧਮ ਸਿੰਘ ਵਾਲਾ, 7 ਜੁਲਾਈ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ)- ਪੰਜਾਬ ਸਰਕਾਰ ਦੀ ਸਰਕਾਰੀ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ ਹੱਕੀ...

Ad Position 21
No active advertisement
ਅਜੀਤ ਡੈਸਕ 07-07-2026

ਸੁਨਾਮ ਊਧਮ ਸਿੰਘ ਵਾਲਾ, 7 ਜੁਲਾਈ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ)- ਪੰਜਾਬ ਸਰਕਾਰ ਦੀ ਸਰਕਾਰੀ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ ਹੱਕੀ ਮੰਗਾਂ ਪ੍ਰਤੀ ਵਿਖਾਈ ਜਾ ਰਹੀ ਬੇਰੁਖੀ ਦੇ ਵਿਰੋਧ ਵਿਚ ਅੱਜ ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ ਸਾਂਝਾ ਫਰੰਟ, ਸਾਂਝਾ ਮੁਲਾਜ਼ਮ ਮੰਚ ਅਤੇ ਸਾਂਝੀ ਤਾਲਮੇਲ ਕਮੇਟੀ ਵਲੋਂ ਮਿਲਕੇ ਸਥਾਨਕ ਮਾਤਾ ਮੋਦੀ ਪਾਰਕ ਵਿਖੇ ਜ਼ਿਲ੍ਹਾ ਪੱਧਰੀ ਵਿਸ਼ਾਲ ਰੋਸ਼ ਰੈਲੀ ਕਰਕੇ ਧਰਨਾ ਦਿੱਤਾ ਗਿਆ। ਪੈਨਸ਼ਨਰ ਆਗੂ ਰਾਜ ਕੁਮਾਰ ਅਰੋੜਾ, ਗੁਰਪ੍ਰੀਤ ਸਿੰਘ ਮੰਗਵਾਲ, ਰਾਮ ਸਰੂਪ ਢੈਪਈ, ਜੀਤ ਸਿੰਘ ਬੰਗਾ, ਜਗਦੇਵ ਸਿੰਘ ਬਾਹੀਆ, ਪ੍ਰੇਮ ਚੰਦ ਅਗਰਵਾਲ, ਚੇਤ ਰਾਮ ਢਿੱਲੋਂ ਅਤੇ ਸੁਰਿੰਦਰ ਸਿੰਘ ਸੁਨਾਮ ਆਦਿ ਨੇ ਕਿਹਾ ਕਿ ਪਿਛਲੇ ਲੰਬੇ ਸਮੇਂ ਤੋਂ ਸੂਬੇ ਦੇ ਲੱਗਭਗ ਸੱਤ ਲੱਖ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ ਵੱਖ-ਵੱਖ ਜਥੇਬੰਦੀਆਂ ਵਲੋਂ ਆਪਣੀਆਂ ਜਾਇਜ਼ ਤੇ ਹੱਕੀ ਮੰਗਾਂ ਪੰਜਾਬ ਸਰਕਾਰ ਕੋਲ ਰੱਖੀਆਂ ਜਾ ਚੁੱਕੀਆਂ ਹਨ ਪਰ ਸਰਕਾਰ ਵਾਅਦੇ ਕਰਨ ਦੇ ਬਾਵਜੂਦ ਵੀ ਜਾਣ-ਬੁੱਝਕੇ ਉਨ੍ਹਾਂ ਦੀਆਂ ਮੰਗਾਂ ਨੂੰ ਅਣਗੌਲਿਆਂ ਕਰ ਰਹੀ ਹੈ। ਆਗੂਆਂ ਨੇ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਸਰਕਾਰ ਦੀ ਇਸ ਮੁਲਾਜ਼ਮ ਮਾਰੂ ਤੇ ਪੈਨਸ਼ਨਰਜ਼ ਵਿਰੋਧੀ ਪਹੁੰਚ ਵਿਰੁੱਧ ਸੂਬੇ ਦੇ ਸਰਕਾਰੀ ਤੇ ਅਰਧ-ਸਰਕਾਰੀ ਮੁਲਾਜ਼ਮਾਂ ਦੀਆਂ ਸਮੂਹ ਜਥੇਬੰਦੀਆਂ ਵਲੋਂ ਮਿਲਕੇ 17 ਜੁਲਾਈ ਨੂੰ ਅਨਾਜ ਮੰਡੀ ਸੈਕਟਰ 39 ਚੰਡੀਗੜ੍ਹ ਵਿਖੇ ਹਜ਼ਾਰਾਂ ਦੀ ਗਿਣਤੀ ਵਿਚ ਇਕ ਵਿਸ਼ਾਲ ਮਹਾਂ ਰੈਲੀ ਕਰਨ ਉਪਰੰਤ ਰੋਸ ਮਾਰਚ ਕੀਤਾ ਜਾਵੇਗਾ। ਜੇਕਰ ਫਿਰ ਵੀ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਨੂੰ ਸੰਦੀਦਗੀ ਨਾਲ ਨਾਂ ਲਿਆ ਤਾਂ ਪੰਜਾਬ ਵਿਚ ਆਮ ਹੜਤਾਲ ਕਰਕੇ ਹਰ ਤਰ੍ਹਾਂ ਦੇ ਸਰਕਾਰੀ ਤੇ ਅਰਧ-ਸਰਕਾਰੀ ਕੰਮ-ਕਾਰ ਠੱਪ ਕਰ ਦਿੱਤੇ ਜਾਣਗੇ।

ਉਨ੍ਹਾਂ ਪੰਜਾਬ ਸਰਕਾਰ ਤੋਂ ਕੇਂਦਰ ਸਰਕਾਰ ਦੀ ਤਰਜ ਤੇ 60% ਡੀ.ਏ. ਅਤੇ ਬਣਦਾ ਬਕਾਇਆ ਦੇਣ, ਛੇਵੇਂ ਤਨਖਾਹ ਕਮਿਸ਼ਨ ਦੀਆਂ ਸਿਫਾਰਸ਼ਾਂ ਅਨੁਸਾਰ ਪੈਨਸ਼ਨਰਾਂ ਦੀ ਪੈਨਸ਼ਨ ਦੁਹਰਾਈ 2.59 ਦੇ ਗੁਣਾਂਕ ਨਾਲ ਕਰਨ, ਪੁਰਾਣੀ ਪੈਨਸ਼ਨ ਬਹਾਲ ਕਰਨ, ਕੱਚੇ ਮੁਲਾਜ਼ਮ ਪੱਕੇ ਕਰਨ, ਪੰਜਾਬ ਵਿਚ ਕੰਮ ਕਰ ਰਹੀਆਂ ਮਿਡ ਡੇ ਮੀਲ ਵਰਕਰਾਂ, ਆਸ਼ਾ ਵਰਕਰਾਂ, ਆਸ਼ਾ ਫੇਸਿਲੀਟੇਟਰਾਂ, ਆਂਗਣਵਾੜੀ ਵਰਕਰਾਂ ਹੈਲਪਰਾ ਅਤੇ ਸਫਾਈ ਸੇਵਕਾਂ, ਚੌਕੀਦਾਰ ਤੇ ਸੇਵਾਦਾਰ ਆਦਿ ਨੂੰ ਉਨ੍ਹਾਂ ਦੇ ਕੰਮ ਅਤੇ ਯੋਗਤਾ ਅਨੁਸਾਰ ਘੱਟੋ ਘੱਟ ਉਜਰਤਾਂ ਦੇ ਘੇਰੇ ਵਿਚ ਲਿਆਉਣ, ਪੇਂਡੂ ਭੱਤੇ ਸਮੇਤ ਕੱਟੇ ਗਏ। ਭੱਤੇ ਬਹਾਲ ਕਰਨ, ਏ.ਸੀ.ਪੀ. ਸਕੀਮ ਬਹਾਲ ਕਰਨ ਸਬੰਧੀ, ਮੁਲਾਜ਼ਮ ਵਿਰੋਧੀ ਨੋਟੀਫਿਕੇਸ਼ਨ ਰੱਦ ਕਰਨ, ਵਿਕਾਸ ਦੇ ਨਾਂਅ ਤੇ ਕੱਟਿਆ ਜਾ ਰਿਹਾ। 200 ਰੁਪਏ ਪ੍ਰਤੀ ਮਹੀਨਾ ਬੰਦ ਕਰਨ, ਛੇਵੇਂ ਤਨਖਾਹ ਕਮਿਸ਼ਨ ਦੇ ਬਕਾਏ ਇੱਕੋ ਕਿਸ਼ਤ ਵਿਚ ਦੇਣ, ਬੱਝਵਾਂ ਮੈਡੀਕਲ ਭੱਤਾ 2 ਹਜ਼ਾਰ ਰੁਪਏ ਪ੍ਰਤੀ ਮਹੀਨਾ ਦੇਣ, ਗ੍ਰੈਚੁਟੀ 20 ਲੱਖ ਰੁਪਏ ਤੋਂ 25 ਲੱਖ ਰੁਪਏ ਕਰਨ ਦੀ ਮੰਗ ਕੀਤੀ।

ਇਸ ਸਮੇ ਆਮ ਆਦਮੀ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਜ਼ਰੀਏ ਮੁੱਖ ਮੰਤਰੀ ਪੰਜਾਬ ਕੋਲ ਪੁੱਜਦਾ ਕਰਨ ਲਈ ਤਹਿਸੀਲਦਾਰ ਸੁਨਾਮ ਅੰਮ੍ਰਿਤਬੀਰ ਸਿੰਘ ਨੂੰ ਇਕ ਮੰਗ ਪੱਤਰ ਵੀ ਸੌਂਪਿਆ ਗਿਆ। ਇਸ ਮੌਕੇ ਪਵਨ ਕੁਮਾਰ ਜਿੰਦਲ, ਹਰਨੇਕ ਸਿੰਘ ਨੱਢੇ, ਅਸ਼ੋਕ ਕੁਮਾਰ, ਜਗਦੀਸ਼ ਚੰਦਰ, ਕੁਲਵਿੰਦਰ ਸਿੰਘ, ਪਿ੍ਤਪਾਲ ਸਿੰਘ ਅਤੇ ਦਰਸ਼ਨ ਸਿੰਘ ਮੱਟੂ ਆਦਿ ਮੌਜੂਦ ਸਨ।

Ad Position 22
No active advertisement
ਪਿਛਲੀ ਖ਼ਬਰ ਘਰੇਲੂ ਕਲੇਸ਼ ਦੇ ਚੱਲਦਿਆਂ ਪਿਓ ਅਤੇ ਮਤਰੇਆ ਭਰਾਵਾਂ ਵਲੋਂ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਅਗਲੀ ਖ਼ਬਰ ਜਥੇਦਾਰ ਗੜਗੱਜ ਨੇ ਸਤਲੁਜ ਫ਼ਿਲਮ 'ਤੇ ਭਾਰਤ ਅੰਦਰ ਪਾਬੰਦੀ ਦੀ ਕੀਤੀ ਨਿੰਦਾ
Ad Position 24