17-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-07-2026

ਘਰੇਲੂ ਕਲੇਸ਼ ਦੇ ਚੱਲਦਿਆਂ ਪਿਓ ਅਤੇ ਮਤਰੇਆ ਭਰਾਵਾਂ ਵਲੋਂ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ

ਮਜੀਠਾ, 7 ਜੁਲਾਈ (ਮਨਿੰਦਰ ਸਿੰਘ ਸੋਖੀ, ਜਗਤਾਰ ਸਿੰਘ ਸਹਿਮੀ)- ਹਲਕਾ ਮਜੀਠਾ ਅਧੀਨ ਆਉਂਦੇ ਪਿੰਡ ਜਜਿਆਨੀ ਵਿਖੇ...

Ad Position 21
No active advertisement
ਅਜੀਤ ਡੈਸਕ 07-07-2026

ਮਜੀਠਾ, 7 ਜੁਲਾਈ (ਮਨਿੰਦਰ ਸਿੰਘ ਸੋਖੀ, ਜਗਤਾਰ ਸਿੰਘ ਸਹਿਮੀ)- ਹਲਕਾ ਮਜੀਠਾ ਅਧੀਨ ਆਉਂਦੇ ਪਿੰਡ ਜਜਿਆਨੀ ਵਿਖੇ ਘਰੇਲੂ ਕਲੇਸ਼ ਦੇ ਚੱਲਦਿਆਂ ਇਕ ਪਿਓ ਅਤੇ ਮਤਰੇਆ ਭਰਾਵਾਂ ਵਲੋਂ ਆਪਣੇ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰਨ ਦਾ ਸਮਾਚਾਰ ਹੈ। ਮਿਲੀ ਜਾਣਕਾਰੀ ਅਨੁਸਾਰ ਮਲਕੀਤ ਸਿੰਘ ਜਿਸ ਦੇ ਦੋ ਵਿਆਹ ਹਨ ਪਹਿਲੀ ਪਤਨੀ ਦੀ ਮੌਤ ਹੋ ਜਾਣ ਤੇ ਦੂਸਰਾ ਵਿਆਹ ਕਰਵਾਇਆ ਸੀ। ਪਹਿਲੇ ਵਿਆਹ ਵਿਚੋਂ ਇਕ ਲੜਕਾ ਅਕਾਸ਼ਦੀਪ ਸਿੰਘ ਅਤੇ ਦੂਸਰੇ ਵਿਆਹ ਵਿਚੋਂ ਦੂਸਰੀ ਪਤਨੀ ਦੋ ਲੜਕੇ ਹਨ।

ਪਹਿਲੇ ਵਿਆਹ ਦੇ ਮੁੰਡੇ ਅਕਾਸ਼ਦੀਪ ਸਿੰਘ ਨਾਲ ਉਨ੍ਹਾਂ ਦਾ ਘਰੇਲੂ ਝਗੜਾ ਚੱਲਦਾ ਸੀ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਕਤਲ ਤੋਂ ਦੋ ਦਿਨ ਪਹਿਲਾਂ ਵੀ ਇਨ੍ਹਾਂ ਦਾ ਆਪਸ ਵਿਚ ਤਕਰਾਰ ਹੋਇਆ ਸੀ ਜਿਹੜਾ ਕਿ ਕਤਲ ਦੀ ਨੌਬਤ ਤੱਕ ਪਹੁੰਚ ਗਿਆ । ਮਲਕੀਤ ਸਿੰਘ ਨੇ ਆਪਣੇ ਪੁੱਤਰ ਅਕਾਸ਼ਦੀਪ ਸਿੰਘ ਨੂੰ ਘਰ ਵਿਚ ਹੀ ਤੇਜ਼ਧਾਰ ਹਥਿਆਰਾਂ ਨਾਲ ਉਸ ਨੂੰ ਮਾਰ ਮੁਕਾਇਆ। ਅਕਾਸ਼ਦੀਪ ਸਿੰਘ ਦੀ ਮੌਕੇ ਤੇ ਮੌਤ ਹੋ ਗਈ । ਉਸ ਦੀ ਲਾਸ਼ ਨੂੰ ਨਹਿਰ ਸੁੱਟ ਕੇ ਖੁਰਦ ਬੁਰਦ ਕਰਨ ਦੀ ਕੋਸ਼ਿਸ਼ ਕੀਤੀ। ਥਾਣਾ ਮਜੀਠਾ ਦੀ ਪੁਲਿਸ ਨੂੰ ਸੂਚਨਾ ਮਿਲਣ ਤੇ ਪੁਲਿਸ ਨੇ ਮੌਕੇ ਤੇ ਪਹੁੰਚ ਕੇ ਸਾਰੇ ਮਾਮਲੇ ਨੂੰ ਹੱਥਾਂ ਵਿਚ ਲੈ ਕੇ ਅਗਲੇਰੀ ਕਾਰਵਾਈ ਅਮਲ ਵਿਚ ਲਿਆਂਦੀ।

Ad Position 22
No active advertisement
ਪਿਛਲੀ ਖ਼ਬਰ ਸ਼੍ਰੀ ਹਰਗੋਬਿੰਦਪੁਰ ਸਾਹਿਬ ਤੋਂ ਸਾਬਕਾ ਵਿਧਾਇਕ ਬਲਵਿੰਦਰ ਸਿੰਘ ਲਾਡੀ ‘ਆਪ’ ਵਿਚ ਹੋਏ ਸ਼ਾਮਿਲ ਅਗਲੀ ਖ਼ਬਰ ਸੁਨਾਮ ਵਿਚ ਮੁਲਾਜ਼ਮ ਪੈਨਸ਼ਨਰਾਂ ਵਲੋਂ ਜ਼ਿਲ੍ਹਾ ਪੱਧਰੀ ਵਿਸ਼ਾਲ ਰੋਸ਼ ਰੈਲੀ ਕਰਕੇ ਧਰਨਾ ਦਿੱਤਾ ਗਿਆ
Ad Position 24