15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-07-2026

ਚੰਡੀਗੜ੍ਹ ਰੇਲਵੇ ਸਟੇਸ਼ਨ ਨੇੜੇ ਔਰਤ ਦੀ ਲਾਸ਼ ਮਿਲਣ ਨਾਲ ਫੈਲੀ ਸਨਸਨੀ

ਚੰਡੀਗੜ੍ਹ, 7 ਜੁਲਾਈ- ਚੰਡੀਗੜ੍ਹ ਰੇਲਵੇ ਸਟੇਸ਼ਨ ਦੇ ਪੰਚਕੂਲਾ ਪਾਸੇ ਕਾਲਕਾ ਵੱਲ ਜਾਂਦੇ...

Ad Position 21
No active advertisement
ਅਜੀਤ ਡੈਸਕ 07-07-2026

ਚੰਡੀਗੜ੍ਹ, 7 ਜੁਲਾਈ- ਚੰਡੀਗੜ੍ਹ ਰੇਲਵੇ ਸਟੇਸ਼ਨ ਦੇ ਪੰਚਕੂਲਾ ਪਾਸੇ ਕਾਲਕਾ ਵੱਲ ਜਾਂਦੇ ਜੰਗਲੀ ਇਲਾਕੇ ਵਿਚੋਂ ਇਕ ਅਣਪਛਾਤੀ ਔਰਤ ਦੀ ਲਾਸ਼ ਮਿਲਣ ਨਾਲ ਇਲਾਕੇ ਵਿੱਚ ਸਨਸਨੀ ਫੈਲ ਗਈ। ਸੂਚਨਾ ਮਿਲਦੇ ਹੀ ਜੀ.ਆਰ.ਪੀ. ਥਾਣਾ ਚੰਡੀਗੜ੍ਹ ਦੀ ਟੀਮ ਮੌਕੇ ’ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕਰ ਦਿੱਤੀ।

ਪੁਲਿਸ ਨੇ ਮੌਕੇ ’ਤੇ ਸੀਨ ਆਫ਼ ਕਰਾਈਮ ਟੀਮ ਨੂੰ ਵੀ ਬੁਲਾਇਆ। ਫਿਲਹਾਲ ਔਰਤ ਦੀ ਸ਼ਨਾਖਤ ਨਹੀਂ ਹੋ ਸਕੀ ਹੈ। ਲਾਸ਼ ਨੂੰ ਸ਼ਨਾਖਤ ਲਈ ਪੰਚਕੂਲਾ ਦੇ ਸੈਕਟਰ-6 ਸਿਵਲ ਹਸਪਤਾਲ ਦੇ ਮੋਰਚਰੀ ਘਰ ਵਿਚ ਰਖਵਾਇਆ ਗਿਆ ਹੈ।

ਪੁਲਿਸ ਅਨੁਸਾਰ ਔਰਤ ਦੇ ਹੱਥ ’ਤੇ ਟੈਟੂ ਦਾ ਨਿਸ਼ਾਨ ਹੈ, ਜਿਸ ਦੇ ਆਧਾਰ ’ਤੇ ਉਸ ਦੀ ਪਛਾਣ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਔਰਤ ਨੇ ਕਾਲੇ-ਚਿੱਟੇ ਰੰਗ ਦੀ ਟੀ-ਸ਼ਰਟ ਅਤੇ ਲਾਲ ਰੰਗ ਦਾ ਪਜਾਮਾ ਪਾਇਆ ਹੋਇਆ ਸੀ। ਰੇਲਵੇ ਪੁਲਿਸ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਜੇਕਰ ਕਿਸੇ ਨੂੰ ਇਸ ਔਰਤ ਬਾਰੇ ਕੋਈ ਜਾਣਕਾਰੀ ਹੋਵੇ ਤਾਂ ਉਹ ਜੀ.ਆਰ.ਪੀ. ਥਾਣਾ ਚੰਡੀਗੜ੍ਹ ਨਾਲ ਸੰਪਰਕ ਕਰੇ।

Ad Position 22
No active advertisement
ਪਿਛਲੀ ਖ਼ਬਰ ਸਿਟ ਦੀ ਜਾਂਚ 'ਚ ਪੂਰਾ ਸਹਿਯੋਗ ਦੇਵਾਂਗੇ, ਪਰ ਅਸਲ ਦਸਤਾਵੇਜ਼ ਵਿਖਾਏ ਜਾਣ- ਵਿਜੇ ਸਾਂਪਲਾ ਅਗਲੀ ਖ਼ਬਰ ਚੋਰਾਂ ਨੇ ਸਰਕਾਰੀ ਰਾਸ਼ਨ ਦੇ ਡੀਪੂ ਨੂੰ ਬਣਾਇਆ ਨਿਸ਼ਾਨਾ
Ad Position 24