15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-07-2026

ਕੈਨੇਡਾ ਗਏ ਪੰਜਾਬ ਦੇ ਦੋ ਨੌਜਵਾਨਾਂ ਦੀ ਨਹਿਰ ਵਿਚ ਡੁੱਬਣ ਕਾਰਣ ਹੋਈ ਮੌਤ

ਬਾਬਾ ਬਕਾਲਾ ਸਾਹਿਬ, 7 ਜੁਲਾਈ (ਸ਼ੇਲਿੰਦਰਜੀਤ ਸਿੰਘ ਰਾਜਨ)- ਕੈਨੇਡਾ ਤੋਂ ਇਕ ਬਹੁਤ ਹੀ ਦੁਖਦਾਈ ਅਤੇ...

Ad Position 21
No active advertisement
ਅਜੀਤ ਡੈਸਕ 07-07-2026

ਬਾਬਾ ਬਕਾਲਾ ਸਾਹਿਬ, 7 ਜੁਲਾਈ (ਸ਼ੇਲਿੰਦਰਜੀਤ ਸਿੰਘ ਰਾਜਨ)- ਕੈਨੇਡਾ ਤੋਂ ਇਕ ਬਹੁਤ ਹੀ ਦੁਖਦਾਈ ਅਤੇ ਮੰਦਭਾਗੀ ਘਟਨਾ ਸਾਹਮਣੇ ਆਈ ਹੈ। ਕੈਨੇਡਾ ਗਏ ਪੰਜਾਬ ਦੇ ਦੋ ਨੌਜਵਾਨ ਕੈਨੇਡਾ ਦੇ ਮਾਂਟਰੀਅਲ ਵਿਚ ਇਕ ਨਹਿਰ ਵਿਚ ਡੁੱਬ ਗਏ। ਮ੍ਰਿਤਕਾਂ ਵਿਚੋਂ ਇਕ ਨੌਜਵਾਨ ਦੀ ਪਛਾਣ ਤਹਿਸੀਲ਼ ਬਾਬਾ ਬਕਾਲਾ ਸਾਹਿਬ ਦੇ ਪਿੰਡ ਨੌਰੰਗਪੁਰ-ਬੁਤਾਲਾ ਦੇ ਨੌਜਵਾਨ ਵਿਸ਼ਾਲਦੀਪ ਸਿੰਘ, ਉਮਰ 23 ਸਾਲ ਵਜੋਂ ਹੋਈ ਹੈ, ਜਦਕਿ ਦੁਸਰੇ ਦੀ ਪਛਾਣ 26 ਸਾਲਾਂ ਲਵਪ੍ਰੀਤ ਸਿੰਘ ਵਜੋਂ ਹੋਈ ਹੈ, ਜੋ ਕਿ ਪੰਜਾਬ ਦੇ ਬਰਨਾਲਾ ਜ਼ਿਲ੍ਹੇ ਦੇ ਤਪਾ ਮੰਡੀ ਦਾ ਰਹਿਣ ਵਾਲਾ ਹੈ, ਜਦਕਿ ਇਹ ਘਟਨਾ ਕਥਿਤ ਤੌਰ 'ਤੇ ਕੈਨੇਡਾ ਦੇ ਮਾਂਟਰੀਅਲ ਵਿਚ ਲਾਚੀਨੇ ਨਹਿਰ ਵਿਚ ਉਸ ਸਮੇਂ ਵਾਪਰੀ, ਜਦੋਂ ਯੋਗਰਾਜ ਸਿੰਘ ਦਾ ਅਚਾਨਕ ਪੈਰ ਫਿਸਲ ਗਿਆ।

ਘਟਨਾ ਦਾ ਪਤਾ ਲੱਗਦਿਆਂ ਹੀ ਲਵਪ੍ਰੀਤ ਸਿੰਘ ਨੇ ਉਸਨੂੰ ਬਚਾਉਣ ਲਈ ਨਹਿਰ ਵਿਚ ਛਾਲ ਮਾਰ ਦਿੱਤੀ। ਹਾਲਾਂਕਿ ਆਪਣੇ ਦੋਸਤ ਨੂੰ ਬਚਾਉਣ ਦੀ ਕੋਸ਼ਿਸ਼ ਕਰਦੇ ਹੋਏ, ਉਹ ਖੁਦ ਵੀ ਡੁੱਬ ਗਿਆ। ਘਟਨਾ ਦਾ ਪਤਾ ਲੱਗਦਿਆਂ ਹੀ ਕੈਨੇਡੀਅਨ ਅਧਿਕਾਰੀਆਂ ਨੇ ਉਨ੍ਹਾਂ ਨੂੰ ਬਚਾਉਣ ਲਈ ਅੱਧੀ ਰਾਤ ਤੱਕ ਕਈ ਘੰਟੇ ਅਣਥੱਕ ਮਿਹਨਤ ਕੀਤੀ। ਦੋਵਾਂ ਨੂੰ ਨਹਿਰ ਵਿਚੋਂ ਕੱਢ ਕੇ ਹਸਪਤਾਲ ਲਿਜਾਇਆ ਗਿਆ, ਪਰ ਦੋਵਾਂ ਦੀ ਪਹਿਲਾਂ ਹੀ ਮੌਤ ਹੋ ਚੁੱਕੀ ਸੀ।

ਵਿਸ਼ਾਲ ਅਜੇ ਦੋ ਸਾਲ ਪਹਿਲਾਂ ਹੀ ਕੈਨੇਡਾ ਗਿਆ ਸੀ। ਤਹਿਸੀਲ ਬਾਬਾ ਬਕਾਲਾ ਸਾਹਿਬ ਨਾਲ ਸਬੰਧਿਤ ਪਿੰਡ ਨੌਰੰਗਪੁਰ (ਬੁਤਾਲਾ) ਦਾ ਜੰਮਪਲ ਯੋਗਰਾਜ ਸਿੰਘ ਯੂਵੀ, ਜੋ ਮਹਿਜ 23 ਸਾਲ ਦਾ ਸੀ, ਉਸਨੇ ਬੀ.ਏ. ਪਾਸ ਕੀਤੀ ਹੋਈ ਸੀ ਅਤੇ ਅਤੇ ਅਗਸਤ 2023 ਵਿਚ ਮੈਲਟਾਰਨ ਗਿਆ ਸੀ ਅਤੇ ਪਹਿਲਾਂ ਬਰੰਪਟਨ ਵਿਖੇ ਕਿਸੇ ਕੰਪਨੀ ਵਿਚ ਕੰਮ ਕਰਦਾ ਸੀ ਉਸਤੋਂ ਬਾਅਦ ਮਾਂਟਰੀਅਲ ਵਿਚ ਕੰਮ ਕਰਨ ਲੱਗਾ। ਉਹ ਪਿਤਾ ਸੁਖਰਾਜ ਸਿੰਘ ਅਤੇ ਮਾਤਾ ਜਸਵੰਤ ਕੌਰ ਦਾ ਪੁੱਤਰ ਸੀ। ਉਹ ਦੋ ਭਰਾ ਹਨ ਅਤੇ ਇਕ ਭਰਾ ਜਸ਼ਨਪ੍ਰੀਤ ਸਿੰਘ (20 ਸਾਲ) ਦੁਬਈ ਗਿਆ ਹੋਇਆ ਹੈ।

ਇਸ ਮੌਕੇ 'ਤੇ ਮ੍ਰਿਤਕ ਯੋਗਰਾਜ ਸਿੰਘ ਦੇ ਮਾਪਿਆਂ ਪਿਤਾ ਸੁਖਰਾਜ ਸਿੰਘ ਅਤੇ ਮਾਤਾ ਜਸਵੰਤ ਕੌਰ ਨੇ ਰੋਂਦੇ ਹੋਇਆਂ ਕੇਂਦਰ ਸਰਕਾਰ, ਪੰਜਾਬ ਸਰਕਾਰ ਅਤੇ ਵਿਦੇਸ਼ਾਂ ਵਿੱਚ ਰਹਿੰਦੇ ਸਮਾਜ ਸੇਵਕਾ ਨੂੰ ਅਪੀਲ ਕੀਤੀ ਕਿ ਉਨ੍ਹਾਂ ਨੂੰ ਇਸ ਦੁਖਦਾਈ ਘਟਨਾ ਵਿਚ ਸਾਰਿਆਂ ਦੇ ਸਹਿਯੋਗ ਦੀ ਲੋੜ ਹੈ। ਉਨ੍ਹਾਂ ਨੇ ਆਪਣੇ ਪੁੱਤਰ ਯੋਗਰਾਜ ਸਿੰਘ ਦੀ ਲਾਸ਼ ਨੂੰ ਪੰਜਾਬ (ਬੁਤਾਲਾ) ਲਿਆਉਣ ਵਿਚ ਸਹਾਇਤਾ ਦੀ ਬੇਨਤੀ ਕੀਤੀ ਤਾਂ ਜੋ ਉਹ ਧਾਰਮਿਕ ਰੀਤੀ-ਰਿਵਾਜਾਂ ਅਨੁਸਾਰ ਉਸ ਦਾ ਅੰਤਿਮ ਸੰਸਕਾਰ ਕਰ ਸਕਣ। ਪੰਜਾਬ ਸਰਕਾਰ ਵਿਦੇਸ਼ਾਂ ਵਿਚ ਰਹਿੰਦੇ ਪ੍ਰਵਾਸੀ ਭਾਰਤੀਆਂ ਅਤੇ ਸਮਾਜ ਸੇਵਕਾ ਤੋਂ ਆਪਣੇ ਪੁੱਤਰ ਦੀ ਲਾਸ਼ ਨੂੰ ਘਰ (ਪੰਜਾਬ) ਸਿਆਉਣ ਲਈ ਸਹਾਇਤਾ ਦੀ ਬੇਨਤੀ ਕੀਤੀ ਹੈ।

Ad Position 22
No active advertisement
ਪਿਛਲੀ ਖ਼ਬਰ ਹਰਭਜਨ ਸਿੰਘ ਈ.ਟੀ.ਓ. ਨੇ ਵੈਨਾਂ ਨੂੰ ਦਿਖਾਈ ਹਰੀ ਝੰਡੀ ਅਗਲੀ ਖ਼ਬਰ ਜਲੰਧਰ ਛਾਉਣੀ ’ਚ ਵਾਪਰਿਆ ਹਾਦਸਾ, ਫੌਜ ਦੇ ਟਰੱਕ ਦੀ ਲਪੇਟ 'ਚ ਆਉਣ ਨਾਲ ਵਿਦਿਆਰਥਣ ਦੀ ਮੌਤ
Ad Position 24