15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-07-2026

25 ਗ੍ਰਾਮ ਹੈਰੋਇਨ ਸਮੇਤ 1 ਕਾਬੂ

ਮਾਛੀਵਾੜਾ ਸਾਹਿਬ, 7 ਜੁਲਾਈ (ਰਾਜਦੀਪ ਸਿੰਘ ਅਲਬੇਲਾ)- ਸਥਾਨਕ ਪੁਲਿਸ ਵਲੋਂ 25 ਗ੍ਰਾਮ ਹੈਰੋਇਨ ਸਮੇਤ...

Ad Position 21
No active advertisement
ਅਜੀਤ ਡੈਸਕ 07-07-2026

ਮਾਛੀਵਾੜਾ ਸਾਹਿਬ, 7 ਜੁਲਾਈ (ਰਾਜਦੀਪ ਸਿੰਘ ਅਲਬੇਲਾ)- ਸਥਾਨਕ ਪੁਲਿਸ ਵਲੋਂ 25 ਗ੍ਰਾਮ ਹੈਰੋਇਨ ਸਮੇਤ ਇਕ ਨੌਜਵਾਨ ਹਰਦੀਪ ਸਿੰਘ ਉਰਫ਼ ਗੁੱਲੂ ਵਾਸੀ ਮਾਛੀਵਾੜਾ ਨੂੰ ਕਾਬੂ ਕੀਤਾ ਹੈ। ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਥਾਣਾ ਮੁਖੀ ਅਜਿਤੇਸ਼ ਕੌਸ਼ਲ ਨੇ ਦੱਸਿਆ ਕਿ ਸਹਾਇਕ ਥਾਣੇਦਾਰ ਹਾਕਮ ਸਿੰਘ ਵਲੋਂ ਪੁਲਸ ਪਾਰਟੀ ਸਮੇਤ ਟੀ-ਪੁਆਇੰਟ ਪਿੰਡ ਮੁਹੱਦੀਪੁਰ ਨੇੜ੍ਹੇ ਗਸ਼ਤ ਕੀਤੀ ਜਾ ਰਹੀ ਸੀ ਤਾਂ ਇਕ ਨੌਜਵਾਨ ਨੂੰ ਸ਼ੱਕ ਦੇ ਅਧਾਰ ’ਤੇ ਜਾਂਚ ਲਈ ਰੋਕਿਆ ਅਤੇ ਉਸ ਤੋਂ ਨਾਮ ਤੇ ਪਤਾ ਪੁੱਛਿਆ।

ਉਕਤ ਨੌਜਵਾਨ ਨੇ ਆਪਣਾ ਨਾਮ ਹਰਦੀਪ ਸਿੰਘ ਗੁੱਲੂ ਦੱਸਿਆ। ਪੁਲਸ ਵਲੋਂ ਜਦੋਂ ਉਸਦੀ ਚੈਕਿੰਗ ਕੀਤੀ ਗਈ ਤਾਂ ਉਸ ਕੋਲੋਂ 25 ਗ੍ਰਾਮ ਹੈਰੋਇਨ ਬਰਾਮਦ ਹੋਈ ਜਿਸ ’ਤੇ ਉਸ ਖਿਲਾਫ਼ ਐੱਨ.ਡੀ.ਪੀ.ਐੱਸ. ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ। ਥਾਣਾ ਮੁਖੀ ਅਜਿਤੇਸ਼ ਕੌਸ਼ਲ ਨੇ ਦੱਸਿਆ ਕਿ ਮੁਲਜ਼ਮ ਹਰਦੀਪ ਸਿੰਘ ਖਿਲਾਫ਼ ਪਹਿਲਾਂ ਵੀ ਵੱਖ-ਵੱਖ ਧਰਾਵਾਂ ਤਹਿਤ 6 ਮਾਮਲੇ ਦਰਜ ਹਨ। ਪੁਲਿਸ ਵਲੋਂ ਇਸ ਮਾਮਲੇ ਦੀ ਬਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ।

Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਦਿਆਲਪੁਰਾ ਨੇ 2.50 ਕਰੋੜ ਦੀ ਲਾਗਤ ਵਾਲੀ ਲੱਖੋਵਾਲ ਤੋਂ ਸ਼ੇਰੀਆਂ ਨੂੰ ਜਾਂਦੀ ਸੜਕ ਦਾ ਕੰਮ ਸ਼ੁਰੂ ਕਰਵਾਇਆ ਅਗਲੀ ਖ਼ਬਰ ਹਰਭਜਨ ਸਿੰਘ ਈ.ਟੀ.ਓ. ਨੇ ਵੈਨਾਂ ਨੂੰ ਦਿਖਾਈ ਹਰੀ ਝੰਡੀ
Ad Position 24