15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-07-2026

ਸ੍ਰੀ ਹਰਿਗੋਬਿੰਦਪੁਰ ਨਗਰ ਕੌਂਸਲ ਕਮੇਟੀ ‘ਆਪ’ ਦਾ ਕਬਜ਼ਾ, ਨਵਦੀਪ ਸਿੰਘ ਪਨੂੰ ਪ੍ਰਧਾਨ ਬਣੇ

ਸ੍ਰੀ ਹਰਿਗੋਬਿੰਦਪੁਰ,ਬਟਾਲਾ 8 ਜੁਲਾਈ(ਕੰਵਲਜੀਤ ਸਿੰਘ ਚੀਮਾ)-ਜ਼ਿਲ੍ਹਾ ਗੁਰਦਾਸਪੁਰ ਬਟਾਲਾ ਨਜ਼ਦੀਕ ਵਿਧਾਨ ਸਭਾ ਹਲਕਾ ਸ੍ਰੀ ਹਰਿਗੋਬਿੰਦਪੁਰ ਵਿਖੇ ਸ਼ਹਿਰ ਦੀ ਨਗਰ ਕੌਂਸਲ ਕਮੇਟੀ ਦੇ ਪ੍ਰਧਾਨ ਦੀ....

Ad Position 21
No active advertisement
ਅਜੀਤ ਡੈਸਕ 08-07-2026

ਸ੍ਰੀ ਹਰਿਗੋਬਿੰਦਪੁਰ,ਬਟਾਲਾ 8 ਜੁਲਾਈ(ਕੰਵਲਜੀਤ ਸਿੰਘ ਚੀਮਾ)-ਜ਼ਿਲ੍ਹਾ ਗੁਰਦਾਸਪੁਰ ਬਟਾਲਾ ਨਜ਼ਦੀਕ ਵਿਧਾਨ ਸਭਾ ਹਲਕਾ ਸ੍ਰੀ ਹਰਿਗੋਬਿੰਦਪੁਰ ਵਿਖੇ ਸ਼ਹਿਰ ਦੀ ਨਗਰ ਕੌਂਸਲ ਕਮੇਟੀ ਦੇ ਪ੍ਰਧਾਨ ਦੀ ਚੋਣ ਅੱਜ 7 ਜੁਲਾਈ ਦਿਨ ਬੁੱਧਵਾਰ ਨੂੰ ਐੱਸ.ਡੀ.ਐੱਮ.ਸਾਰੰਗਪ੍ਰੀਤ ਸਿੰਘ ਬਟਾਲਾ ਦੀ ਅਗਵਾਈ ਹੇਠ ਹੋਈ ਹੈ। ਇਸ ਸਮੇਂ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਹਲਕਾ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਵੀ ਪ੍ਰਧਾਨਗੀ ਦੀ ਚੋਣ ਸਮੇਂ ਹਾਜ਼ਰ ਸਨ। ਇਸੇ ਦੌਰਾਨ ਸ੍ਰੀ ਹਰਿਗੋਬਿੰਦਪੁਰ ਨਗਰ ਕੌਂਸਲ ਕਮੇਟੀ ਦਾ ਪ੍ਰਧਾਨ ਆਮ ਆਦਮੀ ਪਾਰਟੀ ਵਲੋਂ ਨਵਦੀਪ ਸਿੰਘ ਪਨੂੰ ਬਣੇ ਹਨ। ਨਵਦੀਪ ਸਿੰਘ ਪਨੂੰ ਲਗਾਤਾਰ ਦੂਸਰੀਵਾਰ ਸ੍ਰੀ ਹਰਿਗੋਬਿੰਦਪੁਰ ਨਗਰ ਕੌਂਸਲ ਕਮੇਟੀ ਦਾ ਪ੍ਰਧਾਨ ਬਣਨ ਦਾ ਮਾਣ ਪ੍ਰਾਪਤ ਹੋਇਆ ਹੈ।

Ad Position 22
No active advertisement
ਪਿਛਲੀ ਖ਼ਬਰ ਸਰਕਾਰ ਵਲੋਂ ਬਣਾਈ 'ਸਿੱਟ' ਦੀ ਟੀਮ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਵਿਖੇ ਪੁੱਜੀ ਅਗਲੀ ਖ਼ਬਰ ਸ਼ੋਪੀਆਂ ਵਿਚ ਲਸ਼ਕਰ ਦੇ ਚੋਟੀ ਦੇ ਕਮਾਂਡਰ ਜ਼ਾਕਿਰ ਗਨਾਈ ਢੇਰ
Ad Position 24