15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-07-2026

ਸਰਕਾਰ ਵਲੋਂ ਬਣਾਈ 'ਸਿੱਟ' ਦੀ ਟੀਮ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਵਿਖੇ ਪੁੱਜੀ

ਅੰਮ੍ਰਿਤਸਰ, 8 ਜੁਲਾਈ (ਜਸਵੰਤ ਸਿੰਘ ਜੱਸ)- ਪੰਜਾਬ ਸਰਕਾਰ ਵਲੋਂ 328 ਪਾਵਨ ਸਰੂਪ ਮਾਮਲੇ ਵਿਚ ਗਠਤ ਸਿੱਟ ਦੀ ਟੀਮ ਅੱਜ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ਨ ਅਸਥਾਨ ਗੁਰਦੁਆਰਾ ਸ੍ਰੀ....

Ad Position 21
No active advertisement
ਅਜੀਤ ਡੈਸਕ 08-07-2026

ਅੰਮ੍ਰਿਤਸਰ, 8 ਜੁਲਾਈ (ਜਸਵੰਤ ਸਿੰਘ ਜੱਸ)- ਪੰਜਾਬ ਸਰਕਾਰ ਵਲੋਂ 328 ਪਾਵਨ ਸਰੂਪ ਮਾਮਲੇ ਵਿਚ ਗਠਤ ਸਿੱਟ ਦੀ ਟੀਮ ਅੱਜ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ਨ ਅਸਥਾਨ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਵਿਖੇ ਪੁੱਜੀ। ਬਾਅਦ ਵਿਚ ਗੱਲਬਾਤ ਕਰਦਿਆਂ ਟੀਮ ਦੇ ਮੈਂਬਰ ਨੇ ਦੱਸਿਆ ਕਿ 328 ਪਾਵਨ ਸਰੂਪ ਮਾਮਲੇ ਦੀ ਚੱਲ ਰਹੀ ਤਫਤੀਸ਼ ਦੌਰਾਨ ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰਾਂ ਨਾਲ ਗੱਲਬਾਤ ਕੀਤੀ ਗਈ ਹੈ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੀ ਛਪਾਈ ਅਤੇ ਇਸ ਉਪਰੰਤ ਪਾਵਨ ਸਰੂਪਾਂ ਦੇ ਰੱਖੇ ਜਾਣ, ਪਾਵਨ ਸਰੂਪ ਕਿਵੇਂ ਸ਼ਰਧਾਲੂਆਂ ਨੂੰ ਦਿੱਤੇ ਜਾਂਦੇ ਹਨ ਅਤੇ ਉਨ੍ਹਾਂ ਦੀ ਭੇਟਾ ਕਿਵੇਂ ਜਮਾਂ ਕਰਵਾਈ ਜਾਂਦੀ ਹੈ, ਬਾਰੇ ਦੇਖਿਆ ਅਤੇ ਜਾਣਕਾਰੀ ਹਾਸਿਲ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿਚ ਜਾਂਚ ਅੱਗੇ ਵੱਧ ਰਹੀ ਹੈ ਅਤੇ ਜਲਦੀ ਹੀ ਸਿੱਟ ਆਪਣੀ ਰਿਪੋਰਟ ਦੇਵੇਗੀ। ਉਨ੍ਹਾਂ ਕਿਹਾ ਕਿ ਸਿੱਟ ਵਲੋਂ ਜਿਹੜਾ ਵੀ ਰਿਕਾਰਡ ਮੰਗਿਆ ਜਾਂਦਾ ਹੈ, ਉਹ ਸ਼੍ਰੋਮਣੀ ਕਮੇਟੀ ਵਲੋਂ ਮੁਹੱਈਆ ਕਰਵਾਇਆ ਜਾ ਰਿਹਾ ਹੈ।

Ad Position 22
No active advertisement
ਪਿਛਲੀ ਖ਼ਬਰ ਅਣ-ਪਛਾਤੇ ਵਿਅਕਤੀ ਆਲਟੋ ਕਾਰ ਖੋਹ ਕੇ ਫਰਾਰ ਅਗਲੀ ਖ਼ਬਰ ਸ੍ਰੀ ਹਰਿਗੋਬਿੰਦਪੁਰ ਨਗਰ ਕੌਂਸਲ ਕਮੇਟੀ ‘ਆਪ’ ਦਾ ਕਬਜ਼ਾ, ਨਵਦੀਪ ਸਿੰਘ ਪਨੂੰ ਪ੍ਰਧਾਨ ਬਣੇ
Ad Position 24