15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-07-2026

ਜਨਮਦਿਨ ਪਾਰਟੀ ਤੋਂ ਬਾਅਦ ਨੌਜਵਾਨ ਦੀ ਰਹੱਸਮਈ ਮੌਤ

ਲੁਧਿਆਣਾ,8 ਜੁਲਾਈ (ਪਰਮਿੰਦਰ ਸਿੰਘ ਅਹੂਜਾ / ਪ੍ਰਦੀਪ ਭੰਡਾਰੀ)- ਲੁਧਿਆਣਾ ਦੇ ਮੁੰਡੀਆਂ ਇਲਾਕੇ ਸਥਿਤ ਬਾਦਲ ਦੇ ਸਰਕਾਰੀ ਫਲੈਟਾਂ ਵਿਚ ਇਕ ਜਨਮਦਿਨ ਪਾਰਟੀ ਤੋਂ ਬਾਅਦ ਇਕ....

Ad Position 21
No active advertisement
ਅਜੀਤ ਡੈਸਕ 08-07-2026

 ਲੁਧਿਆਣਾ,8 ਜੁਲਾਈ (ਪਰਮਿੰਦਰ ਸਿੰਘ ਅਹੂਜਾ / ਪ੍ਰਦੀਪ ਭੰਡਾਰੀ)- ਲੁਧਿਆਣਾ ਦੇ ਮੁੰਡੀਆਂ ਇਲਾਕੇ ਸਥਿਤ ਬਾਦਲ ਦੇ ਸਰਕਾਰੀ ਫਲੈਟਾਂ ਵਿਚ ਇਕ ਜਨਮਦਿਨ ਪਾਰਟੀ ਤੋਂ ਬਾਅਦ ਇਕ ਨੌਜਵਾਨ ਦੀ ਸ਼ੱਕੀ ਹਾਲਾਤ ਵਿਚ ਮੌਤ ਹੋ ਜਾਣ ਨਾਲ ਇਲਾਕੇ ਵਿਚ ਸਨਸਨੀ ਫੈਲ ਗਈ ਹੈ। ਪਰਿਵਾਰ ਦੇ ਦੱਸਣ ਮੁਤਾਬਕ ਰਾਤ ਸਮੇਂ ਫਲੈਟ ਵਿਚ ਜਨਮਦਿਨ ਦੀ ਪਾਰਟੀ ਚੱਲ ਰਹੀ ਸੀ। ਪਾਰਟੀ ਤੋਂ ਬਾਅਦ ਕੁਝ ਨੌਜਵਾਨ ਚੌਥੀ ਮੰਜ਼ਿਲ 'ਤੇ ਸੌਂ ਰਹੇ ਸਨ। ਤੜਕੇ ਅਚਾਨਕ ਇਕ ਨੌਜਵਾਨ ਚੌਥੀ ਮੰਜ਼ਿਲ ਤੋਂ ਹੇਠਾਂ ਡਿੱਗ ਗਿਆ ਅਤੇ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ।

ਪਰਿਵਾਰ ਦਾ ਦੋਸ਼ ਹੈ ਕਿ ਜਿਨ੍ਹਾਂ ਦੇ ਘਰ ਪਾਰਟੀ ਹੋ ਰਹੀ ਸੀ, ਉਹ ਹੀ ਲੋਕ ਉਨ੍ਹਾਂ ਦੇ ਪੁੱਤਰ ਨੂੰ ਘਰੋਂ ਆਪਣੇ ਨਾਲ ਲੈ ਕੇ ਗਏ ਸਨ। ਉਨ੍ਹਾਂ ਦਾ ਕਹਿਣਾ ਹੈ ਕਿ ਤੜਕੇ ਨੌਜਵਾਨ ਨੂੰ ਚੌਥੀ ਮੰਜ਼ਿਲ ਤੋਂ ਹੇਠਾਂ ਸੁੱਟਿਆ ਗਿਆ, ਜਿਸ ਕਾਰਨ ਉਹ ਕਾਫ਼ੀ ਦੇਰ ਤੱਕ ਤੜਫਦਾ ਰਿਹਾ।

ਪਰਿਵਾਰ ਨੇ ਦੱਸਿਆ ਕਿ ਜ਼ਖ਼ਮੀ ਨੌਜਵਾਨ ਨੂੰ ਤੁਰੰਤ ਇਕ ਨਿੱਜੀ ਹਸਪਤਾਲ ਲਿਜਾਇਆ ਗਿਆ, ਪਰ ਰਸਤੇ ਵਿਚ ਹੀ ਉਸ ਦੀ ਮੌਤ ਹੋ ਗਈ।

ਇਸ ਦੇ ਨਾਲ ਹੀ ਪਰਿਵਾਰ ਨੇ ਇਹ ਵੀ ਗੰਭੀਰ ਦੋਸ਼ ਲਗਾਏ ਹਨ ਕਿ ਜਿਸ ਘਰ ਵਿਚ ਜਨਮਦਿਨ ਦੀ ਪਾਰਟੀ ਹੋ ਰਹੀ ਸੀ, ਉੱਥੇ ਕਥਿਤ ਤੌਰ 'ਤੇ ਨਸ਼ੇ ਦਾ ਕਾਰੋਬਾਰ ਵੀ ਚੱਲਦਾ ਹੈ। ਪਰਿਵਾਰ ਨੇ ਇਸ ਮਾਮਲੇ ਦੀ ਨਿਰਪੱਖ ਜਾਂਚ ਕਰਕੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ। ਫਿਲਹਾਲ ਇਹ ਪਰਿਵਾਰ ਵਲੋਂ ਲਗਾਏ ਗਏ ਦੋਸ਼ ਹਨ। ਥਾਣਾ ਜਮਾਲਪੁਰ ਦੀ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ ਅਤੇ ਜਾਂਚ ਤੋਂ ਬਾਅਦ ਹੀ ਘਟਨਾ ਦੇ ਅਸਲ ਕਾਰਨਾਂ ਦਾ ਪਤਾ ਲੱਗੇਗਾ।

Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਧੁਬੜੀ ਸਾਹਿਬ ਅਸਾਮ ਦੇ ਪ੍ਰਬੰਧਕ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ ਅਗਲੀ ਖ਼ਬਰ ਅੰਮ੍ਰਿਤਸਰ 'ਚ ਕਾਊਂਟਰ ਇੰਟੈਲੀਜੈਂਸ ਦੀ ਵੱਡੀ ਕਾਮਯਾਬੀ, ਹਥਿਆਰ ਅਤੇ ਵਿਸਫੋਟਕ ਤਸਕਰੀ ਮਾਡਿਊਲ ਦਾ ਪਰਦਾਫਾਸ਼
Ad Position 24