15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-07-2026

ਗੁਰਦੁਆਰਾ ਧੁਬੜੀ ਸਾਹਿਬ ਅਸਾਮ ਦੇ ਪ੍ਰਬੰਧਕ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਅੰਮ੍ਰਿਤਸਰ 8 ਜੁਲਾਈ (ਜਸਵੰਤ ਸਿੰਘ ਜੱਸ)- ਗੁਰਦੁਆਰਾ ਧੋਬੜੀ ਸਾਹਿਬ, ਅਸਾਮ ਦੇ ਮੁੱਖ ਪ੍ਰਬੰਧਕ ਸ. ਭੁਪਿੰਦਰ ਪਾਲ ਸਿੰਘ ਕਿੱਕੀ ਨੇ ਪਰਿਵਾਰ ਸਮੇਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ....

Ad Position 21
No active advertisement
ਅਜੀਤ ਡੈਸਕ 08-07-2026

ਅੰਮ੍ਰਿਤਸਰ 8 ਜੁਲਾਈ (ਜਸਵੰਤ ਸਿੰਘ ਜੱਸ)- ਗੁਰਦੁਆਰਾ ਧੋਬੜੀ ਸਾਹਿਬ, ਅਸਾਮ ਦੇ ਮੁੱਖ ਪ੍ਰਬੰਧਕ ਸ. ਭੁਪਿੰਦਰ ਪਾਲ ਸਿੰਘ ਕਿੱਕੀ ਨੇ ਪਰਿਵਾਰ ਸਮੇਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਸਾਹਿਬ ਪ੍ਰਤੀ ਸਤਿਕਾਰ ਭੇਟ ਕੀਤਾ। ਇਸ ਮੌਕੇ ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਸ. ਗੁਰਿੰਦਰ ਸਿੰਘ ਮਥਰੇਵਾਲ ਨੇ ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਸ਼੍ਰੋਮਣੀ ਕਮੇਟੀ ਵਲੋਂ ਸ. ਭੁਪਿੰਦਰ ਪਾਲ ਸਿੰਘ ਨੂੰ ਸਿਰੋਪਾਓ ਅਤੇ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ।

ਇਸ ਮੌਕੇ ਸ. ਗੁਰਿੰਦਰ ਸਿੰਘ ਮਥਰੇਵਾਲ ਨੇ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਇਤਿਹਾਸਕ ‘ਸ਼ਹੀਦੀ ਨਗਰ ਕੀਰਤਨ’ ਸ਼੍ਰੋਮਣੀ ਕਮੇਟੀ ਵਲੋਂ ਗੁਰਦੁਆਰਾ ਧੋਬੜੀ ਸਾਹਿਬ, ਅਸਾਮ ਤੋਂ ਆਰੰਭ ਕੀਤਾ ਗਿਆ ਸੀ, ਜਿਸ ਨੇ ਸਮੁੱਚੇ ਭਾਰਤ ਵਿਚ ਗੁਰੂ ਸਾਹਿਬ ਜੀ ਦੀਆਂ ਪਾਵਨ ਸਿੱਖਿਆਵਾਂ ਦਾ ਸੰਦੇਸ਼ ਪਹੁੰਚਾਇਆ। ਉਨ੍ਹਾਂ ਕਿਹਾ ਕਿ ਨਗਰ ਕੀਰਤਨ ਦੀ ਆਰੰਭਤਾ ਮੌਕੇ ਗੁਰਦੁਆਰਾ ਧੋਬੜੀ ਸਾਹਿਬ ਦੇ ਪ੍ਰਬੰਧਕਾਂ ਅਤੇ ਸਮੂਹ ਸੰਗਤ ਵਲੋਂ ਬਹੁਤ ਹੀ ਸੁਚੱਜੇ ਪ੍ਰਬੰਧ ਕੀਤੇ ਗਏ ਸਨ, ਜੋ ਸੰਗਤਾਂ ਲਈ ਯਾਦਗਾਰੀ ਬਣੇ। ਇਸ ਸੇਵਾ ਲਈ ਸ. ਭੁਪਿੰਦਰ ਪਾਲ ਸਿੰਘ ਕਿੱਕੀ ਅਤੇ ਸਮੁੱਚੀ ਪ੍ਰਬੰਧਕ ਕਮੇਟੀ ਦਾ ਵਿਸ਼ੇਸ਼ ਯੋਗਦਾਨ ਰਿਹਾ।

ਇਸ ਮੌਕੇ ਸ. ਭੁਪਿੰਦਰ ਪਾਲ ਸਿੰਘ ਕਿੱਕੀ ਨੇ ਇਸ ਸਨਮਾਨ ਲਈ ਸ਼੍ਰੋਮਣੀ ਕਮੇਟੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਗੁਰੂ ਘਰ ਅਤੇ ਸੰਗਤਾਂ ਦੀ ਸੇਵਾ ਕਰਨਾ ਉਨ੍ਹਾਂ ਲਈ ਵੱਡਾ ਸੁਭਾਗ ਹੈ ਅਤੇ ਭਵਿੱਖ ਵਿਚ ਵੀ ਉਹ ਪੰਥਕ ਕਾਰਜਾਂ ਲਈ ਪੂਰੀ ਤਨਦੇਹੀ ਨਾਲ ਯੋਗਦਾਨ ਦਿੰਦੇ ਰਹਿਣਗੇ। ਇਸ ਮੌਕੇ ਸੂਚਨਾ ਅਧਿਕਾਰੀ ਸ. ਰਣਧੀਰ ਸਿੰਘ, ਹੈੱਡ ਪ੍ਰਚਾਰਕ ਭਾਈ ਜਗਦੇਵ ਸਿੰਘ ਆਦਿ ਮੌਜੂਦ ਸਨ।

Ad Position 22
No active advertisement
ਪਿਛਲੀ ਖ਼ਬਰ ਈਰਾਨ ਨਾਲ ਗੱਲ ਕਰਨਾ ਹੈ ਸਮੇਂ ਦੀ ਬਰਬਾਦੀ- ਰਾਸ਼ਟਰਪਤੀ ਟਰੰਪ ਅਗਲੀ ਖ਼ਬਰ ਜਨਮਦਿਨ ਪਾਰਟੀ ਤੋਂ ਬਾਅਦ ਨੌਜਵਾਨ ਦੀ ਰਹੱਸਮਈ ਮੌਤ
Ad Position 24