15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-07-2026

ਪ੍ਰਧਾਨ ਬਦਲਣਾ ਕੋਈ ਗੁੱਡੇ ਗੁੱਡੀ ਦਾ ਖੇਡ ਨਹੀਂ - ਭੁਪੇਸ਼ ਬਘੇਲ

ਚੰਡੀਗੜ੍ਹ, 8 ਜੁਲਾਈ (ਵਿਕਰਮਜੀਤ ਸਿੰਘ ਮਾਨ)- ਪੰਜਾਬ ਕਾਂਗਰਸ ਦੇ ਇੰਚਾਰਜ ਭੁਪੇਸ਼ ਬਘੇਲ ਨੇ ਅੱਜ ਆਪਣੇ ਦੌਰੇ ਦੇ ਤੀਜੇ ਦਿਨ ਸਖ਼ਤ ਤੇਵਰ ਦਿਖਾਉਂਦੇ ਹੋਏ ਹਾਈ ਕਮਾਨ ਦਾ ਫੈਸਲਾ ਸੁਣਾ....

Ad Position 21
No active advertisement
ਅਜੀਤ ਡੈਸਕ 08-07-2026

ਚੰਡੀਗੜ੍ਹ, 8 ਜੁਲਾਈ (ਵਿਕਰਮਜੀਤ ਸਿੰਘ ਮਾਨ)- ਪੰਜਾਬ ਕਾਂਗਰਸ ਦੇ ਇੰਚਾਰਜ ਭੁਪੇਸ਼ ਬਘੇਲ ਨੇ ਅੱਜ ਆਪਣੇ ਦੌਰੇ ਦੇ ਤੀਜੇ ਦਿਨ ਸਖ਼ਤ ਤੇਵਰ ਦਿਖਾਉਂਦੇ ਹੋਏ ਹਾਈ ਕਮਾਨ ਦਾ ਫੈਸਲਾ ਸੁਣਾ ਦਿੱਤਾ ਗਿਆ ਹੈ l ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਪ੍ਰਧਾਨ ਬਦਲਣਾ ਕੋਈ ਗੁੱਡੇ ਗੁੱਡੀ ਦਾ ਖੇਡ ਨਹੀਂ ਹੈ ਅਤੇ ਹੁਣ ਪ੍ਰਧਾਨ ਬਦਲਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ l ਉਨ੍ਹਾਂ ਕਿਹਾ ਕਿ ਹਾਈਕਮਾਨ ਦੇ ਫੈਸਲੇ ਵਿਚ ਕੋਈ ਬਦਲਾਵ ਨਹੀਂ ਹੋਵੇਗਾ l

 ਉਧਰ ਕਾਂਗਰਸ ਦੇ ਸਾਬਕਾ ਮੁੱਖ ਮੰਤਰੀ ਹਰਚਰਨ ਬਰਾੜ ਦੇ ਪਰਿਵਾਰ ਨੇ ਰਾਜਾ ਵੜਿੰਗ ਨੂੰ ਪ੍ਰਧਾਨ ਮੰਨਣ ਤੋਂ ਹੀ ਇਨਕਾਰ ਕਰ ਦਿੱਤਾ ਹੈ। ਸਵ. ਹਰਚਰਨ ਬਰਾੜ ਦੇ ਪਰਿਵਾਰ ਤੋਂ ਸਾਬਕਾ ਵਿਧਾਇਕ ਕਰਨ ਕੌਰ ਬਰਾੜ ਨੇ ਕਿਹਾ ਕਿ ਰਾਜਾ ਵੜਿੰਗ ਨੇ ਪੂਰੀ ਕਾਂਗਰਸ ’ਚ ਕਲੇਸ਼ ਕਰਵਾ ਦਿੱਤਾ ਹੈ l ਉਹਨਾਂ ਕਿਹਾ ਕਿ ਜੇ ਮੈਂ ਰਾਜਾ ਵੜਿੰਗ ਦੀ ਜਗ੍ਹਾ ਹੁੰਦੀ ਤਾਂ ਪਾਰਟੀ ਲਈ ਕੁਰਬਾਨੀ ਦੇ ਕੇ ਅਹੁਦਾ ਛੱਡ ਦਿੰਦੀ l

Ad Position 22
No active advertisement
ਪਿਛਲੀ ਖ਼ਬਰ 1984 ਦੇ ਕਤਲ-ਏ-ਆਮ ਪੀੜਤ ਪਰਿਵਾਰਾਂ ਵਲੋਂ ਪ੍ਰੈਸ ਕਾਨਫ਼ਰੰਸ ਅਗਲੀ ਖ਼ਬਰ ਸਾਰੇ ਪੰਜਾਬ ਵਾਸੀਆਂ ਲਈ ਨਵੀਂ ਵੋਟਰ ਸੂਚੀ ’ਚ ਨਾਮ ਦਰਜ ਕਰਵਾਉਣਾ ਹੈ ਜ਼ਰੂਰੀ- ਮੁੱਖ ਮੰਤਰੀ ਮਾਨ
Ad Position 24