15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-07-2026

1984 ਦੇ ਕਤਲ-ਏ-ਆਮ ਪੀੜਤ ਪਰਿਵਾਰਾਂ ਵਲੋਂ ਪ੍ਰੈਸ ਕਾਨਫ਼ਰੰਸ

ਚੰਡੀਗੜ੍ਹ, 8 ਜੁਲਾਈ (ਅਜਾਇਬ ਸਿੰਘ ਔਜਲਾ)- ਅੱਜ 1984 ਦੇ ਕਤਲ-ਏ-ਆਮ ਪੀੜਤ ਪਰਿਵਾਰਾਂ ਵਲੋਂ ਇਕ ਵੱਡਾ ਐਲਾਨ ਕੀਤਾ ਗਿਆ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਉਨ੍ਹਾਂ ਦੀਆਂ ....

Ad Position 21
No active advertisement
ਅਜੀਤ ਡੈਸਕ 08-07-2026

 ਚੰਡੀਗੜ੍ਹ, 8 ਜੁਲਾਈ (ਅਜਾਇਬ ਸਿੰਘ  ਔਜਲਾ)- ਅੱਜ 1984 ਦੇ ਕਤਲ-ਏ-ਆਮ ਪੀੜਤ ਪਰਿਵਾਰਾਂ ਵਲੋਂ ਇਕ ਵੱਡਾ ਐਲਾਨ ਕੀਤਾ ਗਿਆ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਉਨ੍ਹਾਂ ਦੀਆਂ ਮੰਗਾਂ ਨੂੰ 24 ਘੰਟਿਆਂ ਦੇ ਅੰਦਰ ਪੂਰਾ ਨਹੀਂ ਕਰਦੀ ਤਾਂ ਮਰਨ ਵਰਤ ’ਤੇ ਬੈਠੀਆਂ ਮਹਿਲਾਵਾਂ ਆਤਮ ਹੱਤਿਆ ਕਰਨ ’ਤੇ ਮਜਬੂਰ ਹੋਣਗੀਆਂ। ਇਥੇ ਇਕ ਪੱਤਰਕਾਰ ਸੰਮੇਲਨ ਦੌਰਾਨ ਦੰਗਾ ਪੀੜਤ ਵੈਲਫੇਅਰ ਸੁਸਾਇਟੀ ਪੰਜਾਬ ਦੇ ਪ੍ਰਧਾਨ ਸੁਰਜੀਤ ਸਿੰਘ ਨੇ ਕਿਹਾ ਕਿ ਉਨ੍ਹਾਂ ਨੂੰ ਅੱਜ ਸਵੇਰੇ 10 ਵਜੇ ਚੰਡੀਗੜ੍ਹ ਪ੍ਰਸ਼ਾਸਨ ਵਲੋਂ ਮੁੱਖ ਮੰਤਰੀ ਨਾਲ ਗੱਲ ਕਰਾਉਣ ਦੀ ਗੱਲ ਕਹੀ ਸੀ, ਜਿਸ ਕਰਕੇ ਉਨ੍ਹਾਂ ਵਲੋਂ ਕੱਲ੍ਹ ਕੀਤੇ ਗਏ ਸੜਕ ਜਾਮ ਨੂੰ ਹਟਾ ਲਿਆ ਗਿਆ ਸੀ। ਪੱਤਰਕਾਰਾਂ ਨਾਲ ਗੱਲ ਕਰਦੇ ਹੋਏ ਪ੍ਰਧਾਨ ਸੁਰਜੀਤ ਸਿੰਘ ਅਤੇ ਮਰਨ ਵਰਤ ਤੇ ਬੈਠੀ ਬੀਬੀ ਗੁਰਦੀਪ ਕੌਰ ਨੇ ਕਿਹਾ ਕਿ ਅੱਜ ਦੇ ਮੁੱਖ ਮੰਤਰੀ ਦੇ ਦਫਤਰ ਤੋਂ ਜੋ ਉਨ੍ਹਾਂ ਨੂੰ ਨਾਂਹ ਪੱਖੀ ਜਵਾਬ ਦਿੱਤਾ ਗਿਆ, ਉਸ ਤੋਂ ਉਹ ਬੇਹੱਦ ਨਿਰਾਸ਼ ਹਨ। ਉਨ੍ਹਾਂ ਦੋਸ਼ ਲਾਇਆ ਕਿ ਲੰਮੇ ਚਿਰ ਤੋਂ ਉਹ ਆਪਣੀਆਂ ਮੰਗਾਂ ਦੇ ਹੱਕ ਵਿਚ ਬਰਾਬਰ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੂੰ ਲਿਖਦੇ ਰਹੇ ਹਨ ਤੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਵੀ ਆਪਣੀਆਂ ਮੰਗਾਂ ਸੰਬੰਧੀ ਵਿਚਾਰ ਵਟਾਂਦਰਾ ਕਰਦੇ ਰਹੇ ਹਨ ਪ੍ਰੰਤੂ ਉਹਨਾਂ ਦੀ ਕਿਸੇ ਵੀ ਮੰਗ ਨੂੰ ਬੂਰ ਨਹੀਂ ਪਿਆ।

ਚੰਡੀਗੜ੍ਹ ਦੇ ਸੈਕਟਰ 27 ਵਿਖੇ ਕਲਗੀਧਰ ਨਿਵਾਸ ਵਿਖੇ ਮਰਨ ਵਰਤ ’ਤੇ ਬੈਠੀ ਬੀਬੀ ਗੁਰਦੀਪ ਕੌਰ ਨੇ ਕਿਹਾ ਕਿ ਹੁਣ ਉਨ੍ਹਾਂ ਵਲੋਂ ਮਜਬੂਰ ਹੋ ਕੇ ਭਗਵੰਤ ਮਾਨ ਸਰਕਾਰ ਨੂੰ 24 ਘੰਟੇ ਦਾ ਸਮਾਂ ਦਿੱਤਾ ਗਿਆ ਹੈ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਹੀਂ ਹੁੰਦੀਆਂ ਤਾਂ ਉਨ੍ਹਾਂ ਵਿਚੋਂ ਕੋਈ ਵੀ ਬੀਬੀ ਆਤਮਦਾਹ ਕਰ ਸਕਦੀ ਹੈ ,ਜਿਸ ਦੀ ਸਾਰੀ ਜਿੰਮੇਵਾਰੀ ਭਗਵੰਤ ਮਾਨ ਸਰਕਾਰ ਦੇ ਸਿਰ ਹੋਵੇਗੀ। ਇਸ ਮੌਕੇ ’ਤੇ ਦੰਗਾ ਪੀੜਤ ਵੈਲਫੇਅਰ ਸੁਸਾਇਟੀ ਦੇ ਬਹੁਤ ਸਾਰੇ ਮੈਂਬਰ ਅਤੇ ਮਹਿਲਾਵਾਂ ਨੇ ਇਕੱਠੀਆਂ ਹੋ ਕੇ ਸਰਕਾਰ ਵਿਰੁੱਧ ਰੋਸ ਪ੍ਰਗਟਾਇਆ ਅਤੇ ਕਿਹਾ ਕਿ ਉਹ 1984 ਤੋਂ ਲੈ ਕੇ ਹੁਣ ਤੱਕ ਬਰਾਬਰ ਤਸ਼ੱਦਦ ਦਾ ਸ਼ਿਕਾਰ ਹਨ ਪਰੰਤੂ ਕੋਈ ਵੀ ਸਰਕਾਰ ਉਨ੍ਹਾਂ ਦੀਆਂ ਮੰਗਾਂ ਪ੍ਰਤੀ ਸੁਹਿਰਦ ਨਹੀਂ ਹੈ।

Ad Position 22
No active advertisement
ਪਿਛਲੀ ਖ਼ਬਰ ਨੰਗਲ ਡੈਮ ਰੇਲਵੇ ਸਟੇਸ਼ਨ 'ਤੇ ਵੀ ਰੁਕੇਗੀ ਵੰਦੇ ਭਾਰਤ ਐਕਸਪ੍ਰੈੱਸ ਅਗਲੀ ਖ਼ਬਰ ਪ੍ਰਧਾਨ ਬਦਲਣਾ ਕੋਈ ਗੁੱਡੇ ਗੁੱਡੀ ਦਾ ਖੇਡ ਨਹੀਂ - ਭੁਪੇਸ਼ ਬਘੇਲ
Ad Position 24