15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-07-2026

ਨਗਰ ਨਿਗਮ ਕਪੂਰਥਲਾ ਦੀ ਚੋਣ ਮੌਕੇ ਹੰਗਾਮੇ ਦੌਰਾਨ ਨਰਿੰਦਰ ਮਨਸੂ ਬਣੇ ਮੇਅਰ

ਕਪੂਰਥਲਾ, 8 ਜੁਲਾਈ (ਅਮਰਜੀਤ ਕੋਮਲ) - ਕਾਂਗਰਸ ਪਾਰਟੀ ਤੋਂ ਬਾਗੀ ਹੋਏ ਕੌਂਸਲਰ ਨਰਿੰਦਰ ਮਨਸੂ ਕੁਝ ਹੋਰ ਕਾਂਗਰਸੀ ਕੌਂਸਲਰਾਂ ਤੇ ਆਮ ਆਦਮੀ ਪਾਰਟੀ ਦੇ ਕੌਂਸਲਰਾਂ ਦੇ ਸਮਰਥਨ ਨਾਲ ਅੱਜ ਮੇਅਰ ਦੀ ਚੋਣ ਵਿਚ...

Ad Position 21
No active advertisement
ਅਜੀਤ ਡੈਸਕ 08-07-2026

ਕਪੂਰਥਲਾ, 8 ਜੁਲਾਈ (ਅਮਰਜੀਤ ਕੋਮਲ) - ਕਾਂਗਰਸ ਪਾਰਟੀ ਤੋਂ ਬਾਗੀ ਹੋਏ ਕੌਂਸਲਰ ਨਰਿੰਦਰ ਮਨਸੂ ਕੁਝ ਹੋਰ ਕਾਂਗਰਸੀ ਕੌਂਸਲਰਾਂ ਤੇ ਆਮ ਆਦਮੀ ਪਾਰਟੀ ਦੇ ਕੌਂਸਲਰਾਂ ਦੇ ਸਮਰਥਨ ਨਾਲ ਅੱਜ ਮੇਅਰ ਦੀ ਚੋਣ ਵਿਚ ਰੌਲੇ ਰੱਪੇ ਦੌਰਾਨ ਮੇਅਰ ਚੁਣੇ ਗਏ । ਡਵੀਜ਼ਨਲ ਕਮਿਸ਼ਨਰ ਵਿਨੇ ਬਬਲਾਨੀ ਦੀ ਦੇਖ ਰੇਖ ਹੇਠ ਹੋਈ ਚੋਣ ਮੌਕੇ ਕਾਂਗਰਸੀ ਵਿਧਾਇਕ ਰਾਣਾ ਗੁਰਜੀਤ ਸਿੰਘ ਸਮੇਤ ਕਾਂਗਰਸ ਦੇ 27 ਕੌਂਸਲਰ ਹਾਜ਼ਰ ਸਨ । ਕੌਂਸਲਰਾਂ ਨੂੰ ਸਹੁੰ ਚੁਕਵਾਉਣ ਉਪਰੰਤ ਆਮ ਆਦਮੀ ਪਾਰਟੀ ਨਾਲ ਸੰਬੰਧਿਤ ਕੌਂਸਲਰਾਂ ਨੇ ਆਪੇ ਹੀ 27 ਕੌਂਸਲਰਾਂ ਦੀ ਗਿਣਤੀ ਬੋਲ ਕੇ ਨਰਿੰਦਰ ਮਨਸੂ ਨੂੰ ਮੇਅਰ ਬਣਾਉਣ ਦਾ ਐਲਾਨ ਕੀਤਾ । ਇਸ ਤੋਂ ਬਾਅਦ ਸੱਤਾਧਾਰੀ ਪਾਰਟੀ ਤੇ ਕਾਂਗਰਸ ਦੇ ਕੁੱਝ ਬਾਗੀ ਕੌਂਸਲਰ, ਅਕਾਲੀ ਭਾਜਪਾ ਨਾਲ ਸੰਬੰਧਿਤ ਕੌਂਸਲਰ ਮੀਟਿੰਗ ਹਾਲ ਵਿਚੋਂ ਬਾਹਰ ਚਲੇ ਗਏ । ਇਸੇ ਦੌਰਾਨ ਹੀ ਰਾਣਾ ਗੁਰਜੀਤ ਸਿੰਘ ਨੇ ਚੋਣ ਦੌਰਾਨ ਹੋਈ ਧੱਕੇਸ਼ਾਹੀ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ । ਉਨ੍ਹਾਂ ਕਿਹਾ ਕਿ ਹਾਲ ਹੀ ਵਿਚ ਜਦੋਂ ਉਨ੍ਹਾਂ ਸਮੇਤ ਕਾਂਗਰਸ ਦੇ 27 ਕੌਂਸਲਰ ਹਾਜ਼ਰ ਸਨ ਤਾਂ ਡਵੀਜ਼ਨਲ ਕਮਿਸ਼ਨਰ ਸਮੇਤ ਸਾਰੇ ਅਧਿਕਾਰੀ ਚੁਪਚਪੀਤੇ ਮੀਟਿੰਗ ਹਾਲ ਤੋਂ ਬਾਹਰ ਚਲੇ ਗਏ । ਰਾਣਾ ਗੁਰਜੀਤ ਸਿੰਘ ਨੇ ਕਿਹਾ ਸੱਤਾਧਾਰੀ ਪਾਰਟੀ ਨੇ ਚੋਣ ਦੌਰਾਨ ਲੋਕਤੰਤਰ ਦਾ ਘਾਣ ਕੀਤਾ ਹੈ ਤੋਂ ਉਹ ਮੇਅਰ ਦੀ ਚੋਣ ਨੂੰ ਚੈਲੇਂਜ ਕਰਨ ਲਈ ਪੰਜਾਬ ਤੇ ਹਰਿਆਣਾ ਹਾਈਕੋਰਟ ਦਾ ਦਰਵਾਜ਼ਾ ਖੜਕਾਉਣਗੇ । ਇਸ ਮੌਕੇ ਰਾਣਾ ਗੁਰਜੀਤ ਸਿੰਘ ਨੇ 26 ਕੌਂਸਲਰ ਪੱਤਰਕਾਰਾਂ ਦੇ ਸਾਹਮਣੇ ਪੇਸ਼ ਕੀਤੇ ।

Ad Position 22
No active advertisement
ਪਿਛਲੀ ਖ਼ਬਰ ਜ਼ੀਰਕਪੁਰ ਪੁਲਿਸ ਵਲੋਂ 46 ਹਜ਼ਾਰ ਨਸ਼ੀਲੇ ਕੈਪਸੂਲ ਬਰਾਮਦ, ਨੋਇਡਾ ਤੋਂ ਦੋਸ਼ੀ ਗ੍ਰਿਫ਼ਤਾਰ ਅਗਲੀ ਖ਼ਬਰ ਵਿਵਾਦਾਂ 'ਚ ਘਿਰੀ ਡੇਰਾਬੱਸੀ ਨਗਰ ਕੌਂਸਲ ਦੇ ਮੀਤ ਪ੍ਰਧਾਨ ਦੀ ਚੋਣ
Ad Position 24