14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-07-2026

ਫ਼ਿਲਮ ਸਤਲੁਜ ਨੂੰ ਪੰਜਾਬ ਦੇ ਪਿੰਡ-ਪਿੰਡ ਵਿਚ ਤੇ ਕੋਨੇ-ਕੋਨੇ ਵਿਚ ਦਿਖਾਵੇਗਾ ਸ਼੍ਰੋਮਣੀ ਅਕਾਲੀ ਦਲ (ਬ) - ਸੁਖਬੀਰ ਸਿੰਘ ਬਾਦਲ

ਚੰਡੀਗੜ੍ਹ, 8 ਜੁਲਾਈ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸੋਸ਼ਲ ਮੀਡੀਆ ਉੱਪਰ ਪੋਸਟ ਪਾ ਕੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਸ਼ਹੀਦ ਭਾਈ ਜਸਵੰਤ ਸਿੰਘ ਜੀ ਖਾਲੜਾ...

Ad Position 21
No active advertisement
ਅਜੀਤ ਡੈਸਕ 08-07-2026

ਚੰਡੀਗੜ੍ਹ, 8 ਜੁਲਾਈ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸੋਸ਼ਲ ਮੀਡੀਆ ਉੱਪਰ ਪੋਸਟ ਪਾ ਕੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਸ਼ਹੀਦ ਭਾਈ ਜਸਵੰਤ ਸਿੰਘ ਜੀ ਖਾਲੜਾ ਸਮੇਤ ਹਜ਼ਾਰਾਂ ਬੇਗੁਨਾਹ ਸਿੱਖ ਨੌਜਵਾਨਾਂ ਤੇ ਸਿੱਖ ਸਖਸ਼ੀਅਤਾਂ ਉੱਤੇ ਕਾਂਗਰਸ ਸਰਕਾਰ ਦੌਰਾਨ ਢਾਏ ਗਏ ਅਣਮਨੁੱਖੀ ਤਸ਼ੱਦਦ ਅਤੇ ਉਨ੍ਹਾਂ ਦੀ ਕੁਰਬਾਨੀ ਸੰਬੰਧੀ ਫ਼ਿਲਮ ‘ਸਤਲੁਜ’ ਨੂੰ ਪੰਜਾਬ ਦੇ ਪਿੰਡ-ਪਿੰਡ ਵਿਚ ਤੇ ਕੋਨੇ-ਕੋਨੇ ਵਿਚ ਦਿਖਾਵੇਗਾ ਤਾਂ ਕਿ ਸਾਡੇ ਬੱਚਿਆਂ ਅਤੇ ਆਉਣ ਵਾਲੀਆਂ ਪੀੜੀਆਂ ਨੂੰ ਕੌਮ ਉੱਤੇ ਢਾਏ ਗਏ ਜ਼ੁਲਮ ਤੋਂ ਚੰਗੀ ਤਰਾਂ ਜਾਣੂ ਕਰਵਾਇਆ ਜਾਏ।
ਇਹ ਫ਼ਿਲਮ ਉਸ ਦਰਦਨਾਕ ਦੌਰ ਦੀ ਸਚਾਈ ਬਿਆਨ ਕਰਦੀ ਹੈ ਜੋ ਕਾਂਗਰਸ ਪਾਰਟੀ ਵਲੋਂ ਸੱਚਖੰਡ ਸ੍ਰੀ ਹਰਮੰਦਰ ਸਾਹਿਬ ਉੱਤੇ ਕੀਤੇ ਫ਼ੌਜੀ ਹਮਲੇ ਅਤੇ ਦਿੱਲੀ ਤੇ ਹੋਰ ਸ਼ਹਿਰਾਂ ਵਿਚ ਹਜ਼ਾਰਾ ਨਿਹੱਥੇ ਬੇਗੁਨਾਹ ਸਿੱਖ ਨੌਜਵਾਨਾਂ, ਬੀਬੀਆਂ, ਬਜ਼ੁਰਗਾਂ ਤੇ ਬੱਚਿਆਂ ਨੂੰ ਕੋਹ-ਕੋਹ ਕੇ ਜ਼ਿੰਦਾ ਜਲਾਉਣ ਤੋਂ ਬਾਅਦ ਵੀ ਨਹੀਂ ਰੁਕੀ।
ਇਸੇ ਦਿਲ ਕੰਬਾਊ ਸਾਕੇ ਵਿਰੁੱਧ ਪੰਜਾਬ ਵਿਚ ਰੋਸ ਪ੍ਰਗਟ ਕਰਦੇ ਹਜ਼ਾਰਾਂ ਸਿੱਖ ਨੌਜਵਾਨਾਂ ਨੂੰ ਬੁੱਚੜ ਕਾਂਗਰਸੀ ਸਰਕਾਰ ਨੇ ਝੂਠੇ ਪੁਲਿਸ ਮੁਕਾਬਲਿਆਂ ਵਿਚ ਸ਼ਹੀਦ ਕੀਤਾ।ਹੁਣ ਉਸ ਦਰਦਨਾਕ ਸਾਕੇ ਦਾ ਇਤਿਹਾਸ ਦੱਸਣ ਤੋਂ ਵੀ ਕੌਮ ਨੂੰ ਵਾਝਾਂ ਕੀਤਾ ਜਾ ਰਿਹਾ। ਸ਼੍ਰੋਮਣੀ ਅਕਾਲੀ ਦਲ ਕਦੇ ਵੀ ਅਜਿਹਾ ਨਹੀਂ ਹੋਣ ਦੇਵੇਗਾ।

 

Ad Position 22
No active advertisement
ਪਿਛਲੀ ਖ਼ਬਰ ਫ਼ਿਲਮ 'ਸਤਲੁਜ' ਦਾ ਭਾਜਪਾ ਨਾਲ ਕੋਈ ਲੈਣਾ ਦੇਣਾ ਨਹੀਂ: ਰਵਨੀਤ ਸਿੰਘ ਬਿੱਟੂ ਅਗਲੀ ਖ਼ਬਰ 2 ਨੌਜਵਾਨਾਂ ਦੇ ਕਤਲ ਦਾ ਮਾਮਲਾ 24 ਘੰਟਿਆਂ ਦੇ ਅੰਦਰ ਟਰੇਸ, 6 ਦੋਸ਼ੀ ਗ੍ਰਿਫ਼ਤਾਰ
Ad Position 24