14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-07-2026

14 ਜੁਲਾਈ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਹੋਵੇਗੀ ਸਮੂਹ ਸਿੱਖ ਸ਼ਹੀਦਾਂ ਦੀ ਆਤਮਿਕ ਸ਼ਾਂਤੀ ਲਈ ਅਰਦਾਸ

ਅੰਮ੍ਰਿਤਸਰ, 8 ਜੁਲਾਈ (ਜਸਵੰਤ ਸਿੰਘ ਜੱਸ) - ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਪੰਜਾਬ ਅੰਦਰ ਜਿਨ੍ਹਾਂ ਬੇਕਸੂਰ ਨੌਜਵਾਨਾਂ ਦਾ ਉਸ ਸਮੇਂ ਦੀ ਸਰਕਾਰ ਵਲੋਂ ਪੁਲਿਸ ਰਾਹੀਂ...

Ad Position 21
No active advertisement
ਅਜੀਤ ਡੈਸਕ 08-07-2026

ਅੰਮ੍ਰਿਤਸਰ, 8 ਜੁਲਾਈ (ਜਸਵੰਤ ਸਿੰਘ ਜੱਸ) - ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਪੰਜਾਬ ਅੰਦਰ ਜਿਨ੍ਹਾਂ ਬੇਕਸੂਰ ਨੌਜਵਾਨਾਂ ਦਾ ਉਸ ਸਮੇਂ ਦੀ ਸਰਕਾਰ ਵਲੋਂ ਪੁਲਿਸ ਰਾਹੀਂ ਕਤਲੇਆਮ ਕੀਤਾ ਗਿਆ ਅਤੇ ਜਿਨ੍ਹਾਂ ਬਾਰੇ ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ ਨੇ ਜਾਣਕਾਰੀ ਉਜਾਗਰ ਕੀਤੀ, ਉਨ੍ਹਾਂ ਦੀ ਆਤਮਿਕ ਸ਼ਾਂਤੀ ਅਤੇ ਪੀੜਤ ਪਰਿਵਾਰਾਂ ਨੂੰ ਇਨਸਾਫ਼ ਦੀ ਅਰਦਾਸ ਲਈ 14 ਜੁਲਾਈ ਨੂੰ ਸਤਲੁਜ ਦਰਿਆ ਦੇ ਕੰਢੇ ਹਰੀਕੇ ਪੱਤਣ ਵਿਖੇ ਵਿਸ਼ੇਸ਼ ਸਮਾਗਮ ਕਰਵਾਇਆ ਜਾਵੇਗਾ।
ਉਨ੍ਹਾਂ ਕਿਹਾ ਕਿ ਪੰਜਾਬ ਅੰਦਰ ਸਰਕਾਰੀ ਅਤੇ ਪੁਲਿਸ ਜ਼ਿਆਦਤੀਆਂ ਦਾ ਸ਼ਿਕਾਰ ਹੋਏ ਬੇਕਸੂਰ ਨੌਜਵਾਨਾਂ, ਬੀਬੀਆਂ, ਬਜ਼ੁਰਗਾਂ ਅਤੇ ਬੱਚਿਆਂ ਦੀ ਆਤਮਿਕ ਸ਼ਾਂਤੀ ਲਈ ਅੱਜ ਤੱਕ ਸਮੂਹਿਕ ਅਰਦਾਸ ਨਹੀਂ ਹੋਈ ਅਤੇ ਬਹੁਤੀਆਂ ਪੀੜਤ ਮਾਵਾਂ ਤੇ ਭੈਣਾਂ ਅੱਜ ਵੀ ਨਹੀਂ ਜਾਣਦੀਆਂ ਕਿ ਉਨ੍ਹਾਂ ਦੇ ਪੁੱਤਰਾਂ ਤੇ ਭਰਾਵਾਂ ਨਾਲ ਕੀ ਬੀਤੀ। ਉਨ੍ਹਾਂ ਕਿਹਾ ਕਿ ਸਮੇਂ ਦੀ ਲੋੜ ਹੈ ਕਿ ਪੰਜਾਬ ਨਾਲ ਜੋ ਵਾਪਰਿਆ, ਉਹ ਦੁਨੀਆ ਦੇ ਸਾਹਮਣੇ ਆਵੇ ਅਤੇ ਪੀੜਤ ਪਰਿਵਾਰਾਂ ਨੂੰ ਇਨਸਾਫ਼ ਮਿਲੇ।
ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸਮੂਹ ਪੀੜਤ ਪਰਿਵਾਰਾਂ, ਮਾਵਾਂ, ਭੈਣਾਂ, ਵੀਰਾਂ, ਕਾਰਕੁੰਨਾਂ, ਵਕੀਲਾਂ ਅਤੇ ਮਨੁੱਖੀ ਅਧਿਕਾਰਾਂ ਦੀ ਰਾਖੀ ਲਈ ਸੰਘਰਸ਼ ਕਰਨ ਵਾਲੀਆਂ ਸ਼ਖ਼ਸੀਅਤਾਂ ਨੂੰ ਇਸ ਸਮਾਗਮ ਵਿਚ ਸ਼ਮੂਲੀਅਤ ਦਾ ਖੁੱਲ੍ਹਾ ਸੱਦਾ ਦਿੱਤਾ, ਜੋ 1984 ਵੇਲੇ ਅਤੇ ਬਾਅਦ ਦੇ ਦਹਾਕਿਆਂ ਦੌਰਾਨ ਹੋਈਆਂ ਸਰਕਾਰੀ ਜ਼ਿਆਦਤੀਆਂ ਦਾ ਸ਼ਿਕਾਰ ਹੋਏ ਹਨ ਅਤੇ ਜਿਨ੍ਹਾਂ ਲਈ ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ ਨੇ ਸੰਘਰਸ਼ ਕੀਤਾ। ਉਨ੍ਹਾਂ ਕਿਹਾ ਕਿ ਜਿਨ੍ਹਾਂ ਬੇਕਸੂਰ ਨੌਜਵਾਨਾਂ ਦੇ ਕਤਲ ਮਾਮਲਿਆਂ ਵਿਚ ਬੀਤੇ ਸਮੇਂ ਮੁਹਾਲੀ ਦੀ ਸੀ.ਬੀ.ਆਈ. ਅਦਾਲਤ ਵਲੋਂ ਪੁਲਿਸ ਅਧਿਕਾਰੀਆਂ ਨੂੰ ਸਜ਼ਾਵਾਂ ਦਿੱਤੀਆਂ ਗਈਆਂ ਹਨ, ਉਨ੍ਹਾਂ ਦੇ ਪਰਿਵਾਰ ਵੀ ਇਸ ਸਮਾਗਮ ਵਿਚ ਜ਼ਰੂਰ ਸ਼ਾਮਿਲ ਹੋਣ। ਉਨ੍ਹਾਂ ਸੱਦਾ ਦਿੱਤਾ ਕਿ ਆਓ ਸਮੂਹ ਵਿਛੜੀਆਂ ਰੂਹਾਂ ਦੀ ਆਤਮਿਕ ਸ਼ਾਂਤੀ ਲਈ ਸੰਗਤੀ ਰੂਪ ਵਿਚ ਗੁਰਬਾਣੀ ਦਾ ਜਾਪ, ਕੀਰਤਨ ਅਤੇ ਅਰਦਾਸ ਕਰੀਏ ਅਤੇ ਅਕਾਲ ਪੁਰਖ ਅੱਗੇ ਬੇਨਤੀ ਕਰੀਏ ਕਿ ਉਹ ਪੀੜਤ ਪਰਿਵਾਰਾਂ ਨੂੰ ਇਨਸਾਫ਼ ਪ੍ਰਾਪਤ ਕਰਨ ਦਾ ਬਲ ਬਖ਼ਸ਼ਣ।
ਜਥੇਦਾਰ ਗੜਗੱਜ ਨੇ ਕਿਹਾ ਕਿ 14 ਜੁਲਾਈ ਨੂੰ ਸੰਧਿਆ ਵੇਲੇ ਦਰਿਆ ਸਤਲੁਜ ਦੇ ਕੰਢੇ ਹਰੀਕੇ ਪੱਤਣ, ਜਿਥੇ ਕਤਲ ਕੀਤੇ ਗਏ ਬੇਕਸੂਰ ਨੌਜਵਾਨਾਂ ਦੀਆਂ ਲਾਸ਼ਾਂ ਦਰਿਆ ਵਿਚ ਰੋੜ੍ਹੇ ਜਾਣ ਦੀ ਗੱਲ ਸਾਹਮਣੇ ਆਈ ਸੀ , ਵਿਖੇ ਉਨ੍ਹਾਂ ਦੀ ਆਤਮਿਕ ਸ਼ਾਂਤੀ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਇਨਸਾਫ਼ ਲਈ ਅਰਦਾਸ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਹ ਸਮਾਗਮ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਸ਼੍ਰੋਮਣੀ ਕਮੇਟੀ ਦੇ ਸਹਿਯੋਗ ਨਾਲ ਕਰਵਾਇਆ ਜਾਵੇਗਾ, ਜਿਸ ਤਹਿਤ ਪਾਲਕੀ ਸਾਹਿਬ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਸੁਸ਼ੋਭਿਤ ਕਰਕੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਉਪਰੰਤ ਗੁਰਬਾਣੀ ਕੀਰਤਨ ਅਤੇ ਅਰਦਾਸ ਕੀਤੀ ਜਾਵੇਗੀ।

Ad Position 22
No active advertisement
ਪਿਛਲੀ ਖ਼ਬਰ ਪਾਕਿਸਤਾਨ ਨੇ ਵੰਡ ਤੋਂ ਕਰੀਬ 77 ਸਾਲ ਬਾਅਦ ਸਿੱਖ ਸੰਗਤ ਲਈ ਮੁੜ ਖੋਲ੍ਹਿਆ ਲਾਹੌਰ ਸਥਿਤ ਇਤਿਹਾਸਕ ਗੁਰਦੁਆਰਾ ਛੇਵੀਂ ਪਾਤਸ... ਅਗਲੀ ਖ਼ਬਰ ਆਮ ਆਦਮੀ ਪਾਰਟੀ ਦੇ ਵਿਸ਼ਾਲ ਕਸ਼ਯਪ ਚੁਣੇ ਗਏ ਨਗਰ ਕੌਂਸਲ ਚਮਕੌਰ ਸਾਹਿਬ ਦੇ ਪ੍ਰਧਾਨ
Ad Position 24