14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-07-2026

ਸੰਗਰੂਰ ਵਿਚ ਗੈਰ-ਮਿਆਰੀ ਖਾਦਾਂ, ਕੀਟਨਾਸ਼ਕਾਂ ਆਦਿ ਵੇਚਣ ਵਾਲਿਆਂ ਖ਼ਿਲਾਫ਼ ਵੱਡੀ ਕਾਰਵਾਈ

ਸੰਗਰੂਰ, 8 ਜੁਲਾਈ (ਧੀਰਜ ਪਸੋਰੀਆ) - ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਅਤੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੀਆਂ ਹਦਾਇਤਾਂ ਅਨੁਸਾਰ ਡਾ. ਗੁਰਜੀਤ ਸਿੰਘ ਬਰਾੜ...

Ad Position 21
No active advertisement
ਅਜੀਤ ਡੈਸਕ 08-07-2026

ਸੰਗਰੂਰ, 8 ਜੁਲਾਈ (ਧੀਰਜ ਪਸੋਰੀਆ) - ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਅਤੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੀਆਂ ਹਦਾਇਤਾਂ ਅਨੁਸਾਰ ਡਾ. ਗੁਰਜੀਤ ਸਿੰਘ ਬਰਾੜ, ਡਾਇਰੈਕਟਰ ਖੇਤੀਬਾੜੀ, ਪੰਜਾਬ ਦੀ ਅਗਵਾਈ ਹੇਠ ਸੂਬੇ ਵਿਚ ਗੈਰ-ਮਿਆਰੀ ਖਾਦਾਂ, ਕੀਟਨਾਸ਼ਕਾਂ ਅਤੇ ਹੋਰ ਖੇਤੀ ਆਦਾਨਾਂ ਦੀ ਵਿਕਰੀ ਵਿਰੁੱਧ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਇਸ ਮੁਹਿੰਮ ਤਹਿਤ ਰਾਜ ਪੱਧਰ 'ਤੇ ਵਿਸ਼ੇਸ਼ ਚੈਕਿੰਗ ਟੀਮਾਂ ਦਾ ਗਠਨ ਕੀਤਾ ਗਿਆ ਹੈ, ਜੋ ਵੱਖ-ਵੱਖ ਜ਼ਿਲ੍ਹਿਆਂ ਵਿੱਚ ਨਿਯਮਿਤ ਤੌਰ 'ਤੇ ਨਿਰੀਖਣ ਕਰ ਰਹੀਆਂ ਹਨ।ਇਸੇ ਲੜੀ ਤਹਿਤ ਡਾ. ਨਰਿੰਦਰ ਸਿੰਘ ਬੈਨੀਪਾਲ, ਸੰਯੁਕਤ ਡਾਇਰੈਕਟਰ (ਪੌਦਾ ਸੁਰੱਖਿਆ) ਦੀ ਅਗਵਾਈ ਹੇਠ ਗਠਿਤ ਟੀਮ ਵਲੋਂ 26 ਜੂਨ ਨੂੰ ਜ਼ਿਲ੍ਹਾ ਸੰਗਰੂਰ ਅਤੇ ਮੋਗਾ ਦੇ ਵੱਖ-ਵੱਖ ਖਾਦ ਅਤੇ ਕੀਟਨਾਸ਼ਕ ਵਿਕਰੇਤਾਵਾਂ ਦੀ ਚੈਕਿੰਗ ਕੀਤੀ ਗਈ। ਇਸ ਦੌਰਾਨ ਕੁੱਲ 22 ਸੈਂਪਲ ਭਰੇ ਗਏ।
ਡਾ. ਗੁਰਜੀਤ ਸਿੰਘ ਬਰਾੜ ਨੇ ਕਿਹਾ ਕਿ ਵਿਭਾਗ ਵਲੋਂ ਸੂਬੇ ਭਰ ਵਿਚ ਨਿਯਮਿਤ ਨਿਰੀਖਣ ਅਤੇ ਵਿਸ਼ੇਸ਼ ਚੈਕਿੰ-ਗ ਮੁਹਿੰਮ ਲਗਾਤਾਰ ਜਾਰੀ ਹੈ। ਉਨ੍ਹਾਂ ਕਿਹਾ ਕਿ ਵਿਭਾਗ ਕਿਸਾਨਾਂ ਨੂੰ ਮਿਆਰੀ ਖਾਦਾਂ ਅਤੇ ਕੀਟਨਾਸ਼ਕ ਦਵਾਈਆਂ ਉਪਲਬਧ ਕਰਵਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।ਉਨ੍ਹਾਂ ਖਾਦ ਅਤੇ ਕੀਟਨਾਸ਼ਕ ਵਿਕਰੇਤਾਵਾਂ ਨੂੰ ਸਖ਼ਤ ਹਦਾਇਤ ਕੀਤੀ ਕਿ ਕਿਸਾਨਾਂ ਨੂੰ ਕਿਸੇ ਤਰ੍ਹਾਂ ਦੀ ਟੈਗਿੰਗ ਅਤੇ ਗੈਰ-ਮਿਆਰੀ ਖਾਦਾਂ ਜਾਂ ਕੀਟਨਾਸ਼ਕਾਂ ਦੀ ਵਿਕਰੀ ਨਾ ਕੀਤੀ ਜਾਵੇ। ਜੇਕਰ ਕੋਈ ਵਿਕਰੇਤਾ ਨਿਯਮਾਂ ਦੀ ਉਲੰਘਣਾ ਕਰਦਾ ਪਾਇਆ ਗਿਆ ਤਾਂ ਉਸ ਵਿਰੁੱਧ ਕਾਨੂੰਨ ਅਤੇ ਨਿਯਮਾਂ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇ।
ਇਸ ਦੇ ਨਾਲ ਹੀ ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਬੀਜ, ਖਾਦਾਂ ਅਤੇ ਕੀਟਨਾਸ਼ਕ ਦਵਾਈਆਂ ਸਿਰਫ਼ ਲਾਇਸੈਂਸਸ਼ੁਦਾ ਵਿਕਰੇਤਾਵਾਂ ਤੋਂ ਹੀ ਖ਼ਰੀਦਣ ਅਤੇ ਹਰ ਖ਼ਰੀਦ ਦਾ ਪੱਕਾ ਬਿੱਲ ਜ਼ਰੂਰ ਪ੍ਰਾਪਤ ਕਰਨ।

Ad Position 22
No active advertisement
ਪਿਛਲੀ ਖ਼ਬਰ ਸਰਹੱਦ ਤੋਂ ਅਫ਼ੀਮ, ਮੋਬਾਇਲ ਫੋਨ ਤੇ ਮੋਟਰਸਾਈਕਲ ਸਮੇਤ 2 ਕਾਬੂ ਅਗਲੀ ਖ਼ਬਰ ਕੇਂਦਰੀ ਜੇਲ੍ਹ ਵਿਚ ਬੰਦ ਹਵਾਲਾਤੀ ਦੀ ਹੋਈ ਮੌਤ
Ad Position 24