14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-07-2026

ਸਰਹੱਦ ਤੋਂ ਅਫ਼ੀਮ, ਮੋਬਾਇਲ ਫੋਨ ਤੇ ਮੋਟਰਸਾਈਕਲ ਸਮੇਤ 2 ਕਾਬੂ

ਚੋਗਾਵਾਂ/ਅੰਮ੍ਰਿਤਸਰ 8 ਜੁਲਾਈ (ਗੁਰਵਿੰਦਰ ਸਿੰਘ ਕਲਸੀ) - ਬੀ.ਐਸ.ਐਫ. ਅਤੇ ਅੰਮ੍ਰਿਤਸਰ ਦਿਹਾਤੀ ਪੁਲਿਸ ਵਲੋਂ ਸਰਹੱਦੀ ਇਲਾਕਿਆਂ ਵਿਚ ਤਸਕਰਾਂ ਦੇ ਨਾਪਾਕ ਮਨਸੂਬਿਆਂ ਨੂੰ ਨਾਕਾਮ ਕਰਦਿਆਂ ਅਫ਼ੀਮ...

Ad Position 21
No active advertisement
ਅਜੀਤ ਡੈਸਕ 08-07-2026

ਚੋਗਾਵਾਂ/ਅੰਮ੍ਰਿਤਸਰ 8 ਜੁਲਾਈ (ਗੁਰਵਿੰਦਰ ਸਿੰਘ ਕਲਸੀ) - ਬੀ.ਐਸ.ਐਫ. ਅਤੇ ਅੰਮ੍ਰਿਤਸਰ ਦਿਹਾਤੀ ਪੁਲਿਸ ਵਲੋਂ ਸਰਹੱਦੀ ਇਲਾਕਿਆਂ ਵਿਚ ਤਸਕਰਾਂ ਦੇ ਨਾਪਾਕ ਮਨਸੂਬਿਆਂ ਨੂੰ ਨਾਕਾਮ ਕਰਦਿਆਂ ਅਫ਼ੀਮ, ਮੋਬਾਇਲ ਫੋਨ, ਮੋਟਰਸਾਈਕਲ ਸਮੇਤ 2 ਨੌਜਵਾਨਾਂ ਨੂੰ ਗ੍ਰਿਫਤਾਰ ਕਰਨ ਦੀ ਖ਼ਬਰ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਅੰਮਿਤ ਪਾਂਡੇ ਏ.ਸੀ. ਕਮਾਂਡਟ ਏ ਕੰਪਨੀ 100 ਬਟਾਲੀਅਨ ਬੀ.ਐਸ.ਐਫ਼ ਵਲੋ ਸਰਹੱਦੀ ਪਿੰਡ ਬੱਚੀਵਿੰਡ ਤੇ ਕਿਰਲਗੜ੍ਹ ਦੇ ਵਿਚਕਾਰ ਬੀ.ਐਸ.ਐਫ. ਦੇ ਜਵਾਨਾਂ ਵਲੋਂ 718 ਗ੍ਰਾਮ ਅਫੀਮ, 3 ਮੋਬਾਇਲ ਫੋਨ ਤੇ ਮੋਟਰਸਾਈਕਲ ਸਮੇਤ 2 ਨੌਜਵਾਨਾਂ ਨੂੰ ਕਾਬੂ ਕੀਤਾ ਗਿਆ। ਫੜੇ ਕਥਿਤ ਦੋਸ਼ੀਆਂ ਦੀ ਪਹਿਚਾਣ ਅਰਸ਼ਦੀਪ ਸਿੰਘ ਪੁੱਤਰ ਸੁਰਜੀਤ ਸਿੰਘ ਤੇ ਮਹਿਕਦੀਪ ਸਿੰਘ ਪੁੱਤਰ ਨਿਰਮਲ ਸਿੰਘ ਵਾਸੀ ਲੋਪੋਕੇ ਵਜੋਂ ਹੋਈ ਹੈ । ਬੀਐਸਐਫ ਵਲੋਂ ਦੋਸ਼ੀਆਂ ਨੂੰ ਥਾਣਾ ਲੋਪੋਕੇ ਦੀ ਪੁਲਿਸ ਨੂੰ ਸੌਂਪ ਦਿੱਤਾ ਗਿਆ। ਥਾਣਾ ਲੋਪੋਕੇ ਦੇ ਐਚ.ਸੀ. ਅਮਰਜੀਤ ਸਿੰਘ ਨੇ ਕਿਹਾ ਕਿ ਇਸ ਸਬੰਧੀ ਉਕਤ ਦੋਸ਼ੀਆਂ ਖ਼ਿਲਾਫ਼ ਐਨ.ਡੀ.ਪੀ.ਐਸ. ਐਕਟ ਅਧੀਨ ਮੁਕੱਦਮਾ ਦਰਜ ਕਰਕੇ ਅਗਲੇਰੀ ਜਾਂਚ ਪੜਤਾਲ ਸ਼ੁਰੂ ਕਰ ਦਿੱਤੀ ਗਈ ਹੈ। 

Ad Position 22
No active advertisement
ਪਿਛਲੀ ਖ਼ਬਰ ਪੁਲਿਸ ਵਲੋ ਹੈਰੋਇਨ ਸਮੇਤ ਨੌਜਵਾਨ ਕਾਬੂ ਅਗਲੀ ਖ਼ਬਰ ਸੰਗਰੂਰ ਵਿਚ ਗੈਰ-ਮਿਆਰੀ ਖਾਦਾਂ, ਕੀਟਨਾਸ਼ਕਾਂ ਆਦਿ ਵੇਚਣ ਵਾਲਿਆਂ ਖ਼ਿਲਾਫ਼ ਵੱਡੀ ਕਾਰਵਾਈ
Ad Position 24