14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-07-2026

ਪੁਲਿਸ ਵਲੋ ਹੈਰੋਇਨ ਸਮੇਤ ਨੌਜਵਾਨ ਕਾਬੂ

ਢਿੱਲਵਾਂ (ਕਪੂਰਥਲਾ), 8 ਜੁਲਾਈ (ਗੋਬਿੰਦ ਸੁਖੀਜਾ) - ਥਾਣਾ ਢਿਲਵਾਂ ਦੀ ਪੁਲਿਸ ਨੇ ਛੇ ਗ੍ਰਾਮ ਹੈਰੋਇਨ ਸਮੇਤ ਨੋਜਵਾਨ ਨੂੰ ਕਾਬੂ ਕੀਤਾ ਹੈ। ਥਾਣਾ ਮੁਖੀ ਹਰਜਿੰਦਰ ਸਿੰਘ, ਸਬ ਇੰਸਪੈਕਟਰ ਕੁਲਦੀਪ ਸਿੰਘ ਨੇ ਦੱਸਿਆ ਕਿ ਪੁਲਿਸ...

Ad Position 21
No active advertisement
ਅਜੀਤ ਡੈਸਕ 08-07-2026

ਢਿੱਲਵਾਂ (ਕਪੂਰਥਲਾ), 8 ਜੁਲਾਈ (ਗੋਬਿੰਦ ਸੁਖੀਜਾ) - ਥਾਣਾ ਢਿਲਵਾਂ ਦੀ ਪੁਲਿਸ ਨੇ ਛੇ ਗ੍ਰਾਮ ਹੈਰੋਇਨ ਸਮੇਤ ਨੋਜਵਾਨ ਨੂੰ ਕਾਬੂ ਕੀਤਾ ਹੈ। ਥਾਣਾ ਮੁਖੀ ਹਰਜਿੰਦਰ ਸਿੰਘ, ਸਬ ਇੰਸਪੈਕਟਰ ਕੁਲਦੀਪ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਦੌਰਾਨੇ ਗਸ਼ਤ ਰੇਲਵੇ ਸਟੇਸ਼ਨ ਤੋਂ ਥੋੜਾ ਪਿੱਛੇ ਹੀ ਸੀ ਤਾਂ ਰੇਲਵੇ ਸਟੇਸ਼ਨ ਵਲੋਂ ਇਕ ਨੌਜਵਾਨ ਪੈਦਲ ਤੁਰਿਆ ਆਉਂਦਾ ਦਿਖਾਈ ਦਿੱਤਾ, ਜਿਸਨੇ ਪੁਲਿਸ ਪਾਰਟੀ ਨੂੰ ਆਉਂਦਿਆਂ ਦੇਖ ਕੇ ਘਬਰਾ ਕੇ ਪਜਾਮੇ ਦੀ ਸੱਜੀ ਜੇਬ ਵਿਚੋਂ ਇੱਕ ਪਾਰਦਰਸ਼ੀ ਮੋਮੀ ਲਿਫਾਫਾ ਸੜਕ ਦੇ ਕਿਨਾਰੇ ਸੁੱਟ ਦਿੱਤਾ ਅਤੇ ਪਿੱਛੇ ਨੂੰ ਭੱਜਣ ਲੱਗਾ। ਸਬ ਇੰਸਪੈਕਟਰ ਕੁਲਦੀਪ ਸਿੰਘ ਨੇ ਸਾਥੀ ਕਰਮਚਾਰੀਆਂ ਦੀ ਮਦਦ ਨਾਲ ਉਸ ਨੂੰ ਕਾਬੂ ਕਰਕੇ ਨਾਮ ਪਤਾ ਪੁੱਛਿਆ। ਉਸਨੇ ਆਪਣਾ ਨਾਾਂਅ ਸੁਨੀਲ ਕੁਮਾਰ ਉਰਫ਼ ਬੱਬੂ ਵਾਸੀ ਬੇਗੋਵਾਲ, ਥਾਣਾ ਬੇਗੋਵਾਲ ਦੱਸਿਆ। ਐਸ.ਆਈ ਨੇ ਪੁੱਛਿਆ ਕਿ ਜੋ ਮੋਮੀ ਲਿਫਾਫਾ ਸੜਕ ਕਿਨਾਰੇ ਘਾਹ-ਫੂਸ ਵਿਚ ਸੁੱਟਿਆ ਹੈ ਉਸ ਵਿੱਚ ਕੀ ਹੈ,ਜਿਸਨੇ ਦੱਸਿਆ ਕਿ ਉਸ ਵਿਚ ਹੈਰੋਇੰਨ ਹੈ ,ਕੰਪਿਊਟਰਾਈਜਡ ਕੰਡੇ ਨਾਲ ਵਜ਼ਨ ਕਰਨ 'ਤੇ ਸਮੇਤ ਲਿਫਾਫਾ ਕੁੱਲ 6 ਗ੍ਰਾਮ ਹੈਰੋਇਨ ਹੋਈ । ਢਿੱਲਵਾਂ ਪੁਲਿਸ ਨੇ ਉਕਤ ਕਥਿਤ ਦੋਸ਼ੀ ਨੌਜਵਾਨ 'ਤੇ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Ad Position 22
No active advertisement
ਪਿਛਲੀ ਖ਼ਬਰ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਵਲੋਂ ਹਰੀਕੇ ਹਥਾੜ ਖੇਤਰ ਦੌਰਾ ਅਗਲੀ ਖ਼ਬਰ ਸਰਹੱਦ ਤੋਂ ਅਫ਼ੀਮ, ਮੋਬਾਇਲ ਫੋਨ ਤੇ ਮੋਟਰਸਾਈਕਲ ਸਮੇਤ 2 ਕਾਬੂ
Ad Position 24