14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-07-2026

ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਵਲੋਂ ਹਰੀਕੇ ਹਥਾੜ ਖੇਤਰ ਦੌਰਾ

ਹਰੀਕੇ ਪੱਤਣ (ਤਰਨਤਾਰਨ), 8 ਜੁਲਾਈ (ਸੰਜੀਵ ਕੁੰਦਰਾ) - ਬਾਰਿਸ਼ਾਂ ਦੇ ਮੌਸਮ ਵਿਚ ਹੜ੍ਹਾਂ ਦੇ ਸੰਭਾਵੀ ਖ਼ਤਰੇ ਨੂੰ ਲੈਕੇ ਨੁਕਸਾਨ ਨੂੰ ਰੋਕਣ ਲਈ ਪੰਜਾਬ ਸਰਕਾਰ ਵਲੋਂ ਕੀਤੇ ਜਾ ਰਹੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ...

Ad Position 21
No active advertisement
ਅਜੀਤ ਡੈਸਕ 08-07-2026

ਹਰੀਕੇ ਪੱਤਣ (ਤਰਨਤਾਰਨ), 8 ਜੁਲਾਈ (ਸੰਜੀਵ ਕੁੰਦਰਾ) - ਬਾਰਿਸ਼ਾਂ ਦੇ ਮੌਸਮ ਵਿਚ ਹੜ੍ਹਾਂ ਦੇ ਸੰਭਾਵੀ ਖ਼ਤਰੇ ਨੂੰ ਲੈਕੇ ਨੁਕਸਾਨ ਨੂੰ ਰੋਕਣ ਲਈ ਪੰਜਾਬ ਸਰਕਾਰ ਵਲੋਂ ਕੀਤੇ ਜਾ ਰਹੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਪੰਜਾਬ ਦੇ ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਹਰੀਕੇ ਹੈੱਡ ਵਰਕਸ ਦੇ ਡਾਊਨ ਸਟਰੀਮ ਵਾਲੇ ਪਾਸੇ ਹਰੀਕੇ ਹਥਾੜ ਖੇਤਰ ਦਾ ਦੌਰਾ ਕੀਤਾ। ਇਸ ਮੌਕੇ ਬਰਿੰਦਰ ਕੁਮਾਰ ਗੋਇਲ ਨੇ ਮੌਕੇ 'ਤੇ ਮੌਜ਼ੂਦ ਹਰੀਕੇ ਹਥਾੜ ਖੇਤਰ ਦੇ ਕਿਸਾਨਾਂ ਦੀਆਂ ਮੁਸਕਿਲਾਂ ਵੀ ਸੁਣੀਆਂ। ਹੜ੍ਹ ਪੀੜ੍ਹਤ ਕਿਸਾਨ ਸੰਘਰਸ਼ ਕਮੇਟੀ ਪੰਜਾਬ ਦੇ ਪ੍ਰਧਾਨ ਜਸਬੀਰ ਸਿੰਘ ਆਹਲੂਵਾਲੀਆ, ਕਿਸਾਨ ਆਗੂ ਜੋਗਿੰਦਰ ਸਿੰਘ ਗੱਟੀ ਹਰੀਕੇ ਤੇ ਹੋਰ ਕਿਸਾਨਾਂ ਨੇ ਪਾਣੀ ਦੇ ਵਹਾਅ ਕਾਰਨ ਢਾਹ ਲੱਗਣ ਕਾਰਨ ਧੁੱਸੀ ਬੰਨ੍ਹ ਨੂੰ ਪੈਦਾ ਹੋਏ ਖਤਰੇ ਤੋਂ ਮੰਤਰੀ ਬਰਿੰਦਰ ਕੁਮਾਰ ਗੋਇਲ ਨੂੰ ਜਾਣੂ ਕਰਵਾਉਦਿਆਂ ਦੱਸਿਆ ਕਿ ਅਜੇ ਤਾਂ ਸਿਰਫ਼ 1200 ਕਿਊਸਿਕ ਪਾਣੀ ਹੀ ਚੱਲ ਰਿਹਾ ਹੈ ਤੇ ਕੁਝ ਦਿਨਾਂ ਤੋਂ ਲਗਾਤਾਰ ਚੱਲ ਰਹੇ ਇਸ ਪਾਣੀ ਦੀ ਮਾਰ ਕਾਰਨ ਮਿੱਟੀ ਦੀਆਂ ਢਿੱਗਾਂ ਡਿੱਗ ਰਹੀਆਂ ਹਨ ਤੇ ਪਾਣੀ ਦਾ ਵਹਾਅ 10 ਫੁੱਟ ਤੱਕ ਜ਼ਮੀਨ ਰੋੜ੍ਹ ਕੇ ਲੈ ਗਿਆ ਹੈ, ਜਿਸ ਕਾਰਨ ਧੁੱਸੀ ਬੰਨ੍ਹ ਨੂੰ ਖ਼ਤਰਾ ਪੈਦਾ ਹੋ ਗਿਆ ਹੈ। ਮੰਤਰੀ ਗੋਇਲ ਨੇ ਕਿਸਾਨਾਂ ਨੂੰ ਗੱਲ ਨੂੰ ਬੜੇ ਧਿਆਨ ਨਾਲ ਸੁਣਿਆ ਅਤੇ ਮੌਕਾ ਵੇਖਣ ਤੋਂ ਬਾਅਦ ਸੰਬੰਧਿਤ ਵਿਭਾਗ ਦੇ ਅਧਿਕਾਰੀਆਂ ਨੂੰ ਇਸ ਦੇ ਬਚਾਅ ਲਈ ਕੱਲ੍ਹ ਤੋਂ ਹੀ ਤਰੁੰਤ ਕੰਮ ਸ਼ੁਰੂ ਕਰਨ ਦੇ ਨਿਰਦੇਸ਼ ਦਿੱਤੇ। ਇਸ ਮੌਕੇ ਜਲ ਸਰੋਤ ਪ੍ਰਬੰਧਨ ਤੇ ਵਿਕਾਸ ਨਿਗਮ ਦੇ ਚੇਅਰਮੈਨ ਰਣਜੀਤ ਸਿੰਘ ਚੀਮਾ ਤੇ ਪ੍ਰਸ਼ਾਸਨਿਕ ਅਧਿਕਾਰੀ ਵੀ ਹਾਜ਼ਰ ਸਨ।

Ad Position 22
No active advertisement
ਪਿਛਲੀ ਖ਼ਬਰ ਪੰਜਾਬ ਸਰਕਾਰ ਵਲੋਂ 8 ਆਈ.ਏ.ਐੱਸ. ਅਧਿਕਾਰੀਆਂ ਦੇ ਤਬਾਦਲੇ ਅਗਲੀ ਖ਼ਬਰ ਪੁਲਿਸ ਵਲੋ ਹੈਰੋਇਨ ਸਮੇਤ ਨੌਜਵਾਨ ਕਾਬੂ
Ad Position 24