13-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-07-2026

ਰਾਜ ਸਭਾ ਮੈਂਬਰ ਵਜੋਂ ਸੰਤ ਬਲਬੀਰ ਸਿੰਘ ਸੀਚੇਵਾਲ ਦੇ ਚਾਰ ਸਾਲ ਪੂਰੇ

ਸੁਲਤਾਨਪੁਰ ਲੋਧੀ (ਕਪੂਰਥਲਾ), 8 ਜੁਲਾਈ (ਥਿੰਦ) - ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਆਪਣੇ ਸੰਸਦੀ ਕਾਰਜਕਾਲ ਦੇ ਚਾਰ ਸਾਲ ਸਫਲਤਾਪੂਰਵਕ ਪੂਰੇ ਕਰ ਲਏ ਹਨ। ਇਸ ਦੌਰਾਨ...

Ad Position 21
No active advertisement
ਅਜੀਤ ਡੈਸਕ 08-07-2026

ਸੁਲਤਾਨਪੁਰ ਲੋਧੀ (ਕਪੂਰਥਲਾ), 8 ਜੁਲਾਈ (ਥਿੰਦ) - ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਆਪਣੇ ਸੰਸਦੀ ਕਾਰਜਕਾਲ ਦੇ ਚਾਰ ਸਾਲ ਸਫਲਤਾਪੂਰਵਕ ਪੂਰੇ ਕਰ ਲਏ ਹਨ। ਇਸ ਦੌਰਾਨ ਉਨ੍ਹਾਂ ਨੇ ਪੰਜਾਬ ਨਾਲ ਸੰਬੰਧਿਤ ਅਹਿਮ ਮਸਲਿਆਂ ਨੂੰ ਸੰਸਦ ਦੇ ਉੱਚ ਸਦਨ ਵਿਚ ਪ੍ਰਭਾਵਸ਼ਾਲੀ ਢੰਗ ਨਾਲ ਉਠਾਉਣ ਦੇ ਨਾਲ-ਨਾਲ ਵਿਦੇਸ਼ਾਂ ਵਿਚ ਫਸੇ ਭਾਰਤੀ ਨਾਗਰਿਕਾਂ, ਖ਼ਾਸ ਕਰਕੇ ਪੰਜਾਬੀਆਂ, ਦੀ ਮਦਦ ਲਈ ਵੀ ਮਹੱਤਵਪੂਰਨ ਯੋਗਦਾਨ ਪਾਇਆ।
ਸੰਤ ਸੀਚੇਵਾਲ ਵੱਲੋਂ ਪੇਸ਼ ਕੀਤਾ ਗਿਆ ਚੋਣ ਵਾਅਦਿਆਂ ਨੂੰ ਕਾਨੂੰਨੀ ਗਾਰੰਟੀ ਦੇਣ ਸੰਬੰਧੀ ਪ੍ਰਾਈਵੇਟ ਮੈਂਬਰ ਬਿੱਲ ਦੇਸ਼ ਵਿੱਚ ਲੋਕਤੰਤਰ ਅਤੇ ਚੋਣ ਪ੍ਰਣਾਲੀ ਪ੍ਰਤੀ ਲੋਕਾਂ ਦੇ ਭਰੋਸੇ ਨੂੰ ਮਜ਼ਬੂਤ ਕਰਨ ਦੀ ਦਿਸ਼ਾ ਵਿੱਚ ਇੱਕ ਅਹਿਮ ਪਹਿਲ ਵਜੋਂ ਸਾਹਮਣੇ ਆਇਆ। ਇਸ ਨਿੱਜੀ ਬਿੱਲ ਦੀ ਰਾਸ਼ਟਰਪਤੀ ਸ਼੍ਰੀਮਤੀ ਦ੍ਰੌਪਦੀ ਮੁਰਮੂ ਵਲੋਂ ਵੀ ਪ੍ਰਸ਼ੰਸ਼ਾ ਕੀਤੀ ਗਈ ਅਤੇ ਇਸ ਨੂੰ ਸੰਸਦੀ ਕਾਰਵਾਈ ਦੌਰਾਨ ਚਰਚਾ ਲਈ ਸਿਫ਼ਾਰਸ਼ ਕੀਤਾ ਗਿਆ।ਇਸ ਤੋਂ ਇਲਾਵਾ ਵਿਦੇਸ਼ਾਂ ਵਿਚ ਫਸੇ ਭਾਰਤੀਆਂ ਦੀ ਮਦਦ ਦੇ ਖੇਤਰ ਵਿਚ ਵੀ ਸੰਤ ਸੀਚੇਵਾਲ ਦੀ ਭੂਮਿਕਾ ਵਿਸ਼ੇਸ਼ ਰਹੀ। ਉਨ੍ਹਾਂ ਦੇ ਯਤਨਾਂ ਸਦਕਾ ਖਾੜੀ ਦੇਸ਼ਾਂ ਸਮੇਤ ਵੱਖ-ਵੱਖ ਦੇਸ਼ਾਂ ਵਿਚ ਫਸੀਆਂ 160 ਭਾਰਤੀ ਧੀਆਂ-ਭੈਣਾਂ ਨੂੰ ਸੁਰੱਖਿਅਤ ਭਾਰਤ ਵਾਪਸ ਲਿਆਂਦਾ ਗਿਆ। ਇਸ ਤੋਂ ਇਲਾਵਾ ਵਿਦੇਸ਼ਾਂ ਵਿਚ ਫਸੇ 87 ਪੰਜਾਬੀ ਨੌਜਵਾਨਾਂ ਦੀ ਸੁਰੱਖਿਅਤ ਵਾਪਸੀ ਵੀ ਯਕੀਨੀ ਬਣਾਈ ਗਈ। ਵਿਦੇਸ਼ਾਂ ਵਿਚ ਵੱਖ-ਵੱਖ ਕਾਰਨਾਂ ਕਰਕੇ ਮੌਤ ਦਾ ਸ਼ਿਕਾਰ ਹੋਏ 62 ਪੰਜਾਬੀਆਂ ਦੀਆਂ ਮ੍ਰਿਤਕ ਦੇਹਾਂ ਨੂੰ ਬਿਨਾਂ ਕਿਸੇ ਵਿੱਤੀ ਬੋਝ ਦੇ ਉਨ੍ਹਾਂ ਦੇ ਪਰਿਵਾਰਾਂ ਤੱਕ ਪਹੁੰਚਾਉਣ ਵਿਚ ਵੀ ਉਨ੍ਹਾਂ ਨੇ ਅਹਿਮ ਭੂਮਿਕਾ ਨਿਭਾਈ।ਸੰਤ ਸੀਚੇਵਾਲ ਵਲੋਂ ਸੰਸਦ ਵਿਚ ਲਗਾਤਾਰ ਉਠਾਈ ਗਈ ਮੰਗ ਦੇ ਨਤੀਜੇ ਵਜੋਂ ਪ੍ਰਧਾਨ ਮੰਤਰੀ ਗ੍ਰਾਮੀਣ ਸੜਕ ਯੋਜਨਾ ਤਹਿਤ ਪੰਜਾਬ ਵਿਚ ਰੁਕੇ ਹੋਏ ਪ੍ਰੋਜੈਕਟਾਂ ਨੂੰ ਮੁੜ ਮਨਜ਼ੂਰੀ ਮਿਲੀ। ਜਿਸ ਤਹਿਤ ਪੰਜਾਬ ਵਿਚ ਕਰੀਬ 835 ਕਰੋੜ ਦੀ ਲਾਗਤ ਨਾਲ ਬਣਨ ਵਾਲੀਆਂ 64 ਸੜਕਾਂ ਤੇ 38 ਪੁਲਾਂ ਬਣਾਏ ਜਾਣੇ ਹਨ। ਇਸ ਤੋਂ ਇਲਾਵਾ ਉਨ੍ਹਾਂ ਨੇ ਸਿਫ਼ਰ ਕਾਲ ਦੌਰਾਨ ਸਕੂਲੀ ਸਿੱਖਿਆ ਵਿਚ ਵਾਤਾਵਰਨ ਨੂੰ ਹੋਰ ਵਿਿਸ਼ਆਂ ਵਾਂਗ ਲਾਜ਼ਮੀ ਵਿਸ਼ਾ ਬਣਾਉਣ ਅਤੇ ਸਕੂਲਾਂ ਵਿਚ ਬੀ.ਐਲ.ਐਸ (ਬੇਸਿਕ ਲਾਇਫ ਸਪੋਰਟ) ਦੀ ਮੰਗ ਵੀ ਜ਼ੋਰਦਾਰ ਢੰਗ ਨਾਲ ਰੱਖੀ, ਜਿਸ ਦੀ ਕਾਫ਼ੀ ਚਰਚਾ ਹੋਈ। ਕੇਂਦਰ ਸਰਕਾਰ ਵੱਲੋਂ ਇਸ ਮੁੱਦੇ ਦੀ ਗੰਭੀਰਤਾ ਨੂੰ ਦੇਖਦਿਆ ਹੋਇਆ ਤੁਰੰਤ ਇਸਨੂੰ ਸਕੂਲਾਂ ਵਿਚ ਲਾਗੂ ਕਰਨ ਦਾ ਫੈਸਲਾ ਜਾਰੀ ਕੀਤਾ ਸੀ।ਆਪਣੇ ਸੰਸਦੀ ਕਾਰਜਕਾਲ ਦੌਰਾਨ ਸੰਤ ਸੀਚੇਵਾਲ ਨੇ ਕਿਸਾਨੀ, ਪਾਣੀ, ਵਾਤਾਵਰਨ, ਪੰਜਾਬੀ ਮਾਂ-ਬੋਲੀ, ਨੌਜਵਾਨਾਂ ਅਤੇ ਪ੍ਰਵਾਸੀ ਪੰਜਾਬੀਆਂ ਨਾਲ ਜੁੜੇ ਮੁੱਦਿਆਂ ਨੂੰ ਲਗਾਤਾਰ ਰਾਜ ਸਭਾ ਵਿੱਚ ਉਠਾਇਆ। ਖ਼ਾਸ ਕਰਕੇ ਜਲਵਾਯੂ ਤਬਦੀਲੀ ਅਤੇ ਵਾਤਾਵਰਨ ਸੰਭਾਲ ਦੇ ਮੁੱਦਿਆਂ ਨੂੰ ਉਨ੍ਹਾਂ ਨੇ ਵਾਰ-ਵਾਰ ਸੰਸਦ ਵਿੱਚ ਪ੍ਰਮੁੱਖਤਾ ਨਾਲ ਰੱਖਿਆ।
ਚਾਰ ਸਾਲਾਂ ਦੌਰਾਨ ਉਨ੍ਹਾਂ ਨੇ ਰਾਜ ਸਭਾ ਵਿੱਚ 268 ਸਵਾਲ ਪੁੱਛੇ। ਸਵਾਲਾਂ ਦੀ ਚੋਣ ਵਿੱਚ ਹੋ ਰਹੇ ਪੱਖਪਾਤ ਦਾ ਮੁੱਦਾ ਵੀ ਉਨ੍ਹਾਂ ਨੇ ਤਤਕਾਲੀਨ ਰਾਜ ਸਭਾ ਦੇ ਚੇਅਰਮੈਨ ਸ਼੍ਰੀ ਜਗਦੀਪ ਧਨਖੜ ਨੂੰ ਪੱਤਰ ਲਿਖ ਕੇ ਜ਼ੋਰਦਾਰ ਢੰਗ ਨਾਲ ਉਠਾਇਆ। ਸਿਫ਼ਰ ਕਾਲ ਦੌਰਾਨ ਉਨ੍ਹਾਂ ਨੇ ਜਨ-ਹਿੱਤ ਦੇ ਮੁੱਦੇ ਸੰਸਦ ਵਿਚ ਉਠਾਏ। ਇਸ ਤੋਂ ਇਲਾਵਾ ਸਪੈਸ਼ਲ ਮੈਂਸ਼ਨ ਰਾਹੀਂ ਬੇਅਦਬੀ ਦੀਆਂ ਘਟਨਾਵਾਂ ਨੂੰ ਰੋਕਣ ਲਈ ਸਖ਼ਤ ਕਾਨੂੰਨ ਬਣਾਉਣ ਦੀ ਮੰਗ ਕਰਨ ਵਾਲੇ ਪਹਿਲੇ ਸੰਸਦ ਮੈਂਬਰਾਂ ਵਿਚ ਵੀ ਉਹ ਸ਼ਾਮਿਲ ਰਹੇ। ਉਨ੍ਹਾਂ ਵਲੋਂ 300 ਤੋਂ ਵੱਧ ਵਿਕਾਸ ਕਾਰਜਾਂ ਲਈ ਫੰਡ ਜਾਰੀ ਕੀਤੇ ਗਏ। ਇਸ ਦੇ ਨਾਲ ਹੀ ਪੰਜਾਬ ਭਰ ਵਿਚ 250 ਤੋਂ ਵੱਧ ਪਾਣੀ ਦੀਆਂ ਟੈਂਕੀਆਂ ਮੁਹੱਈਆ ਕਰਵਾਈਆਂ ਜਾ ਚੁੱਕੀਆਂ ਹਨ, ਜਦਕਿ ਇੰਨੀਆਂ ਹੀ ਹੋਰ ਟੈਂਕੀਆਂ ਮਨਜ਼ੂਰੀ ਅਤੇ ਵੰਡ ਦੀ ਉਡੀਕ ਵਿਚ ਹਨ।

Ad Position 22
No active advertisement
ਪਿਛਲੀ ਖ਼ਬਰ ⭐️ਮਾਣਕ ਮੋਤੀ ⭐️ ਅਗਲੀ ਖ਼ਬਰ ਮਹਾਰਾਸ਼ਟਰ - ਐਨਡੀਆਰਐਫ ਨੇ ਢਹਿ-ਢੇਰੀ ਹੋਈ ਇਮਾਰਤ ਚੋਂ 6 ਲੋਕਾਂ ਨੂੰ ਬਚਾਇਆ
Ad Position 24