12-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-07-2026

ਜਲੰਧਰ ਪੁਲਿਸ ਵਲੋਂ ਐਨਕਾਊਂਟਰ

ਜਲੰਧਰ, 9 ਜੁਲਾਈ (ਜਤਿੰਦਰ ਪੰਮੀ)- ਸ਼ਾਹਪੁਰ ਇਲਾਕੇ ਵਿਚ ਸਵੇਰੇ ਸਵੇਰੇ ਪੁਲਿਸ ਤੇ ਸ਼ੂਟਰ ਵਿਚਾਲੇ ਗੋਲੀਬਾਰੀ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਸ਼ੂਟਰ ਦੇ ਇਲਾਕੇ ਵਿਚ ਹੋਣ ਦੀ ਸੂਚਨਾ ਮਿਲਣ....

Ad Position 21
No active advertisement
ਅਜੀਤ ਡੈਸਕ 09-07-2026

ਜਲੰਧਰ, 9 ਜੁਲਾਈ (ਜਤਿੰਦਰ ਪੰਮੀ)- ਸ਼ਾਹਪੁਰ ਇਲਾਕੇ ਵਿਚ ਸਵੇਰੇ ਸਵੇਰੇ ਪੁਲਿਸ ਤੇ ਸ਼ੂਟਰ ਵਿਚਾਲੇ ਗੋਲੀਬਾਰੀ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਸ਼ੂਟਰ ਦੇ ਇਲਾਕੇ ਵਿਚ ਹੋਣ ਦੀ ਸੂਚਨਾ ਮਿਲਣ ’ਤੇ ਕਾਰਵਾਈ ਕਰਨ ਲਈ ਸੀ.ਆਈ.ਏ. ਸਟਾਫ਼ ਦੀ ਟੀਮ ਪਹੁੰਚੀ ਸੀ। ਸ਼ੂਟਰ ਦੀ ਪਛਾਣ ਯੋਧ ਸਿੰਘ ਯੋਧਾ ਉਰਫ਼ ਲੱਭੂ ਵਜੋਂ ਦੱਸੀ ਗਈ ਹੈ, ਉਹ ਡਾਕਟਰਾਂ ਕੋਲੋਂ ਫਿਰੌਤੀ ਲਈ ਧਮਕੀਆਂ ਦੇਣ ਦੇ ਮਾਮਲੇ ਵਿਚ ਪੁਲਿਸ ਨੂੰ ਲੋੜੀਂਦਾ ਸੀ। ਗੋਲੀਬਾਰੀ ਦੌਰਾਨ ਮੁਲਜ਼ਮ ਦੀ ਲੱਤ ਵਿਚ ਗੋਲੀ ਲੱਗਣ ਨਾਲ ਉਹ ਜ਼ਖਮੀ ਹੋ ਗਿਆ।

ਮੌਕੇ ’ਤੇ ਪੁੱਜੇ ਏ.ਡੀ.ਸੀ.ਪੀ. ਰਾਕੇਸ਼ ਯਾਦਵ ਨੇ ਦੱਸਿਆ ਕਿ ਸੀ.ਆਈ.ਏ. ਸਟਾਫ਼ ਨੂੰ ਸ਼ੂਟਰ ਲੱਭੂ ਦੇ ਸ਼ਾਹਪੁਰ ਇਲਾਕੇ ਵਿਚ ਹੋਣ ਦੀ ਸੂਚਨਾ ਮਿਲੀ ਸੀ। ਜਦੋਂ ਉਸ ਨੂੰ ਫੜਨ ਲਈ ਸੀ.ਆਈ.ਏ. ਸਟਾਫ਼ ਦੀ ਟੀਮ ਪੁੱਜੀ ਤਾਂ ਉਸ ਨੇ ਪੁਲਿਸ ਪਾਰਟੀ ’ਤੇ ਫਾਇਰਿੰਗ ਕਰ ਦਿੱਤੀ। ਜਵਾਬੀ ਕਾਰਵਾਈ ਦੌਰਾਨ ਪੁਲਿਸ ਨੇ ਉਸ ਨੂੰ ਕਾਬੂ ਕਰ ਲਿਆ। ਪੁਲਿਸ ਅਧਿਕਾਰੀ ਅਗਲੀ ਕਾਰਵਾਈ ਕਰ ਰਹੇ ਹਨ।

ਫਾਇਰਿੰਗ ਦੌਰਾਨ ਮੁਲਜ਼ਮ ਦੀ ਲੱਤ ਵਿੱਚ ਗੋਲੀ ਲੱਗਣ ਨਾਲ ਜ਼ਖਮੀ ਹੋ ਗਿਆ।

Ad Position 22
No active advertisement
ਪਿਛਲੀ ਖ਼ਬਰ ਸ਼੍ਰੋਮਣੀ ਕਮੇਟੀ ਵਲੋਂ ਭਾਈ ਮਨੀ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਉਤਸ਼ਾਹ ਨਾਲ ਮਨਾਇਆ ਅਗਲੀ ਖ਼ਬਰ ਦਿੱਲੀ ਬਿਲਡਿੰਗ ਹਾਦਸਾ: ਮਰਨ ਵਾਲਿਆਂ ਦੀ‌ ਗਿਣਤੀ ਹੋਈ ਚਾਰ
Ad Position 24