ਅੰਮ੍ਰਿਤਸਰ, 9 ਜੁਲਾਈ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ੍ਰੀ ਦਰਬਾਰ ਸਾਹਿਬ ਵਲੋਂ ਸ਼ਹੀਦ ਭਾਈ ਮਨੀ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਅੱਜ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਸ੍ਰੀ ਦਰਬਾਰ ਸਾਹਿਬ ਵਿਖੇ ਸ਼ਰਧਾ ਸਹਿਤ ਮਨਾਇਆ ਗਿਆ। ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਰਾਗੀ ਜਥਿਆਂ ਵਲੋਂ ਸ਼ਬਦ ਕੀਰਤਨ ਗਾਇਨ ਕੀਤਾ ਗਿਆ। ਇਸ ਮੌਕੇ ਸ੍ਰੀ ਦਰਬਾਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਬਲਵਿੰਦਰ ਸਿੰਘ, ਧਰਮ ਪ੍ਰਚਾਰ ਕਮੇਟੀ ਮੈਂਬਰ ਅਜੈਬ ਸਿੰਘ ਅਭਿਆਸੀ, ਸ੍ਰੀ ਦਰਬਾਰ ਸਾਹਿਬ ਦੇ ਮੁੱਖ ਮੈਨੇਜਰ ਮੇਜਰ ਸਿੰਘ ਅਰਜਨ ਮਾਂਗਾ, ਧਰਮ ਪ੍ਰਚਾਰ ਕਮੇਟੀ ਦੇ ਸੁਪਰਡੈਂਟ ਮਲਕੀਤ ਸਿੰਘ ਬਹਿੜਵਾਲ, ਗੁਰਵਿੰਦਰ ਸਿੰਘ ਦੇਵੀਦਾਸਪੁਰਾ, ਬਿਕਰਮਜੀਤ ਸਿੰਘ ਸਮੇਤ ਹੋਰ ਸ਼੍ਰੋਮਣੀ ਕਮੇਟੀ ਅਧਿਕਾਰੀ ਕਰਮਚਾਰੀ ਤੇ ਸੰਗਤਾਂ ਹਾਜ਼ਰ ਸਨ।
ਤਾਜ਼ਾ ਖ਼ਬਰਾਂ
Free
ਸ਼੍ਰੋਮਣੀ ਕਮੇਟੀ ਵਲੋਂ ਭਾਈ ਮਨੀ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਉਤਸ਼ਾਹ ਨਾਲ ਮਨਾਇਆ
ਅੰਮ੍ਰਿਤਸਰ, 9 ਜੁਲਾਈ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ੍ਰੀ ਦਰਬਾਰ ਸਾਹਿਬ ਵਲੋਂ ਸ਼ਹੀਦ ਭਾਈ ਮਨੀ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਅੱਜ ਗੁਰਦੁਆਰਾ ਸ੍ਰੀ....
ਅਜੀਤ ਡੈਸਕ
09-07-2026