12-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-07-2026

ਲੁਧਿਆਣਾ 'ਚ ਮੰਦਰ 'ਤੇ ਹਮਲਾ, 25 ਹਮਲਾਵਰਾਂ ਨੇ ਕੀਤਾ ਪਥਰਾਅ

ਲੁਧਿਆਣਾ, 9 ਜੁਲਾਈ (ਪਰਮਿੰਦਰ ਆਹੂਜਾ, ਪ੍ਰਦੀਪ ਭੰਡਾਰੀ)- ਲੁਧਿਆਣਾ ਵਿਚ ਇਕ ਮੰਦਰ 'ਤੇ ਕਰੀਬ 25 ਹਥਿਆਰਬੰਦ ਹਮਲਾਵਰਾਂ ਵਲੋਂ ਹਮਲਾ ਕਰਨ ਦਾ ਮਾਮਲਾ ਸਾਹਮਣੇ ਆਇਆ....

Ad Position 21
No active advertisement
ਅਜੀਤ ਡੈਸਕ 09-07-2026

ਲੁਧਿਆਣਾ, 9 ਜੁਲਾਈ (ਪਰਮਿੰਦਰ ਆਹੂਜਾ, ਪ੍ਰਦੀਪ ਭੰਡਾਰੀ)- ਲੁਧਿਆਣਾ ਵਿਚ ਇਕ ਮੰਦਰ 'ਤੇ ਕਰੀਬ 25 ਹਥਿਆਰਬੰਦ ਹਮਲਾਵਰਾਂ ਵਲੋਂ ਹਮਲਾ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਘਟਨਾ ਦੀ ਵੀਡੀਓ ਵੀ ਸਾਹਮਣੇ ਆਈ ਹੈ, ਜਿਸ ਵਿਚ ਹਮਲਾਵਰ ਹੱਥਾਂ ਵਿਚ ਤਲਵਾਰਾਂ ਅਤੇ ਪਿਸਤੌਲ ਲਹਿਰਾਉਂਦੇ ਹੋਏ ਮੰਦਰ ਵਿਚ ਦਾਖ਼ਲ ਹੁੰਦੇ ਅਤੇ ਪਥਰਾਅ ਕਰਦੇ ਨਜ਼ਰ ਆ ਰਹੇ ਹਨ। ਹਮਲੇ ਦੌਰਾਨ ਮੰਦਰ ਦੇ ਸ਼ੀਸ਼ੇ ਵੀ ਤੋੜੇ ਗਏ।

ਇਸ ਘਟਨਾ ਤੋਂ ਬਾਅਦ ਇਲਾਕਾ ਵਾਸੀਆਂ ਵਿਚ ਵੱਡਾ ਰੋਸ ਹੈ। ਦੇਰ ਰਾਤ ਲੋਕਾਂ ਨੇ ਥਾਣਾ-7 ਦੇ ਬਾਹਰ ਧਰਨਾ ਦੇ ਕੇ ਪ੍ਰਦਰਸ਼ਨ ਕੀਤਾ ਅਤੇ ਮੰਗ ਕੀਤੀ ਕਿ ਦੋਸ਼ੀਆਂ ਖ਼ਿਲਾਫ਼ SC/ST ਐਕਟ ਅਤੇ ਧਾਰਮਿਕ ਬੇਅਦਬੀ ਦੀਆਂ ਧਾਰਾਵਾਂ ਤਹਿਤ ਸਖ਼ਤ ਕਾਰਵਾਈ ਕਰਕੇ ਤੁਰੰਤ ਜੇਲ੍ਹ ਭੇਜਿਆ ਜਾਵੇ।

ਸਥਾਨਕ ਨਿਵਾਸੀ ਚੰਦਰਪਾਲ ਮੁਤਾਬਕ, ਈ.ਡਬਲਯੂ.ਐਸ. ਕਾਲੋਨੀ ਵਿਚ ਕੁਝ ਲੋਕ ਕਥਿਤ ਤੌਰ 'ਤੇ ਨਸ਼ਾ ਵੇਚ ਰਹੇ ਸਨ। ਆਗੂਆਂ ਨੇ ਉਨ੍ਹਾਂ ਨੂੰ ਨਸ਼ੇ ਦਾ ਕਾਰੋਬਾਰ ਬੰਦ ਕਰਨ ਲਈ ਕਿਹਾ ਸੀ, ਜਿਸ ਕਾਰਨ ਦੋਸ਼ੀ ਰੰਜਿਸ਼ ਰੱਖਣ ਲੱਗੇ। ਦੱਸਿਆ ਜਾ ਰਿਹਾ ਹੈ ਕਿ ਇਸੇ ਰੰਜਸ਼ ਦੇ ਚਲਦਿਆਂ 6 ਜੁਲਾਈ ਨੂੰ ਹਮਲਾਵਰਾਂ ਨੇ ਮੰਦਰ ਅਤੇ ਇਲਾਕੇ ਵਿਚ ਹੰਗਾਮਾ ਕੀਤਾ।

ਉੱਧਰ, ਪੁਲਿਸ ਨੇ ਜ਼ਖ਼ਮੀ ਨੌਜਵਾਨ ਦੀ ਸ਼ਿਕਾਇਤ 'ਤੇ 6 ਨਾਮਜ਼ਦ ਅਤੇ 20 ਤੋਂ 25 ਅਣ-ਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਜਾਂਚ ਅਧਿਕਾਰੀ ਨੇ ਦੱਸਿਆ ਕਿ ਦੋਸ਼ੀਆਂ ਦੀ ਗ੍ਰਿਫ਼ਤਾਰੀ ਲਈ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਹੈ ਅਤੇ ਮਾਮਲੇ ਦੀ ਹਰ ਪੱਖ ਤੋਂ ਜਾਂਚ ਜਾਰੀ ਹੈ।

Ad Position 22
No active advertisement
ਪਿਛਲੀ ਖ਼ਬਰ ਭਾਰਤ-ਆਸਟ੍ਰੇਲੀਆ ਵਿਚਾਲੇ ਹੋਇਆ ਯੂਰੇਨੀਅਮ ਸੌਦਾ ਅਗਲੀ ਖ਼ਬਰ ਕੁਲਵਿੰਦਰ ਸਿੰਘ ਲਾਲੀ ਬਣੇ ਨਗਰ ਕੌਂਸਲ ਫਤਿਹਗੜ੍ਹ ਚੂੜੀਆਂ ਦੇ ਪ੍ਰਧਾਨ
Ad Position 24