12-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-07-2026

ਸਿੱਖਾਂ ਨਾਲ ਹੋਈਆਂ ਵਧੀਕੀਆਂ ਨੂੰ ਬਿਆਨ ਕਰਦੀ ਫਿਲਮ ‘ਸਤਲੁਜ’ ’ਤੇ ਰੋਕ ਦੇ ਵਿਰੁੱਧ ਭਲਕੇ ਜੁਲਾਈ ਨੂੰ ਕੀਤਾ ਜਾਵੇਗਾ ਰੋਸ ਮਾਰਚ

ਅੰਮ੍ਰਿਤਸਰ, 9 ਜੁਲਾਈ (ਜਸਵੰਤ ਸਿੰਘ ਜੱਸ)- ਭਾਈ ਜਸਵੰਤ ਸਿੰਘ ਖਾਲੜਾ ਦੇ ਜੀਵਨ ਅਤੇ ਸਿੱਖਾਂ ਨਾਲ ਹੋਈਆਂ ਵਧੀਕੀਆਂ ਨੂੰ ਬਿਆਨ ਕਰਦੀ ਫ਼ਿਲਮ ‘ਸਤਲੁਜ’ ’ਤੇ ਰੋਕ ਲਗਾਉਣ ਦੇ....

Ad Position 21
No active advertisement
ਅਜੀਤ ਡੈਸਕ 09-07-2026

ਅੰਮ੍ਰਿਤਸਰ, 9 ਜੁਲਾਈ (ਜਸਵੰਤ ਸਿੰਘ ਜੱਸ)- ਭਾਈ ਜਸਵੰਤ ਸਿੰਘ ਖਾਲੜਾ ਦੇ ਜੀਵਨ ਅਤੇ ਸਿੱਖਾਂ ਨਾਲ ਹੋਈਆਂ ਵਧੀਕੀਆਂ ਨੂੰ ਬਿਆਨ ਕਰਦੀ ਫ਼ਿਲਮ ‘ਸਤਲੁਜ’ ’ਤੇ ਰੋਕ ਲਗਾਉਣ ਦੇ ਵਿਰੋਧ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਭਲਕੇ 10 ਜੁਲਾਈ ਨੂੰ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਦੇ ਦਫ਼ਤਰ ਤੱਕ ਰੋਸ ਮਾਰਚ ਕੀਤਾ ਜਾਵੇਗਾ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਫਿਲਮ ਸਤਲੁਜ ਵਿਚ ਜਿਥੇ ਭਾਈ ਜਸਵੰਤ ਸਿੰਘ ਖਾਲੜਾ ਵਲੋਂ ਮਨੁੱਖੀ ਅਧਿਕਾਰਾਂ ਲਈ ਕੀਤੇ ਕਾਰਜਾਂ ਨੂੰ ਬਿਆਨ ਕੀਤਾ ਗਿਆ ਹੈ, ਉਥੇ ਇਸ ਫ਼ਿਲਮ ਵਿਚ ਸਿੱਖ ਨੌਜਵਾਨਾਂ ਨਾਲ ਹੋਏ ਪੁਲਿਸ ਅੱਤਿਆਚਾਰਾਂ ਨੂੰ ਵੀ ਦਰਸਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਭਾਈ ਜਸਵੰਤ ਸਿੰਘ ਖਾਲੜਾ ਨੇ ਉਨ੍ਹਾਂ ਨੌਜਵਾਨਾਂ ਨੂੰ ਇਨਸਾਫ਼ ਦਵਾਉਣ ਲਈ ਸੰਘਰਸ਼ ਕੀਤਾ, ਜਿਨ੍ਹਾਂ ਦੇ ਪੁਲਿਸ ਨੇ ਝੂਠੇ ਮੁਕਾਬਲੇ ਬਣਾਏ। ਇਸ ਫਿਲਮ ਨੇ ਸਰਕਾਰੀ ਪ੍ਰਬੰਧ ਵਲੋਂ ਸਿੱਖਾਂ ਨਾਲ ਕੀਤੀਆਂ ਵਧੀਕੀਆਂ ਨੂੰ ਜਗ-ਜਾਹਿਰ ਕੀਤਾ ਹੈ। ਸਰਕਾਰ ਨੇ ਇਸ ਫ਼ਿਲਮ ’ਤੇ ਰੋਕ ਲਗਾ ਕੇ ਸੱਚ ਦੀ ਅਵਾਜ਼ ਨੂੰ ਦਬਾਉਣ ਦਾ ਯਤਨ ਕੀਤਾ ਹੈ, ਜੋ ਕਿਸੇ ਵੀ ਤਰ੍ਹਾਂ ਜਾਇਜ਼ ਨਹੀਂ। ਉਨ੍ਹਾਂ ਕਿਹਾ ਕਿ ਸ਼੍ਰੋੋਮਣੀ ਕਮੇਟੀ ਇਸ ਸੰਬੰਧੀ ਆਪਣਾ ਰੋਸ ਜ਼ਾਹਰ ਕਰਨ ਅਤੇ ਸਰਕਾਰ ਤੱਕ ਅਵਾਜ਼ ਪਹੁੰਚਾਉਣ ਲਈ ਭਲਕੇ 10 ਜੁਲਾਈ ਨੂੰ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਦੇ ਦਫ਼ਤਰ ਤੱਕ ਰੋਸ ਮਾਰਚ ਕਰੇਗੀ ਅਤੇ ਇਸ ਸੰਬੰਧੀ ਮੰਗ ਪੱਤਰ ਡਿਪਟੀ ਕਮਿਸ਼ਨਰ ਨੂੰ ਸੌਂਪਿਆ ਜਾਵੇਗਾ।

Ad Position 22
No active advertisement
ਪਿਛਲੀ ਖ਼ਬਰ ਸਾਰੇ ਐਸ.ਆਈ.ਆਰ. ’ਚ ਕਰਨ ਸਹਿਯੋਗ- ਅਮਨ ਅਰੋੜਾ ਅਗਲੀ ਖ਼ਬਰ ਮਰਹੂਮ ਸਤਨਾਮ ਸਿੰਘ ਨੂੰ ਮੌਤ ਦੇ ਮੂੰਹ ਵਿਚ ਧਕੇਲਣ ਵਾਲੇ ਇਟਾਲੀਅਨ ਮਾਲਕ ਨੂੰ ਹੋਈ 16 ਸਾਲ ਕੈਦ
Ad Position 24