12-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-07-2026

ਬਾਪੂ ਤਰਸੇਮ ਸਿੰਘ ਖਾਲਸਾ ਦੀ ਅਗਵਾਈ ਹੇਠ ਅਕਾਲੀ ਦਲ ਵਾਰਸ ਪੰਜਾਬ ਦੇ ਆਗੂਆਂ ਨੇ ਕਰਤਾਰਪੁਰ ਸਾਹਿਬ ਲਾਂਘਾ ਖੋਲਣ ਲਈ ਕੀਤੀ ਅਰਦਾਸ

ਡੇਰਾ ਬਾਬਾ ਨਾਨਕ, (ਗੁਰਦਾਸਪੁਰ), 9 ਜੁਲਾਈ (ਹੀਰਾ ਸਿੰਘ ਮਾਂਗਟ) ਪਹਿਲੀ ਪਾਤਿਸ਼ਾਹੀ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਪਾਕਿਸਤਾਨ ਸਥਿਤ ਇਤਿਹਾਸਕ ਗੁਰਦੁਆਰਾ ਸ੍ਰੀ....

Ad Position 21
No active advertisement
ਅਜੀਤ ਡੈਸਕ 09-07-2026

ਡੇਰਾ ਬਾਬਾ ਨਾਨਕ, (ਗੁਰਦਾਸਪੁਰ), 9 ਜੁਲਾਈ (ਹੀਰਾ ਸਿੰਘ ਮਾਂਗਟ) ਪਹਿਲੀ ਪਾਤਿਸ਼ਾਹੀ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਪਾਕਿਸਤਾਨ ਸਥਿਤ ਇਤਿਹਾਸਕ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲਣ ਵਾਸਤੇ ਅੱਜ ਸ਼੍ਰੋਮਣੀ ਅਕਾਲੀ ਦਲ ਵਾਰਸ ਪੰਜਾਬ ਦੇ ਆਗੂਆਂ ਵੱਲੋਂ ਮੈਂਬਰ ਪਾਰਲੀਮੈਂਟ ਭਾਈ ਅੰਮ੍ਰਿਤਪਾਲ ਸਿੰਘ ਦੇ ਪਿਤਾ ਬਾਪੂ ਤਰਸੇਮ ਸਿੰਘ ਖਾਲਸਾ ਦੀ ਅਗਵਾਈ ਹੇਠ ਡੇਰਾ ਬਾਬਾ ਨਾਨਕ ਦੀ ਅੰਤਰਰਾਸ਼ਟਰੀ ਸਰਹੱਦ ਤੇ ਬਣੀ ਦਰਸ਼ਨ ਸਥਲ ਤੇ ਖਲੋ ਕੇ ਅਰਦਾਸ ਕੀਤੀ ਗਈ। ਇਸ ਮੌਕੇ ਭਾਈ ਸੁਖਵਿੰਦਰ ਸਿੰਘ ਅਗਵਾਨ, ਭਾਈ ਨਰਾਇਣ ਸਿੰਘ ਚੌੜਾ, ਪਰਮਜੀਤ ਸਿੰਘ ਜੌਹਲ, ਅਮਰਜੀਤ ਸਿੰਘ ਵਣਚਰੀ, ਹਰਭਜਨ ਸਿੰਘ ਤੁੜ, ਜਸਕਰਨ ਸਿੰਘ ਕਾਹਨ ਸਿੰਘ ਵਾਲਾ, ਬਾਬੂ ਸਿੰਘ ਬਰਾੜ ਤੇ ਭਾਈ ਸੁਰਿੰਦਰ ਪਾਲ ਸਿੰਘ ਤਾਲਪੁਰ ਸਮੇਤ ਪੰਜਾਬ ਦੇ ਵੱਖ-ਵੱਖ ਕੋਨਿਆਂ ਤੋਂ ਵੱਡੀ ਗਿਣਤੀ ਵਿਚ ਅਕਾਲੀ ਦਲ ਵਾਰਸ ਪੰਜਾਬ ਦੇ ਆਗੂ ਹਾਜ਼ਰ ਸਨ।

Ad Position 22
No active advertisement
ਪਿਛਲੀ ਖ਼ਬਰ ਸੀ.ਆਈ.ਏ.ਸਟਾਫ ਵਲੋਂ ਥਾਣਾ ਖਾਲੜਾ ਦਾ ਅਡੀਸ਼ਨਲ ਐੱਸ.ਐੱਚ.ਓ. 300 ਗ੍ਰਾਮ ਹੈਰੋਇਨ ਸਮੇਤ ਗਿ੍ਫਤਾਰ ਅਗਲੀ ਖ਼ਬਰ ਬਦਮਾਸ਼ਾਂ ਦਾ ਪਿੱਛਾ ਕਰਦੇ ਹੋਏ ਥਾਣਾ ਸਦਰ ਮੁਖੀ ਨਾਭਾ ਦੀ ਗੱਡੀ ਹੋਈ ਹਾਦਸਾ ਗ੍ਰਸਤ
Ad Position 24