11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-07-2026

ਪੰਜਾਬ ਨੂੰ ਸਟਾਰਟਅੱਪ ਅਤੇ ਨਿਵੇਸ਼ ਦਾ ਮੋਹਰੀ ਸੂਬਾ ਬਣਾਉਣ ਵੱਲ ਇਕ ਹੋਰ ਮਜ਼ਬੂਤ ਕਦਮ - ਅਮਨ ਅਰੋੜਾ

ਮੁਹਾਲੀ, 9 ਜੁਲਾਈ - ਪੰਜਾਬ ਦੇ ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਨੇ ਕਿਹਾ ਅੱਜ ਨੈਨੋ ਸਾਇੰਸ ਐਂਡ ਟੈਕਨਾਲੋਜੀ ਇੰਸਟੀਚਿਊਟ ਮੁਹਾਲੀ ਵਿਖੇ ਆਯੋਜਿਤ ਕੀਤੇ...

Ad Position 21
No active advertisement
ਅਜੀਤ ਡੈਸਕ 09-07-2026

ਮੁਹਾਲੀ, 9 ਜੁਲਾਈ - ਪੰਜਾਬ ਦੇ ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਨੇ ਕਿਹਾ ਅੱਜ ਨੈਨੋ ਸਾਇੰਸ ਐਂਡ ਟੈਕਨਾਲੋਜੀ ਇੰਸਟੀਚਿਊਟ ਮੁਹਾਲੀ ਵਿਖੇ ਆਯੋਜਿਤ ਕੀਤੇ ਗਏਪੰਜਾਬ ਇਨਵੈਸਟਰ ਐਡੀਸ਼ਨ ਸਰਕਲ ਅਡੀਸ਼ਨ 1 ਵਿਚ ਸ਼ਿਰਕਤ ਕਰ ਕੇ ਉਦਯੋਗ ਜਗਤ ਦੇ ਨੁਮਾਇੰਦਿਆਂ, ਨਿਵੇਸ਼ਕਾਂ, ਸਟਾਰਟਅੱਪ ਸੰਸਥਾਪਕਾਂ ਅਤੇ ਨੌਜਵਾਨ ਉਦਮੀਆਂ ਨਾਲ ਵਿਚਾਰ-ਵਟਾਂਦਰਾ ਕੀਤਾ। ਪੰਜਾਬ ਵਿਚ ਉਦਯੋਗਿਕ ਵਿਕਾਸ, ਨਿਵੇਸ਼ ਅਤੇ ਰੋਜ਼ਗਾਰ ਦੇ ਮੌਕੇ ਪੈਦਾ ਕਰਨ ਲਈ ਨਿਊਰੋਨ 1.0 ਦੀ ਸ਼ਾਨਦਾਰ ਸਫ਼ਲਤਾ ਤੋਂ ਬਾਅਦ ਅੱਜ ਨਿਊਰੋਨ 2.0 ਦਾ ਸ਼ੁੱਭ-ਆਰੰਭ ਕੀਤਾ ਗਿਆ। ਨਿਊਰੋਨ 2.0 ਸਾਈਬਰ ਸੁਰੱਖਿਆ ‘ਤੇ ਆਧਾਰਿਤ ਪੰਜਾਬ ਸਰਕਾਰ ਅਤੇ ਸ਼ਠਫੀ ਦੀ ਸਾਂਝੇਦਾਰੀ ਦਾ ਸਟਾਰਟਅੱਪ ਹੈ।
‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਜੀ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੇ ਉਦਯੋਗ ਖੇਤਰ ਦੇ ਵਿਕਾਸ, ਵਪਾਰ ਨੂੰ ਸੁਖਾਲਾ ਬਣਾਉਣ ਅਤੇ ਨਿਵੇਸ਼-ਅਨੁਕੂਲ ਮਾਹੌਲ ਸਿਰਜਣ ਲਈ ਲਗਾਤਾਰ ਯਤਨਸ਼ੀਲ ਹੈ। ਇਨ੍ਹਾਂ ਯਤਨਾਂ ਦੇ ਤਹਿਤ ਪੰਜਾਬ ਤਕਨਾਲੋਜੀ-ਅਧਾਰਿਤ ਅਤੇ ਸਟਾਰਟਅੱਪ-ਕੇਂਦਰਿਤ ਅਰਥਵਿਵਸਥਾ ਵੱਲ ਤੇਜ਼ੀ ਨਾਲ ਅੱਗੇ ਵੱਧ ਰਿਹਾ ਹੈ। ਅੱਜ ਸੂਬੇ ਵਿਚ 2,500 ਤੋਂ ਵੱਧ ਡੀਪੀਆਈਆਈਟੀ-ਮਾਨਤਾ ਪ੍ਰਾਪਤ ਸਟਾਰਟਅੱਪ ਵੱਖ-ਵੱਖ ਖੇਤਰਾਂ ਵਿਚ ਆਰਥਿਕ ਵਿਕਾਸ ਨੂੰ ਨਵੀਂ ਦਿਸ਼ਾ ਦੇ ਰਹੇ ਹਨ।

Ad Position 22
No active advertisement
ਪਿਛਲੀ ਖ਼ਬਰ ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਸ਼ੁਕਰਾਨੇ ਵਜੋਂ ਹੋਏ ਨਤਮਸਤਕ ਅਗਲੀ ਖ਼ਬਰ ਗ੍ਰਹਿ ਮੰਤਰਾਲੇ ਵਲੋਂ 61 ਏਜੀਐਮਯੂਟੀ ਕੇਡਰ ਦੇ ਆਈਏਐੱਸ ਅਤੇ ਆਈ.ਪੀ.ਐੱਸ ਅਧਿਕਾਰੀਆਂ ਦੇ ਤਬਾਦਲੇ ਦਾ ਹੁਕਮ
Ad Position 24