11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-07-2026

ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਸ਼ੁਕਰਾਨੇ ਵਜੋਂ ਹੋਏ ਨਤਮਸਤਕ

ਸ੍ਰੀ ਅਨੰਦਪੁਰ ਸਾਹਿਬ (ਰੂਪਨਗਰ), 9 ਜੁਲਾਈ (ਜੇ.ਐਸ..ਨਿੱਕੂਵਾਲ) - ਪੰਜਾਬ ਭਾਜਪਾ ਦੇ ਨਵ ਨਿਯੁਕਤ ਪ੍ਰਧਾਨ ਕੇਵਲ ਸਿੰਘ ਢਿੱਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਆਪਣੇ ਪਾਰਟੀ ਵਰਕਰਾਂ ਨਾਲ ਸ਼ੁਕਰਾਨੇ ਵਜੋਂ ਨਤਮਸਤਕ ਹੋਣ ਪਹੁੰਚੇ...

Ad Position 21
No active advertisement
ਅਜੀਤ ਡੈਸਕ 09-07-2026

ਸ੍ਰੀ ਅਨੰਦਪੁਰ ਸਾਹਿਬ (ਰੂਪਨਗਰ), 9 ਜੁਲਾਈ (ਜੇ.ਐਸ..ਨਿੱਕੂਵਾਲ) - ਪੰਜਾਬ ਭਾਜਪਾ ਦੇ ਨਵ ਨਿਯੁਕਤ ਪ੍ਰਧਾਨ ਕੇਵਲ ਸਿੰਘ ਢਿੱਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਆਪਣੇ ਪਾਰਟੀ ਵਰਕਰਾਂ ਨਾਲ ਸ਼ੁਕਰਾਨੇ ਵਜੋਂ ਨਤਮਸਤਕ ਹੋਣ ਪਹੁੰਚੇ। ਆਪਣੀ ਪਹਿਲੀ ਫੇਰੀ ਦੌਰਾਨ ਉਨ੍ਹਾਂ ਕਿਹਾ ਕਿ ਕਾਂਗਰਸ ਦਾ ਕਾਟੋ ਕਲੇਸ਼ ਕੋਈ ਨਵਾਂ ਨਹੀਂ ਹੈ। ਇਹ ਹਮੇਸ਼ਾ ਕੁਰਸੀ ਲਈ ਚਲਦਾ ਹੀ ਰਹਿੰਦਾ ਹੈ। ਇਨ੍ਹਾਂ ਨੂੰ ਲੋਕ ਮੁੱਦਿਆਂ ਨਾਲ ਕੋਈ ਲੈਣਾ ਦੇਣਾ ਨਹੀਂ ਹੈ। ਢਿੱਲੋਂ ਨੇ ਕਿਹਾ ਕਿ ਸਤਲੁਜ ਨੂੰ ਓਟੀਟੀ ਪਲੇਟਫਾਰਮ ਤੇ ਹਟਾਉਣ ਦਾ ਭਾਜਪਾ ਨਾਲ ਕੋਈ ਸੰਬੰਧ ਨਹੀਂ ਹੈ। ਅਸੀਂ ਇਸ ਸੰਬੰਧੀ ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਨਾਲ ਗੱਲ ਕਰ ਰਹੇ ਹਾਂ। ਕਮੇਟੀ ਵੀ ਬਣ ਗਈ ਹੈ ਅਤੇ ਜਲਦੀ ਹੀ ਇਸ 'ਤੇ ਫ਼ੈਸਲਾ ਆ ਰਿਹਾ ਹੈ। ਉਨ੍ਹਾਂ ਕਿਹਾ ਕਿ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ 17 ਜੁਲਾਈ ਦੀ ਫੇਰੀ ਇਤਿਹਾਸਿਕ ਹੋਵੇਗੀ ਅਤੇ ਪੰਜਾਬ ਲਈ ਬਹੁਤ ਕੁਝ ਨਵਾਂ ਹੋਵੇਗਾ, ਜਿਸ ਨਾਲ ਪੰਜਾਬ ਦੇ ਵਿਕਾਸ ਦੀ ਨਵੀਂ ਇਬਾਰਤ ਲਿਖੀ ਜਾਵੇਗੀ। ਇਸ ਤੋਂ ਬਾਅਦ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ ਅਤੇ ਮੰਡਲ ਸ੍ਰੀ ਅਨੰਦਪੁਰ ਸਾਹਿਬ ਵਲੋਂ ਉਨ੍ਹਾਂ ਦਾ ਸਨਮਾਨ ਵੀ ਕੀਤਾ ਗਿਆ। ਇਸ ਮੌਕੇ ਭਾਜਪਾ ਆਗੂ ਪਰਮਿੰਦਰ ਸਿੰਘ ਬਰਾੜ, ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਅਜੇ ਵੀਰ ਸਿੰਘ ਲਾਲਪੁਰਾ, ਡਾਕਟਰ ਸੁਭਾਸ਼ ਸ਼ਰਮਾ, ਸਾਬਕਾ ਜ਼ਿਲ੍ਹਾ ਪ੍ਰਧਾਨ ਜਤਿੰਦਰ ਸਿੰਘ ਅਠਵਾਲ, ਨੌਜਵਾਨ ਭਾਜਪਾ ਆਗੂ ਰਾਜਵਿੰਦਰ ਸਿੰਘ ਲੱਕੀ, ਨਗਰ ਕੌਂਸਲ ਨੰਗਲ ਦੇ ਸਾਬਕਾ ਪ੍ਰਧਾਨ ਰਾਜੇਸ਼ ਚੌਧਰੀ, ਪ੍ਰਦੀਪ ਕੋਟਲਾ ਸਮੇਤ ਵੱਡੀ ਗਿਣਤੀ ਵਿਚ ਭਾਜਪਾ ਵਰਕਰ ਹਾਜ਼ਰ ਸਨ।

Ad Position 22
No active advertisement
ਪਿਛਲੀ ਖ਼ਬਰ ਜੇਕਰ ਕੇਰਲਾ ਸਟੋਰੀ ਅਤੇ ਕਸ਼ਮੀਰ ਫ਼ਾਇਲ ਵਰਗੀਆਂ ਫਿਲਮਾਂ ਚਲਾਈਆਂ ਜਾ ਸਕਦੀਆਂ ਤਾਂ ਸਤਲੁਜ ਕਿਉਂ ਨਹੀਂ-ਗਿਆਨੀ ਹਰਪ੍ਰੀਤ ਸ... ਅਗਲੀ ਖ਼ਬਰ ਪੰਜਾਬ ਨੂੰ ਸਟਾਰਟਅੱਪ ਅਤੇ ਨਿਵੇਸ਼ ਦਾ ਮੋਹਰੀ ਸੂਬਾ ਬਣਾਉਣ ਵੱਲ ਇਕ ਹੋਰ ਮਜ਼ਬੂਤ ਕਦਮ - ਅਮਨ ਅਰੋੜਾ
Ad Position 24