11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-07-2026

ਸਫ਼ਾਈ ਸੇਵਕਾਂ ਵਲੋਂ ਨਗਰ ਕੌਂਸਲ ਦਫਤਰ ਅੱਗੇ ਧਰਨਾ

ਸੁਨਾਮ ਊਧਮ ਸਿੰਘ ਵਾਲਾ, 9 ਜੁਲਾਈ (ਸਰਬਜੀਤ ਸਿੰਘ ਧਾਲੀਵਾਲ,ਹਰਚੰਦ ਸਿੰਘ ਭੁੱਲਰ) - ਸਫ਼ਾਈ ਮਜ਼ਦੂਰ ਯੂਨੀਅਨ ਨਗਰ ਕੌਂਸਲ ਸੁਨਾਮ ਊਧਮ ਸਿੰਘ ਵਾਲਾ ਵਲੋਂ ਜਥੇਬੰਦੀ ਦੇ ਪ੍ਰਧਾਨ ਅਮਨ ਸਿੱਖਣ ਦੀ ਅਗਵਾਈ...

Ad Position 21
No active advertisement
ਅਜੀਤ ਡੈਸਕ 09-07-2026

ਸੁਨਾਮ ਊਧਮ ਸਿੰਘ ਵਾਲਾ, 9 ਜੁਲਾਈ (ਸਰਬਜੀਤ ਸਿੰਘ ਧਾਲੀਵਾਲ,ਹਰਚੰਦ ਸਿੰਘ ਭੁੱਲਰ) - ਸਫ਼ਾਈ ਮਜ਼ਦੂਰ ਯੂਨੀਅਨ ਨਗਰ ਕੌਂਸਲ ਸੁਨਾਮ ਊਧਮ ਸਿੰਘ ਵਾਲਾ ਵਲੋਂ ਜਥੇਬੰਦੀ ਦੇ ਪ੍ਰਧਾਨ ਅਮਨ ਸਿੱਖਣ ਦੀ ਅਗਵਾਈ ਵਿਚ ਆਪਣੀਆਂ ਮੰਗਾਂ ਨੂੰ ਲੈਕੇ ਸਥਾਨਕ ਨਗਰ ਕੌਂਸਲ ਦਫ਼ਤਰ ਅੱਗੇ ਦੂਜੇ ਦਿਨ ਵੀ ਧਰਨਾ ਦੇਕੇ ਪੰਜਾਬ ਸਰਕਾਰ ਵਿਰੁੱਧ ਜ਼ੋਦਾਰ ਨਾਅਰੇਬਾਜੀ ਕੀਤੀ ਗਈ। ਇਸ ਸਮੇ ਦੁਲੀਆ ਰਾਮ,ਵਿਜੇ ਸ਼ੰਕਰ,ਸੂਰਜ ਕੁਮਾਰ,ਅਜੇ ਕੁਮਾਰ ਮੁੰਨਾ,ਸਰਦਾ ਰਾਮ ਅਤੇ ਵਿਜੇ ਡੋਨੀ ਆਦਿ ਨੇ ਕਿਹਾ ਕਿ ਪੰਜਾਬ ਸਰਕਾਰ ਸਫ਼ਾਈ ਕਾਮਿਆਂ ਦੀਆਂ ਜਾਇਜ਼ ਮੰਗਾਂ ਨੂੰ ਵੀ ਜਾਣ ਬੁੱਝਕੇ ਅਣਗੌਲਿਆਂ ਕਰ ਰਹੀ ਹੈ ਅਤੇ ਇਕ ਮਹੀਨਾ ਪਹਿਲਾਂ ਆਪਣੇ ਮੰਗਾਂ ਮੰਨਣ ਦੇ ਕੀਤੇ ਗਏ ਵਾਅਦੇ ਤੋਂ ਵੀ ਹੁਣ ਮੁਨਕਰ ਹੋ ਰਹੀ ਹੈ।ਜਿਸ ਨੂੰ ਲੈਕੇ ਸਫਾਈ ਕਾਮਿਆਂ ਵਿਚ ਕਾਫੀ ਰੋਸ ਪਾਇਆ ਜਾ ਰਿਹਾ ਹੈ ਅਤੇ ਆਪਣਾ ਕੰਮਕਾਜ ਠੱਪ ਕਰਕੇ ਹੜ੍ਹਤਾਲ 'ਤੇ ਬੈਠਣ ਲਈ ਮਜ਼ਬੂਰ ਹਨ।ਉਨ੍ਹਾਂ ਪੰਜਾਬ ਸਰਕਾਰ ਤੋਂ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ, ਪੱਕੇ ਹੋਣ ਦੀ 10 ਸਾਲ ਦੀ ਸ਼ਰਤ ਖ਼ਤਮ ਕਰਨ, ਪੁਰਾਣੀ ਪੈਨਸ਼ਨ ਬਹਾਲ ਕਰਨ ਅਤੇ ਠੇਕੇਦਾਰੀ ਪ੍ਰਣਾਲੀ ਖ਼ਤਮ ਕਰਨ ਦੀ ਮੰਗ ਕੀਤੀ। ਅੱਜ ਸਫ਼ਾਈ ਸੇਵਕਾਂ ਦੇ ਸਮਰਥਨ ਵਿਚ ਆਏ ਕਾਂਗਰਸੀ ਆਗੂ ਰਜਿੰਦਰ ਦੀਪਾ ਨੇ ਕਿਹਾ ਕਿ ਸਫ਼ਾਈ ਸੇਵਕਾਂ ਦੀ ਹੜਤਾਲ ਕਾਰਨ ਸ਼ਹਿਰ ਵਿਚ ਕੂੜੇ ਦੇ ਢੇਰ ਲੱਗਣੇ ਸ਼ੁਰੂ ਹੋ ਗਏ ਹਨ, ਜਿਸ ਕਾਰਨ ਸ਼ਹਿਰ ਵਿਚ ਚਿਕਨਗੁਨੀਆ ਅਤੇ ਮਲੇਰੀਆ ਆਦਿ ਬਿਮਾਰੀਆਂ ਫੈਲਣ ਦਾ ਡਰ ਬਣਿਆ ਹੋਇਆ ਹੈ।ਉਨ੍ਹਾਂ ਪੰਜਾਬ ਸਰਕਾਰ ਨੂੰ ਸਫ਼ਾਈ ਸੇਵਕਾਂ ਦੀਆਂ ਮੰਗਾਂ ਜਲਦ ਮੰਨਣ ਦੀ ਅਪੀਲ ਕੀਤੀ। 

Ad Position 22
No active advertisement
ਪਿਛਲੀ ਖ਼ਬਰ ਵੱਖ ਵੱਖ ਥਾਵਾਂ ਤੋਂ ਚੋਰੀ ਦੇ 5 ਮੋਟਰਸਾਈਕਲਾਂ, 410 ਲੀਟਰ ਲਾਹਣ ਅਤੇ 7 ਗ੍ਰਾਮ ਚਿੱਟੇ ਸਮੇਤ 4 ਕਾਬੂ ਅਗਲੀ ਖ਼ਬਰ ਨੌਜਵਾਨ ਖਿਡਾਰੀ ਧਰਮਪ੍ਰੀਤ ਸਿੰਘ ਨੇ ਸਬ ਜੂਨੀਅਰ ਰਾਸ਼ਟਰੀ ਬਾਕਸਿੰਗ ਚੈਂਪੀਅਨਸ਼ਿਪ ਵਿਚ ਜਿੱਤਿਆ ਸਿਲਵਰ ਮੈਡਲ
Ad Position 24