11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-07-2026

ਜ਼ਿਲ੍ਹਾ ਬਾਰ ਸੰਗਰੂਰ ਦੇ ਵਕੀਲਾਂ ਨੇ ਤੀਜੇ ਦਿਨ ਵੀ ਕੰਮਕਾਜ ਠੱਪ ਕਰ ਕੇ ਕੀਤੀ ਨਾਅਰੇਬਾਜ਼ੀ

ਸੰਗਰੂਰ, 9 ਜੁਲਾਈ (ਧੀਰਜ ਪਸੋਰੀਆ) - ਜ਼ਿਲਾ ਬਾਰ ਸੰਗਰੂਰ ਦੇ ਵਕੀਲਾਂ ਨੇ ਤੀਜੇ ਦਿਨ ਵੀ ਕੰਮਕਾਜ ਠੱਪ ਕਰਨ ਤੋਂ ਬਾਅਦ ਧਰਨਾ ਦੇ ਕੇ ਨਾਅਰੇਬਾਜ਼ੀ ਕੀਤੀ। ਵਕੀਲਾਂ ਵਲੋਂ ਕੰਮਕਾਰ ਠੱਪ ਕਰ ਦਿੱਤੇ ਜਾਣ ਤੋਂ ਬਾਅਦ ਸੰਗਰੂਰ...

Ad Position 21
No active advertisement
ਅਜੀਤ ਡੈਸਕ 09-07-2026

ਸੰਗਰੂਰ, 9 ਜੁਲਾਈ (ਧੀਰਜ ਪਸੋਰੀਆ) - ਜ਼ਿਲਾ ਬਾਰ ਸੰਗਰੂਰ ਦੇ ਵਕੀਲਾਂ ਨੇ ਤੀਜੇ ਦਿਨ ਵੀ ਕੰਮਕਾਜ ਠੱਪ ਕਰਨ ਤੋਂ ਬਾਅਦ ਧਰਨਾ ਦੇ ਕੇ ਨਾਅਰੇਬਾਜ਼ੀ ਕੀਤੀ। ਵਕੀਲਾਂ ਵਲੋਂ ਕੰਮਕਾਰ ਠੱਪ ਕਰ ਦਿੱਤੇ ਜਾਣ ਤੋਂ ਬਾਅਦ ਸੰਗਰੂਰ ਦੀਆਂ 16 ਅਦਾਲਤਾਂ ਵਿਚ 854 ਕੇਸਾਂ ਦੀ ਸੁਣਵਾਈ ਨਹੀਂ ਹੋ ਸਕੀ। ਇਸ ਤੋਂ ਇਲਾਵਾ ਜ਼ਿਲ੍ਹਾ ਖ਼ਪਤਕਾਰ ਝਗੜਾ ਨਿਵਾਰਨ ਕਮਿਸ਼ਨ, ਡਿਪਟੀ ਕਮਿਸ਼ਨਰ ਦਫ਼ਤਰ ਨਾਲ ਸੰਬੰਧਿਤ ਅਦਾਲਤਾਂ ਵਿਚ ਵੀ ਕਿਸੇ ਕੇਸ ਦੀ ਸੁਣਵਾਈ ਨਹੀਂ ਹੋ ਸਕੀ ਹੈ। ਪੰਜਾਬ ਵਿਚ ਵਕੀਲਾਂ ਵੱਲੋ ਲੀਗਲ ਏਡ ਡਿਫੈਂਸ ਕੌਂਸਲ ਤੋਂ ਅਸਤੀਫ਼ੇ ਦੇਣ ਦੇ ਸ਼ੁਰੂ ਹੋਏ ਸਿਲਸਿਲੇ ਦੌਰਾਨ ਐਡਵੋਕੇਟ ਹਰਿੰਦਰਪਾਲ ਸਿੰਘ ਛਾਹੜ ਨੇ ਸੰਗਰੂਰ ਵਿਖੇ ਲੀਗਲ ਏਡ ਡਿਫੈਂਸ ਕੌਂਸਲ ਤੋਂ ਅਸਤੀਫ਼ਾ ਦੇ ਦਿੱਤਾ ਹੈ। ਬਾਰ ਦੇ ਕਾਰਜਕਾਰੀ ਪ੍ਰਧਾਨ ਜੂਹੀ ਕੌਸ਼ਲ, ਬਾਰ ਦੇ ਸਾਬਕਾ ਪ੍ਰਧਾਨ ਗਗਨਦੀਪ ਸਿੰਘ ਸੀਬੀਆ, ਸੈਕਟਰੀ ਸਿਮਰਨਦੀਪ ਸਿੰਘ ਬਲੱਗਣ, ਸੁਰਜੀਤ ਸਿੰਘ ਗਰੇਵਾਲ, ਲਲਿਤ ਕੁਮਾਰ ਗਰਗ,ਦਲਜੀਤ ਸਿੰਘ ਸੇਖੋ,ਬੇਅੰਤ ਸਿੰਘ ਛਾਜਲੀ, ਗੁਰਪ੍ਰੀਤ ਸਿੰਘ ਚੱਠਾ ਅਤੇ ਹੋਰਨਾਂ ਨੇ ਕਿਹਾ ਕਿ ਲੀਗਲ ਏਡ ਡਿਫੈਂਸ ਕੌਂਸਲ ਦੀ ਮੌਜੂਦਾ ਨੀਤੀ ਕਈ ਗੰਭੀਰ ਖਾਮੀਆਂ ਨਾਲ ਘਿਰੀ ਹੋਈ ਹੈ, ਇਸ ਲਈ ਇਸ ਨੂੰ ਤੁਰੰਤ ਵਾਪਸ ਲਿਆ ਜਾਵੇ।

Ad Position 22
No active advertisement
ਪਿਛਲੀ ਖ਼ਬਰ ਬਾਬਾ ਕੇਸਰ ਸਿੰਘ ਜੀ ਠਾਕੁਰ ਦਾ ਸਲਾਨਾ ਕਰਵਾਇਆ ਗਿਆ ਜੋੜ ਮੇਲਾ ਅਗਲੀ ਖ਼ਬਰ ਵੱਖ ਵੱਖ ਥਾਵਾਂ ਤੋਂ ਚੋਰੀ ਦੇ 5 ਮੋਟਰਸਾਈਕਲਾਂ, 410 ਲੀਟਰ ਲਾਹਣ ਅਤੇ 7 ਗ੍ਰਾਮ ਚਿੱਟੇ ਸਮੇਤ 4 ਕਾਬੂ
Ad Position 24