11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-07-2026

ਸ੍ਰੀ ਮੁਕਤਸਰ ਸਾਹਿਬ : ਬਘੇਲ ਖ਼ਿਲਾਫ਼ ਟਿੱਪਣੀਆਂ ਨੂੰ ਲੈ ਕੇ ਤਿੰਨ ਕਾਂਗਰਸੀ ਆਗੂਆਂ ਖ਼ਿਲਾਫ਼ ਅਨੁਸ਼ਾਸਨੀ ਕਾਰਵਾਈ

ਸ੍ਰੀ ਮੁਕਤਸਰ ਸਾਹਿਬ, 9 ਜੁਲਾਈ - (ਰਣਜੀਤ ਸਿੰਘ ਢਿੱਲੋਂ) - ਜ਼ਿਲ੍ਹਾ ਕਾਂਗਰਸ ਕਮੇਟੀ ਸ੍ਰੀ ਮੁਕਤਸਰ ਸਾਹਿਬ ਦੇ ਪ੍ਰਧਾਨ ਸ਼ੁਭਦੀਪ ਸਿੰਘ ਬਿੱਟੂ ਨੇ ਪ੍ਰੈਸ ਨੋਟ ਜਾਰੀ ਕਰਦਿਆਂ ਸੋਸ਼ਲ ਮੀਡੀਆ 'ਤੇ ਇੰਟਰਵਿਊ ਦੌਰਾਨ ਭੁਪੇਸ਼ ਬਘੇਲ...

Ad Position 21
No active advertisement
ਅਜੀਤ ਡੈਸਕ 09-07-2026

ਸ੍ਰੀ ਮੁਕਤਸਰ ਸਾਹਿਬ, 9 ਜੁਲਾਈ - (ਰਣਜੀਤ ਸਿੰਘ ਢਿੱਲੋਂ) - ਜ਼ਿਲ੍ਹਾ ਕਾਂਗਰਸ ਕਮੇਟੀ ਸ੍ਰੀ ਮੁਕਤਸਰ ਸਾਹਿਬ ਦੇ ਪ੍ਰਧਾਨ ਸ਼ੁਭਦੀਪ ਸਿੰਘ ਬਿੱਟੂ ਨੇ ਪ੍ਰੈਸ ਨੋਟ ਜਾਰੀ ਕਰਦਿਆਂ ਸੋਸ਼ਲ ਮੀਡੀਆ 'ਤੇ ਇੰਟਰਵਿਊ ਦੌਰਾਨ ਭੁਪੇਸ਼ ਬਘੇਲ ਕੌਮੀ ਜਨਰਲ ਸਕੱਤਰ ਕਾਂਗਰਸ ਅਤੇ ਇੰਚਾਰਜ ਪੰਜਾਬ ਮਾਮਲਿਆਂ ਖ਼ਿਲਾਫ਼ ਜਨਤਕ ਤੌਰ 'ਤੇ ਬਿਆਨਬਾਜ਼ੀ ਕਰਨ ਨੂੰ ਲੈ ਕੇ ਇਸ ਨੂੰ ਗੰਭੀਰ ਅਨੁਸ਼ਾਸਨਹੀਣਤਾ ਕਹਿੰਦੇ ਹੋਏ ਤਿੰਨ ਕਾਂਗਰਸੀ ਆਗੂਆਂ ਖ਼ਿਲਾਫ਼ ਅਨੁਸ਼ਾਸਨੀ ਕਾਰਵਾਈ ਕੀਤੀ ਹੈ। ਜਾਰੀ ਪ੍ਰੈੱਸ ਨੋਟ ਵਿਚ ਮੋਹਕਮ ਸਿੰਘ ਸੰਧੂ ਬਾਰੇ ਦੱਸਿਆ ਗਿਆ ਕਿ ਉਹ ਕਾਂਗਰਸ ਪਾਰਟੀ ਦੇ ਮੈਂਬਰ ਨਹੀਂ ਹਨ ਤੇ ਉਨ੍ਹਾਂ ਦੀਆਂ ਗਤੀਵਿਧੀਆਂ ਅਤੇ ਸੋਸ਼ਲ ਮੀਡੀਆ 'ਤੇ ਉਪਲਬਧ ਫੋਟੋਆਂ ਤੋਂ ਸਪੱਸ਼ਟ ਹੁੰਦਾ ਹੈ ਕਿ ਉਹ ਆਮ ਆਦਮੀ ਪਾਰਟੀ ਨਾਲ ਹਨ। ਪਰਮਜੀਤ ਸਿੰਘ ਸਿੱਧੂ ਬਿੱਲੂ ਸੰਬੰਧੀ ਉਨ੍ਹਾਂ ਲਿਖਿਆ ਕਿ ਉਹ ਆਪਣੇ ਆਪ ਨੂੰ ਟਕਸਾਲੀ ਕਾਂਗਰਸੀ ਦੱਸਦੇ ਹਨ, ਪਰ ਉਨ੍ਹਾਂ ਲੋਕ ਸਭਾ ਚੋਣਾਂ ਦੌਰਾਨ ਕਾਂਗਰਸ ਪਾਰਟੀ ਦੇ ਉਮੀਦਵਾਰ ਦੇ ਵਿਰੁੱਧ ਕੰਮ ਕੀਤਾ ਅਤੇ ਨਗਰ ਕੌਂਸਲ ਚੋਣਾਂ ਵਿਚ ਵੀ ਕਾਂਗਰਸ ਪਾਰਟੀ ਦੇ ਵਿਰੁੱਧ ਕੰਮ ਕੀਤਾ ਅਤੇ ਉਹ ਕਾਂਗਰਸ ਪਾਰਟੀ ਦੇ ਮੁੱਢਲੇ ਮੈਂਬਰ ਵੀ ਨਹੀਂ ਹਨ। ਸਾਬਕਾ ਕੌਂਸਲਰ ਗੁਰਮੀਤ ਸਿੰਘ ਜੀਤਾ ਵਲੋਂ ਭੁਪੇਸ਼ ਬਘੇਲ 'ਤੇ ਜਨਤਕ ਤੌਰ 'ਤੇ ਬੇਬੁਨਿਆਦ ਅਤੇ ਅਨੁਸ਼ਾਸਨਹੀਨ ਇਲਜ਼ਾਮ ਲਗਾਏ ਜਾਣ ਕਰਕੇ ਗੰਭੀਰ ਅਨੁਸ਼ਾਸਨਹੀਣਤਾ ਦੇ ਮੱਦੇਨਜ਼ਰ ਉਨ੍ਹਾਂ ਨੂੰ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਬਰਖਾਸਤ ਕੀਤਾ ਗਿਆ। ਜਦੋਂ ਇਸ ਸੰਬੰਧੀ ਪਰਮਜੀਤ ਸਿੰਘ ਬਿੱਲੂ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਕਿਹਾ ਕਿ ਸ਼ੁਭਦੀਪ ਸਿੰਘ ਬਿੱਟੂ ਨੂੰ ਪਹਿਲਾਂ ਆਪਣਾ ਰਾਜਨੀਤਿਕ ਪਿਛੋਕੜ ਦੇਖਣਾ ਚਾਹੀਦਾ ਹੈ ਕਿ ਉਸ ਦੇ ਪਰਿਵਾਰ ਕਿਸ ਪਾਰਟੀ ਨਾਲ ਰਹੇ ਹਨ। ਉਨ੍ਹਾਂ ਕਿਹਾ ਕਿ ਰਾਜਾ ਵੜਿੰਗ ਪੁਰਾਣੀ ਕਾਂਗਰਸ ਨੂੰ ਖ਼ਤਮ ਕਰਕੇ ਨਵੀਂ ਕਾਂਗਰਸ ਖੜ੍ਹੀ ਕਰ ਰਿਹਾ ਹੈ। ਸਾਡਾ ਪਰਿਵਾਰ ਸ਼ੁਰੂ ਤੋਂ ਹੀ ਮਰਹੂਮ ਹਰਚਰਨ ਸਿੰਘ ਬਰਾੜ ਸਾਬਕਾ ਮੁੱਖ ਮੰਤਰੀ ਪੰਜਾਬ ਦੇ ਪਰਿਵਾਰ ਨਾਲ ਜੁੜਿਆ ਹੋਇਆ ਹੈ ਅਤੇ ਕਾਂਗਰਸ ਨਾਲ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਨੂੰ ਪੰਜਾਬ ਵਿਚ ਮਜਬੂਤ ਕਰਨ ਲਈ ਹਾਈਕਮਾਂਡ ਨੂੰ ਕਾਂਗਰਸੀ ਵਰਕਰਾਂ ਅਤੇ ਆਵਾਮ ਦੀ ਆਵਾਜ਼ ਸੁਣਨੀ ਚਾਹੀਦੀ ਹੈ ਅਤੇ ਕੰਧ 'ਤੇ ਲਿਖਿਆ ਪੜ੍ਹਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜਦੋਂ ਵੀ ਸਾਡੇ ਗ੍ਰਹਿ ਵਿਖੇ ਟਕਸਾਲੀ ਕਾਂਗਰਸੀ ਇਕੱਠੇ ਬੈਠ ਕੇ ਚਾਹ ਦਾ ਕੱਪ ਵੀ ਸਾਂਝਾ ਕਰਦੇ ਹਨ ਤਾਂ ਰਾਜਾ ਵੜਿੰਗ ਧੜੇ ਨੂੰ ਤਕਲੀਫ਼ ਕਿਉਂ ਹੁੰਦੀ ਹੈ।

Ad Position 22
No active advertisement
ਪਿਛਲੀ ਖ਼ਬਰ ਕਿਸਾਨ ਦੀਆਂ ਤਿੰਨ ਮੱਝਾਂ ਦੀ ਅਣਪਛਾਤਿਆਂ ਵਲੋਂ ਜ਼ਹਿਰੀਲੀ ਦਵਾਈ ਦੇਣ ਨਾਲ ਮੌਤ ਅਗਲੀ ਖ਼ਬਰ ਜੇਲ੍ਹ ਵਿਚ ਬੰਦ ਹਵਾਲਾਤੀ ਦੀ ਮੌਤ ਤੋਂ ਬਾਅਦ ਪਰਿਵਾਰਿਕ ਮੈਂਬਰਾਂ ਨੇ ਲਾਇਆ ਸਿਵਲ ਹਸਪਤਾਲ ਦੇ ਬਾਹਰ ਧਰਨਾ
Ad Position 24