11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-07-2026

ਕਿਸਾਨ ਦੀਆਂ ਤਿੰਨ ਮੱਝਾਂ ਦੀ ਅਣਪਛਾਤਿਆਂ ਵਲੋਂ ਜ਼ਹਿਰੀਲੀ ਦਵਾਈ ਦੇਣ ਨਾਲ ਮੌਤ

ਚੋਗਾਵਾਂ/ਅੰਮ੍ਰਿਤਸਰ, 9 ਜੁਲਾਈ (ਗੁਰਵਿੰਦਰ ਸਿੰਘ ਕਲਸੀ) - ਕਸਬਾ ਲੋਪੋਕੇ ਵਿਖੇ ਇਕ ਕਿਸਾਨ ਦੇ ਦੁਧਾਰੂ ਪਸ਼ੂਆਂ ਨੂੰ ਅਣਪਛਾਤੇ ਵਿਅਕਤੀਆਂ ਵਲੋਂ ਜ਼ਹਿਰੀਲੀ ਦਵਾਈ ਦੇਣ ਨਾਲ ਤਿੰਨ ਕੀਮਤੀ ਮੱਝਾਂ ਦੀ ਮੌਤ ਹੋ ਜਾਣ...

Ad Position 21
No active advertisement
ਅਜੀਤ ਡੈਸਕ 09-07-2026

ਚੋਗਾਵਾਂ/ਅੰਮ੍ਰਿਤਸਰ, 9 ਜੁਲਾਈ (ਗੁਰਵਿੰਦਰ ਸਿੰਘ ਕਲਸੀ) - ਕਸਬਾ ਲੋਪੋਕੇ ਵਿਖੇ ਇਕ ਕਿਸਾਨ ਦੇ ਦੁਧਾਰੂ ਪਸ਼ੂਆਂ ਨੂੰ ਅਣਪਛਾਤੇ ਵਿਅਕਤੀਆਂ ਵਲੋਂ ਜ਼ਹਿਰੀਲੀ ਦਵਾਈ ਦੇਣ ਨਾਲ ਤਿੰਨ ਕੀਮਤੀ ਮੱਝਾਂ ਦੀ ਮੌਤ ਹੋ ਜਾਣ ਦੀ ਖ਼ਬਰ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਕਿਸਾਨ ਆਲਮ ਸਿੰਘ ਲੋਪੋਕੇ ਨੇ ਦੱਸਿਆ ਕਿ ਉਨਾਂ ਨੇ ਘਰ ਦੇ ਬਾਹਰ ਹਵੇਲੀ 'ਚ ਕੀਮਤੀ ਪਸ਼ੂ ਰੱਖੇ ਹੋਏ ਹਨ। ਜਦੋਂ ਉਨ੍ਹਾਂ ਨੇ ਰੋਜ਼ਾਨਾ ਦੀ ਤਰ੍ਹਾਂ ਪਸ਼ੂਆਂ ਦੇ ਵਾੜੇ 'ਚ ਜਾ ਕੇ ਦੇਖਿਆ ਤਾਂ ਉਨ੍ਹਾਂ ਦੀ ਇਕ ਮੱਝ ਦੀ ਮੌਕੇ 'ਤੇ ਹੀ ਮੌਤ ਹੋ ਗਈ ਤੇ ਬਾਕੀ ਦੋ ਮੱਝਾਂ ਬਹੁਤ ਗੰਭੀਰ ਹਾਲਤ ਵਿਚ ਸਨ। ਉਨ੍ਹਾਂ ਨੇ ਤੁਰੰਤ ਪਸ਼ੂਆਂ ਦੇ ਹਸਪਤਾਲ ਦੇ ਡਾਕਟਰਾਂ ਨਾਲ ਰਾਬਤਾ ਕੀਤਾ। ਉਪਰੰਤ ਪਸ਼ੂਆਂ ਦੇ ਡਾਕਟਰਾਂ ਨੇ ਆ ਕੇ ਵੇਖਿਆ ਤਾਂ ਉਨ੍ਹਾਂ ਦੀਆ ਦੋਵਾਂ ਮੱਝਾ ਦੀ ਵੀ ਮੌਤ ਹੋ ਗਈ। ਉਨ੍ਹਾਂ ਸ਼ੱਕ ਪ੍ਰਗਟ ਕੀਤਾ ਕਿ ਕਿਸੇ ਸ਼ਰਾਰਤੀ ਅਨਸਰ ਵਲੋਂ ਉਨ੍ਹਾਂ ਦੀਆਂ ਮੱਝਾਂ ਨੂੰ ਜ਼ਹਿਰੀਲੀ ਦਵਾਈ ਦੇ ਕੇ ਮਾਰਿਆ ਗਿਆ। ਪੀੜਿਤ ਕਿਸਾਨ ਨੇ ਸਰਕਾਰ ਤੋਂ ਮੰਗ ਕੀਤੀ ਕਿ ਉਨ੍ਹਾਂ ਨੂੰ ਬਣਦਾ ਮੁਆਵਜ਼ਾ ਦਿੱਤਾ ਜਾਵੇ।

Ad Position 22
No active advertisement
ਪਿਛਲੀ ਖ਼ਬਰ ਸ਼ੱਕੀ ਹਾਲਤ 'ਚ ਮਿਲੀ ਅਣਪਛਾਤੇ ਨੌਜਵਾਨ ਦੀ ਲਾਸ਼ ਅਗਲੀ ਖ਼ਬਰ ਸ੍ਰੀ ਮੁਕਤਸਰ ਸਾਹਿਬ : ਬਘੇਲ ਖ਼ਿਲਾਫ਼ ਟਿੱਪਣੀਆਂ ਨੂੰ ਲੈ ਕੇ ਤਿੰਨ ਕਾਂਗਰਸੀ ਆਗੂਆਂ ਖ਼ਿਲਾਫ਼ ਅਨੁਸ਼ਾਸਨੀ ਕਾਰਵਾਈ
Ad Position 24