11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-07-2026

ਸ਼ੱਕੀ ਹਾਲਤ 'ਚ ਮਿਲੀ ਅਣਪਛਾਤੇ ਨੌਜਵਾਨ ਦੀ ਲਾਸ਼

ਅਜਨਾਲਾ (ਅੰਮ੍ਰਿਤਸਰ), 9 ਜੁਲਾਈ (ਗੁਰਪ੍ਰੀਤ ਸਿੰਘ ਢਿੱਲੋਂ) - ਅਜਨਾਲਾ ਨੇੜਲੇ ਪਿੰਡ ਲੱਖੂਵਾਲ ਦੀ ਫਿਰਨੀ ਕੋਲੋਂ ਸ਼ੱਕੀ ਹਾਲਤ 'ਚ ਇਕ ਅਣਪਛਾਤੇ ਨੌਜਵਾਨ ਦੀ ਲਾਸ਼ ਮਿਲਣ ਦਾ ਮਾਮਲਾ...

Ad Position 21
No active advertisement
ਅਜੀਤ ਡੈਸਕ 09-07-2026

ਅਜਨਾਲਾ (ਅੰਮ੍ਰਿਤਸਰ), 9 ਜੁਲਾਈ (ਗੁਰਪ੍ਰੀਤ ਸਿੰਘ ਢਿੱਲੋਂ) - ਅਜਨਾਲਾ ਨੇੜਲੇ ਪਿੰਡ ਲੱਖੂਵਾਲ ਦੀ ਫਿਰਨੀ ਕੋਲੋਂ ਸ਼ੱਕੀ ਹਾਲਤ 'ਚ ਇਕ ਅਣਪਛਾਤੇ ਨੌਜਵਾਨ ਦੀ ਲਾਸ਼ ਮਿਲਣ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਸ਼ਨਾਖਤ ਲਈ ਸਿਵਲ ਹਸਪਤਾਲ ਅਜਨਾਲਾ ਦੀ ਮੋਰਚਰੀ ਵਿਚ ਰੱਖਵਾ ਦਿੱਤਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਥਾਣਾ ਅਜਨਾਲਾ ਦੇ ਐਸ.ਐਚ.ਓ ਇੰਸਪੈਕਟਰ ਹਰਿੰਦਰ ਸਿੰਘ ਨੇ ਦੱਸਿਆ ਕਿ ਅੱਜ ਅਜਨਾਲਾ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਪਿੰਡ ਲੱਖੂਵਾਲ ਦੀ ਫਿਰਨੀ ਕੋਲ ਇਕ ਨੌਜਵਾਨ ਦੀ ਲਾਸ਼ ਪਈ ਹੈ। ਸੂਚਨਾ ਮਿਲਣ ਉਪਰੰਤ ਪੁਲਿਸ ਪਾਰਟੀ ਤੁਰੰਤ ਮੌਕੇ 'ਤੇ ਪਹੁੰਚੀ ਅਤੇ ਲਾਸ਼ ਨੂੰ ਆਪਣੇ ਕਬਜ਼ੇ ਵਿਚ ਲਿਆ। ਉਨ੍ਹਾਂ ਦੱਸਿਆ ਕਿ ਮੌਕੇ 'ਤੇ ਕੀਤੀ ਗਈ ਮੁੱਢਲੀ ਜਾਂਚ ਦੌਰਾਨ ਮ੍ਰਿਤਕ ਕੋਲੋਂ ਕੋਈ ਵੀ ਇਤਰਾਜ਼ਯੋਗ ਵਸਤੂ ਬਰਾਮਦ ਨਹੀਂ ਹੋਈ ਅਤੇ ਨਾ ਹੀ ਉਸ ਦੇ ਸਰੀਰ 'ਤੇ ਕਿਸੇ ਤਰ੍ਹਾਂ ਦੇ ਸੱਟ ਜਾਂ ਜ਼ਖ਼ਮ ਦੇ ਨਿਸ਼ਾਨ ਮਿਲੇ ਹਨ। ਇਸ ਕਾਰਨ ਮੌਤ ਦੇ ਅਸਲ ਕਾਰਨਾਂ ਦਾ ਪਤਾ ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ਹੀ ਲੱਗ ਸਕੇਗਾ। ਐਸ.ਐਚ.ਓ ਇੰਸਪੈਕਟਰ ਹਰਿੰਦਰ ਸਿੰਘ ਨੇ ਅੱਗੇ ਦੱਸਿਆ ਕਿ ਮ੍ਰਿਤਕ ਨੌਜਵਾਨ ਦੀ ਸੱਜੀ ਬਾਂਹ 'ਤੇ ਇਕ ਟੈਟੂ ਬਣਿਆ ਹੋਇਆ ਹੈ ਅਤੇ ਉਸੇ ਬਾਂਹ 'ਤੇ ਪੱਟੀ ਵੀ ਬੰਨੀ ਹੋਈ ਹੈ, ਜੋ ਉਸ ਦੀ ਪਛਾਣ ਵਿਚ ਮਦਦਗਾਰ ਹੋ ਸਕਦੀ ਹੈ। ਉਨ੍ਹਾਂ ਅੱਗੇ ਦੱਸਿਆ ਕਿ ਅਣਪਛਾਤੇ ਨੌਜਵਾਨ ਦੀ ਲਾਸ਼ ਨੂੰ 72 ਘੰਟਿਆਂ ਲਈ ਸਿਵਲ ਹਸਪਤਾਲ ਅਜਨਾਲਾ ਦੀ ਮੋਰਚਰੀ ਵਿਚ ਸ਼ਨਾਖਤ ਵਾਸਤੇ ਰੱਖਿਆ ਗਿਆ ਹੈ। ਜੇਕਰ ਇਸ ਸਮੇਂ ਦੌਰਾਨ ਮ੍ਰਿਤਕ ਦੀ ਪਛਾਣ ਨਹੀਂ ਹੁੰਦੀ ਤਾਂ ਪੁਲਿਸ ਵਲੋਂ ਕਾਨੂੰਨੀ ਕਾਰਵਾਈ ਪੂਰੀ ਕਰਨ ਉਪਰੰਤ ਧਾਰਮਿਕ ਰਸਮਾਂ ਅਨੁਸਾਰ ਉਸ ਦਾ ਅੰਤਿਮ ਸੰਸਕਾਰ ਕਰਵਾਇਆ ਜਾਵੇਗਾ।

Ad Position 22
No active advertisement
ਪਿਛਲੀ ਖ਼ਬਰ 31,000 ਨਸ਼ੀਲੀਆਂ ਗੋਲੀਆਂ ਸਮੇਤ ਦੋ ਕਥਿਤ ਨਸ਼ਾ ਤਸਕਰ ਗ੍ਰਿਫ਼ਤਾਰ ਅਗਲੀ ਖ਼ਬਰ ਕਿਸਾਨ ਦੀਆਂ ਤਿੰਨ ਮੱਝਾਂ ਦੀ ਅਣਪਛਾਤਿਆਂ ਵਲੋਂ ਜ਼ਹਿਰੀਲੀ ਦਵਾਈ ਦੇਣ ਨਾਲ ਮੌਤ
Ad Position 24