11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-07-2026

31,000 ਨਸ਼ੀਲੀਆਂ ਗੋਲੀਆਂ ਸਮੇਤ ਦੋ ਕਥਿਤ ਨਸ਼ਾ ਤਸਕਰ ਗ੍ਰਿਫ਼ਤਾਰ

ਲਾਲੜੂ (ਮੁਹਾਲੀ), 9 ਜੁਲਾਈ - ਪੰਜਾਬ ਸਰਕਾਰ ਵਲੋਂ ਨਸ਼ਿਆਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਲਾਲੜੂ ਪੁਲਿਸ ਨੂੰ ਵੱਡੀ ਸਫਲਤਾ ਮਿਲੀ ਹੈ। ਪੁਲਿਸ ਨੇ ਦੱਪਰ ਟੋਲ ਪਲਾਜ਼ਾ ਨੇੜੇ ਨਾਕਾਬੰਦੀ ਦੌਰਾਨ...

Ad Position 21
No active advertisement
ਅਜੀਤ ਡੈਸਕ 09-07-2026

ਲਾਲੜੂ (ਮੁਹਾਲੀ), 9 ਜੁਲਾਈ - ਪੰਜਾਬ ਸਰਕਾਰ ਵਲੋਂ ਨਸ਼ਿਆਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਲਾਲੜੂ ਪੁਲਿਸ ਨੂੰ ਵੱਡੀ ਸਫਲਤਾ ਮਿਲੀ ਹੈ। ਪੁਲਿਸ ਨੇ ਦੱਪਰ ਟੋਲ ਪਲਾਜ਼ਾ ਨੇੜੇ ਨਾਕਾਬੰਦੀ ਦੌਰਾਨ 31,000 ਨਸ਼ੀਲੀਆਂ ਗੋਲੀਆਂ (ਲੋਮੋਟਿਲ) ਸਮੇਤ ਦੋ ਕਥਿਤ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁੱਢਲੀ ਪੁੱਛਗਿੱਛ ਵਿਚ ਸਾਹਮਣੇ ਆਇਆ ਹੈ ਕਿ ਦੋਵੇਂ ਮੁਲਜ਼ਮ ਇਹ ਖੇਪ ਬਨਾਰਸ (ਉੱਤਰ ਪ੍ਰਦੇਸ਼) ਤੋਂ ਲੈ ਕੇ ਆ ਰਹੇ ਸਨ ਅਤੇ ਪੰਜਾਬ ਦੇ ਵੱਖ-ਵੱਖ ਇਲਾਕਿਆਂ ਵਿਚ ਸਪਲਾਈ ਕਰਨੀ ਸੀ।
ਇੰਸਪੈਕਟਰ ਯੋਗੇਸ਼ ਕੁਮਾਰ ਦੀ ਨਿਗਰਾਨੀ ਹੇਠ ਪੁਲਿਸ ਚੌਕੀ ਲੇਹਲੀ ਦੇ ਇੰਚਾਰਜ ਥਾਣੇਦਾਰ ਗੁਰਵਿੰਦਰ ਸਿੰਘ ਦੀ ਅਗਵਾਈ ਵਿਚ ਪੁਲਿਸ ਟੀਮ ਨੇ 8 ਜੁਲਾਈ ਨੂੰ ਦੱਪਰ ਟੋਲ ਪਲਾਜ਼ਾ ਨੇੜੇ ਨਾਕਾ ਲਗਾਇਆ ਹੋਇਆ ਸੀ। ਇਸ ਦੌਰਾਨ ਅੰਬਾਲਾ ਵਲੋਂ ਆ ਰਹੀਆਂ ਗੱਡੀਆਂ ਦੀ ਜਾਂਚ ਕੀਤੀ ਜਾ ਰਹੀ ਸੀ। ਹਰਿਆਣਾ ਰੋਡਵੇਜ਼ ਦੀ ਇਕ ਬੱਸ ਵਿਚੋਂ ਉਤਰੇ ਦੋ ਨੌਜਵਾਨ ਪੁਲਿਸ ਨੂੰ ਦੇਖ ਕੇ ਘਬਰਾ ਗਏ ਅਤੇ ਤੇਜ਼ੀ ਨਾਲ ਲਾਲੜੂ ਵੱਲ ਮੁੜਨ ਲੱਗੇ। ਸ਼ੱਕ ਹੋਣ 'ਤੇ ਪੁਲਿਸ ਨੇ ਉਨ੍ਹਾਂ ਦਾ ਪਿੱਛਾ ਕੀਤਾ ਤਾਂ ਉਨ੍ਹਾਂ ਨੇ ਆਪਣੇ ਹੱਥ ਵਿੱਚ ਫੜਿਆ ਬੈਗ ਸੜਕ ਕਿਨਾਰੇ ਖੱਡ ਵਿਚ ਸੁੱਟ ਦਿੱਤਾ।
ਪੁਲਿਸ ਨੇ ਦੋਵਾਂ ਨੂੰ ਮੌਕੇ 'ਤੇ ਕਾਬੂ ਕਰ ਲਿਆ। ਬੈਗ ਦੀ ਤਲਾਸ਼ੀ ਦੌਰਾਨ ਉਸ ਵਿਚੋਂ 31,000 ਲੋਮੋਟਿਲ ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ। ਗ੍ਰਿਫ਼ਤਾਰ ਮੁਲਜ਼ਮਾਂ ਦੀ ਪਛਾਣ ਵਰਿੰਦਰ ਸਿੰਘ ਵਾਸੀ ਪਿੰਡ ਘਾਰਾਮਾ ਅਤੇ ਹਰਪ੍ਰੀਤ ਸਿੰਘ ਵਾਸੀ ਪਿੰਡ ਖੂਹਾ, ਦੋਵੇਂ ਥਾਣਾ ਬਨੂੜ, ਜ਼ਿਲ੍ਹਾ ਪਟਿਆਲਾ, ਵਜੋਂ ਹੋਈ ਹੈ।
ਪੁਲਿਸ ਨੇ ਦੋਵਾਂ ਖ਼ਿਲਾਫ਼ ਐਨਡੀਪੀਐਸ ਐਕਟ ਤਹਿਤ ਕੇਸ ਦਰਜ ਕਰ ਲਿਆ ਹੈ। ਅਧਿਕਾਰੀਆਂ ਨੇ ਦੱਸਿਆ ਕਿ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾਵੇਗਾ ਤਾਂ ਜੋ ਨਸ਼ਾ ਤਸਕਰੀ ਦੇ ਪੂਰੇ ਨੈੱਟਵਰਕ ਅਤੇ ਇਸ ਨਾਲ ਜੁੜੇ ਹੋਰ ਲੋਕਾਂ ਬਾਰੇ ਜਾਣਕਾਰੀ ਹਾਸਲ ਕੀਤੀ ਜਾ ਸਕੇ। ਪੁਲਿਸ ਨੂੰ ਜਾਂਚ ਦੌਰਾਨ ਹੋਰ ਅਹਿਮ ਖੁਲਾਸਿਆਂ ਦੀ ਉਮੀਦ ਹੈ।

Ad Position 22
No active advertisement
ਪਿਛਲੀ ਖ਼ਬਰ ਪਿਛਲੇ ਪੰਜ ਸਾਲਾਂ ਦੌਰਾਨ ਪੰਜਾਬ ਦੇ ਮਾਲੀਏ ਵਿਚ 100 ਫ਼ੀਸਦੀ ਵਾਧਾ ਹੋਇਆ - ਚੀਮਾ ਅਗਲੀ ਖ਼ਬਰ ਸ਼ੱਕੀ ਹਾਲਤ 'ਚ ਮਿਲੀ ਅਣਪਛਾਤੇ ਨੌਜਵਾਨ ਦੀ ਲਾਸ਼
Ad Position 24