10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-07-2026

ਸ਼੍ਰੋਮਣੀ ਕਮੇਟੀ ਵਲੋਂ ਫਿਲਮ ਸਤਲੁਜ ਤੇ ਲੱਗਾ ਬੈਨ ਹਟਾਉਣ ਦੀ ਮੰਗ ਨੂੰ ਲੈ ਕੇ ਡੀਸੀ ਦਫਤਰ ਤੱਕ ਰੋਸ ਮਾਰਚ ਆਰੰਭ

ਅੰਮ੍ਰਿਤਸਰ, 10 ਜੁਲਾਈ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਿਲਜੀਤ ਦੁਸਾਂਝ ਦੀ ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ ਦੇ ਜੀਵਨ 'ਤੇ ਅਧਾਰਿਤ ਬਣੀ ਫ਼ਿਲਮ ਸਤਲੁਜ 'ਤੇ...

Ad Position 21
No active advertisement
ਅਜੀਤ ਡੈਸਕ 10-07-2026

ਅੰਮ੍ਰਿਤਸਰ, 10 ਜੁਲਾਈ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਿਲਜੀਤ ਦੁਸਾਂਝ ਦੀ ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ ਦੇ ਜੀਵਨ 'ਤੇ ਅਧਾਰਿਤ ਬਣੀ ਫ਼ਿਲਮ ਸਤਲੁਜ  'ਤੇ ਪਾਬੰਦੀ ਹਟਾਏ ਜਾਣ ਦੀ ਮੰਗ ਨੂੰ ਲੈ ਕੇ ਅੱਜ ਸ਼੍ਰੀ ਦਰਬਾਰ ਸਾਹਿਬ ਦੇ ਬਾਹਰ ਘੰਟਾ ਘਰ ਪਲਾਜ਼ਾ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਦੇ ਦਫ਼ਤਰ ਲਈ ਰੋਸ ਮਾਰਚ ਆਰੰਭ ਕੀਤਾ ਗਿਆ ਹੈ। ਰੋਸ ਮਾਰਚ ਦੀ ਆਰੰਭਤਾ ਤੋਂ ਪਹਿਲਾਂ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਭਾਈ ਖਾਲੜਾ ਦੀ ਸ਼ਹੀਦੀ ਤੇ ਉਸ ਸਮੇਂ ਦੀਆਂ ਸਰਕਾਰਾਂ ਵਲੋਂ ਸਿੱਖਾਂ 'ਤੇ ਢਾਏ ਤਸ਼ੱਦਦ ਦੇ ਸੱਚ ਨੂੰ ਬਿਆਨ ਕਰਦੀ ਫ਼ਿਲਮ ਸਤਲੁਜ ਦੀ ਰਿਲੀਜ਼ 'ਤੇ ਲਗਾਈ ਪਾਬੰਦੀ ਹਟਾਉਣ ਦੀ ਮੰਗ ਨੂੰ ਲੈ ਕੇ ਅੱਜ ਸ਼੍ਰੋਮਣੀ ਕਮੇਟੀ ਅਹੁਦੇਦਾਰਾਂ, ਮੈਂਬਰਾਂ, ਅਧਿਕਾਰੀਆਂ ਤੇ ਕਰਮਚਾਰੀਆਂ ਵਲੋਂ ਰੋਸ ਮਾਰਚ ਕੱਢਿਆ ਜਾ ਰਿਹਾ ਹੈ। ਉਨ੍ਹਾਂ ਬੰਦੀ ਸਿੰਘ ਰਿਹਾਅ ਕਰਨ ਦੀ ਵੀ ਮੰਗ ਕੀਤੀ।

Ad Position 22
No active advertisement
ਪਿਛਲੀ ਖ਼ਬਰ ਪ੍ਰਵਾਸੀਆਂ ਵਲੋਂ ਕੁੱਟਮਾਰ ਦਾ ਸ਼ਿਕਾਰ ਨਰੇਸ਼ ਕੁਮਾਰ ਦੀ ਇਲਾਜ ਦੌਰਾਨ ਮੌਤ, ਸ਼ਹਿਰ ਵਿਚ ਰੋਸ ਅਗਲੀ ਖ਼ਬਰ ਐਫਐਸਐਸਏਆਈ ਵਲੋਂ ਸ਼ਰਾਬ ਬਣਾਉਣ ਵਾਲੀਆਂ ਕੰਪਨੀਆਂ ਨੂੰ ਗੁੰਮਰਾਹਕੁੰਨ ਦਾਅਵਿਆਂ ਲਈ ਨੋਟਿਸ ਜਾਰੀ
Ad Position 24