10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-07-2026

ਪ੍ਰਵਾਸੀਆਂ ਵਲੋਂ ਕੁੱਟਮਾਰ ਦਾ ਸ਼ਿਕਾਰ ਨਰੇਸ਼ ਕੁਮਾਰ ਦੀ ਇਲਾਜ ਦੌਰਾਨ ਮੌਤ, ਸ਼ਹਿਰ ਵਿਚ ਰੋਸ

ਦਸੂਹਾ (ਹੁਸ਼ਿਆਰਪੁਰ), 10 ਜੁਲਾਈ (ਕੌਸ਼ਲ)- ਦਸੂਹਾ ਦੇ ਰਹਿਣ ਵਾਲੇ ਨਰੇਸ਼ ਕੁਮਾਰ ਦੀ ਕਥਿਤ ਤੌਰ 'ਤੇ ਤਿੰਨ ਪ੍ਰਵਾਸੀ ਵਿਅਕਤੀਆਂ ਵਲੋਂ ਕੀਤੀ ਗਈ ਬੇਰਹਿਮੀ ਨਾਲ ਕੁੱਟਮਾਰ ਤੋਂ ਬਾਅਦ ਇਲਾਜ ਦੌਰਾਨ...

Ad Position 21
No active advertisement
ਅਜੀਤ ਡੈਸਕ 10-07-2026

ਦਸੂਹਾ (ਹੁਸ਼ਿਆਰਪੁਰ), 10 ਜੁਲਾਈ (ਕੌਸ਼ਲ)- ਦਸੂਹਾ ਦੇ ਰਹਿਣ ਵਾਲੇ ਨਰੇਸ਼ ਕੁਮਾਰ ਦੀ ਕਥਿਤ ਤੌਰ 'ਤੇ ਤਿੰਨ ਪ੍ਰਵਾਸੀ ਵਿਅਕਤੀਆਂ ਵਲੋਂ ਕੀਤੀ ਗਈ ਬੇਰਹਿਮੀ ਨਾਲ ਕੁੱਟਮਾਰ ਤੋਂ ਬਾਅਦ ਇਲਾਜ ਦੌਰਾਨ ਮੌਤ ਹੋ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਇਸ ਘਟਨਾ ਤੋਂ ਬਾਅਦ ਦਸੂਹਾ ਸ਼ਹਿਰ ਵਿਚ ਗਹਿਰਾ ਦੁੱਖ ਅਤੇ ਰੋਸ ਦਾ ਮਾਹੌਲ ਬਣਿਆ ਹੋਇਆ ਹੈ।
ਘਟਨਾ ਬਾਰੇ ਜਾਣਕਾਰੀ ਦਿੰਦਿਆਂ ਮ੍ਰਿਤਕ ਦੇ ਭਰਾ ਸਤੀਸ਼ ਕੁਮਾਰ ਨੇ ਦੱਸਿਆ ਕਿ ਨਰੇਸ਼ ਕੁਮਾਰ ਆਪਣੇ ਘਰ ਵਿਚ ਕਿਰਾਏ 'ਤੇ ਰਹਿ ਰਹੇ ਪ੍ਰਵਾਸੀ ਵਿਅਕਤੀਆਂ ਕੋਲੋਂ ਕਿਰਾਇਆ ਲੈਣ ਗਿਆ ਸੀ। ਇਸ ਦੌਰਾਨ ਕਿਸੇ ਗੱਲ ਨੂੰ ਲੈ ਕੇ ਵਿਵਾਦ ਹੋ ਗਿਆ, ਜੋ ਦੇਖਦੇ ਹੀ ਦੇਖਦੇ ਹੱਥੋਪਾਈ ਵਿਚ ਬਦਲ ਗਿਆ। ਦੋਸ਼ ਹੈ ਕਿ ਉਕਤ ਪ੍ਰਵਾਸੀਆਂ ਨੇ ਨਰੇਸ਼ ਕੁਮਾਰ ਨਾਲ ਬੇਰਹਿਮੀ ਨਾਲ ਕੁੱਟਮਾਰ ਕੀਤੀ, ਜਿਸ ਕਾਰਨ ਉਹ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ। ਜ਼ਖ਼ਮੀ ਹਾਲਤ ਵਿਚ ਨਰੇਸ਼ ਕੁਮਾਰ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ, ਜਿਥੇ ਉਹ ਕਰੀਬ ਦੋ ਦਿਨ ਤੱਕ ਜ਼ੇਰੇ ਇਲਾਜ ਰਿਹਾ। ਇਲਾਜ ਦੌਰਾਨ ਉਸ ਦੀ ਹਾਲਤ ਵਿਗੜਦੀ ਗਈ ਅਤੇ ਆਖ਼ਰਕਾਰ ਉਸ ਦੀ ਮੌਤ ਹੋ ਗਈ।
ਇਸ ਮਾਮਲੇ ਸੰਬੰਧੀ ਦਸੂਹਾ ਪੁਲਿਸ ਵਲੋਂ ਦੋਸ਼ੀਆਂ ਖ਼ਿਲਾਫ਼ ਮੁਕੱਦਮਾ ਦਰਜ ਕਰਕੇ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਘਟਨਾ ਤੋਂ ਬਾਅਦ ਦਸੂਹਾ ਦੇ ਲੋਕਾਂ ਵਿਚ ਭਾਰੀ ਰੋਸ਼ ਪਾਇਆ ਜਾ ਰਿਹਾ ਹੈ। ਸਥਾਨਕ ਨਿਵਾਸੀਆਂ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਸ਼ਹਿਰ ਵਿਚ ਰਹਿ ਰਹੇ ਸਾਰੇ ਕਿਰਾਏਦਾਰਾਂ ਅਤੇ ਪ੍ਰਵਾਸੀ ਵਿਅਕਤੀਆਂ ਦੀ ਪੂਰੀ ਸ਼ਨਾਖਤ ਅਤੇ ਪੁਲਿਸ ਤਸਦੀਕ ਯਕੀਨੀ ਬਣਾਈ ਜਾਵੇ, ਤਾਂ ਜੋ ਭਵਿੱਖ ਵਿਚ ਇਸ ਤਰ੍ਹਾਂ ਦੀਆਂ ਘਟਨਾਵਾਂ ਨੂੰ ਰੋਕਿਆ ਜਾ ਸਕੇ। ਪੁਲਿਸ ਦਾ ਕਹਿਣਾ ਹੈ ਕਿ ਮਾਮਲੇ ਦੀ ਹਰ ਪੱਖੋਂ ਜਾਂਚ ਕੀਤੀ ਜਾ ਰਹੀ ਹੈ ਅਤੇ ਜਾਂਚ ਦੇ ਆਧਾਰ 'ਤੇ ਬਣਦੀ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।

Ad Position 22
No active advertisement
ਪਿਛਲੀ ਖ਼ਬਰ ਕਿਸਾਨ ਜਥੇਬੰਦੀਆਂ ਦੇ ਚੰਡੀਗੜ੍ਹ ਕੂਚ ਦੇ ਮੱਦੇਨਜ਼ਰ ਟ੍ਰੈਫਿਕ ਅੰਸ਼ਕ ਤੌਰ 'ਤੇ ਡਾਈਵਰਟ ਅਗਲੀ ਖ਼ਬਰ ਸ਼੍ਰੋਮਣੀ ਕਮੇਟੀ ਵਲੋਂ ਫਿਲਮ ਸਤਲੁਜ ਤੇ ਲੱਗਾ ਬੈਨ ਹਟਾਉਣ ਦੀ ਮੰਗ ਨੂੰ ਲੈ ਕੇ ਡੀਸੀ ਦਫਤਰ ਤੱਕ ਰੋਸ ਮਾਰਚ ਆਰੰਭ
Ad Position 24