10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-07-2026

ਅਮਰੀਕਾ ਨਾਲ ਟਰੇਡ ਡੀਲ ਦੇ ਵਿਰੋਧ ਵਿਚ ਕਿਸਾਨ ਚੰਡੀਗੜ੍ਹ ਨੂੰ ਰਵਾਨਾ

ਦਿੜ੍ਹਬਾ ਮੰਡੀ (ਸੰਗਰੂਰ), 10 ਜੁਲਾਈ (ਜਸਵੀਰ ਸਿੰਘ ਔਜਲਾ) - ਹਲਕਾ ਦਿੜ੍ਹਬਾ ਦੇ ਬੀਕੇਯੂ ਉਗਰਾਹਾਂ ਵਲੋਂ ਅਮਰੀਕਾ ਨਾਲ ਟਰੇਡ ਡੀਲ ਦੇ ਵਿਰੋਧ ਵਿਚ 10 ਜੁਲਾਈ ਨੂੰ ਚੰਡੀਗੜ੍ਹ ਕੂਚ ਕੀਤੇ ਜਾਣ...

Ad Position 21
No active advertisement
ਅਜੀਤ ਡੈਸਕ 10-07-2026

ਦਿੜ੍ਹਬਾ ਮੰਡੀ (ਸੰਗਰੂਰ), 10 ਜੁਲਾਈ (ਜਸਵੀਰ ਸਿੰਘ ਔਜਲਾ) - ਹਲਕਾ ਦਿੜ੍ਹਬਾ ਦੇ ਬੀਕੇਯੂ ਉਗਰਾਹਾਂ ਵਲੋਂ ਅਮਰੀਕਾ ਨਾਲ ਟਰੇਡ ਡੀਲ ਦੇ ਵਿਰੋਧ ਵਿਚ 10 ਜੁਲਾਈ ਨੂੰ ਚੰਡੀਗੜ੍ਹ ਕੂਚ ਕੀਤੇ ਜਾਣ ਦੇ ਦਿੱਤੇ ਗਏ ਸੱਦੇ ਨੂੰ ਸਫ਼ਲ ਬਣਾਉਣ ਲਈ ਕਿਸਾਨਾਂ ਦੇ ਜਥੇ ਪਿੰਡਾਂ ਵਿਚੋਂ ਜਾਣੇ ਸੁਰੂ ਹੋ ਗਏ ਹਨ ।ਇਸ ਲੜੀ ਤਹਿਤ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਇਕਾਈ ਛਾਹੜ ਤੋਂ ਦੋ ਬੱਸਾਂ ਰਵਾਨਾ ਹੋਈਆਂ । ਇਕਾਈ ਪ੍ਰਧਾਨ ਅਮਰਜੀਤ ਸਿੰਘ, ਬੀਬੀ ਬਲਜੀਤ ਕੌਰ ਤੇ ਪਰਮਜੀਤ ਸਿੰਘ ਨੇ ਦੱਸਿਆ ਕਿ ਕੇਂਦਰ ਸਰਕਾਰ ਵਲੋਂ ਅਮਰੀਕਾ ਨਾਲ ਕੀਤੀ ਜਾ ਰਹੀ ਟਰੇਡ ਡੀਲ ਪੰਜਾਬ ਦੀ ਖੇਤੀ ਅਤੇ ਕਿਸਾਨਾਂ ਲਈ ਬਹੁਤ ਘਾਤਕ ਸਾਬਤ ਹੋਵੇਗੀ। ਉਨ੍ਹਾਂ ਕਿਹਾ ਕਿ ਜੇਕਰ ਇਹ ਸਮਝੌਤਾ ਲਾਗੂ ਹੁੰਦਾ ਹੈ ਤਾਂ ਖੇਤੀਬਾੜੀ ਨੂੰ ਭਾਰੀ ਨੁਕਸਾਨ ਪਹੁੰਚੇਗਾ ਅਤੇ ਕਿਸਾਨਾਂ ਦੀ ਆਰਥਿਕ ਹਾਲਤ ਹੋਰ ਵੀ ਮਾੜੀ ਹੋ ਜਾਵੇਗੀ। ਉਨ੍ਹਾਂ ਕਿ ਚੰਡੀਗੜ੍ਹ ਵਿਖੇ ਇਸ ਟਰੇਡ ਡੀਲ ਦੇ ਵਿਰੋਧ ਵਿੱਚ ਹੋਣ ਵਾਲੇ ਵਿਸ਼ਾਲ ਧਰਨੇ ਵਿਚ ਅਸੀਂ ਵੱਡੀ ਗਿਣਤੀ ਵਿਚ ਸ਼ਾਮਿਲ ਹੋਣ ਲਈ ਜਵਾਗੇ।

Ad Position 22
No active advertisement
ਪਿਛਲੀ ਖ਼ਬਰ ਐਲ.ਏ.ਡੀ.ਸੀ. ਨੀਤੀ ਵਾਪਸ ਲੈਣ ਦੀ ਮੰਗ, ਸੂਬਾ ਪੱਧਰੀ 'ਨੋ ਵਰਕ ਡੇ' ਹੜਤਾਲ 5ਵੇਂ ਦਿਨ ਵਿਚ ਦਾਖ਼ਲ ਅਗਲੀ ਖ਼ਬਰ ਕਿਸਾਨ ਜਥੇਬੰਦੀਆਂ ਦੇ ਚੰਡੀਗੜ੍ਹ ਕੂਚ ਦੇ ਮੱਦੇਨਜ਼ਰ ਟ੍ਰੈਫਿਕ ਅੰਸ਼ਕ ਤੌਰ 'ਤੇ ਡਾਈਵਰਟ
Ad Position 24