09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-07-2026

ਅਵਤਾਰ ਸਿੰਘ ਤਾਰੀ ਨਗਰ ਕੌਂਸਲ ਦੇ ਪ੍ਰਧਾਨ ਅਤੇ ਕਰਮਜੀਤ ਕੌਰ ਮੀਤ ਪ੍ਰਧਾਨ ਬਣੇ

ਭਵਾਨੀਗੜ੍ਹ (ਸੰਗਰੂਰ), 10 ਜੁਲਾਈ (ਰਣਧੀਰ ਸਿੰਘ ਫੱਗੂਵਾਲਾ, ਲਖਵਿੰਦਰ ਪਾਲ ਗਰਗ)- ਸਥਾਨਕ ਨਗਰ ਕੌਂਸਲ ਭਵਾਨੀਗੜ੍ਹ ਦੇ ਪ੍ਰਧਾਨ ਅਤੇ ਮੀਤ ਪ੍ਰਧਾਨ...

Ad Position 21
No active advertisement
ਅਜੀਤ ਡੈਸਕ 10-07-2026

ਭਵਾਨੀਗੜ੍ਹ (ਸੰਗਰੂਰ), 10 ਜੁਲਾਈ (ਰਣਧੀਰ ਸਿੰਘ ਫੱਗੂਵਾਲਾ, ਲਖਵਿੰਦਰ ਪਾਲ ਗਰਗ)- ਸਥਾਨਕ ਨਗਰ ਕੌਂਸਲ ਭਵਾਨੀਗੜ੍ਹ ਦੇ ਪ੍ਰਧਾਨ ਅਤੇ ਮੀਤ ਪ੍ਰਧਾਨ ਦੀ ਚੋਣ ਲਈ ਪਿਛਲੀਆਂ ਦੋ ਮੀਟਿੰਗਾਂ ਮੁਲਤਵੀ ਹੋਣ ਤੋਂ ਬਾਅਦ ਅੱਜ ਹੋਈ ਤੀਜੀ ਮੀਟਿੰਗ ਦੌਰਾਨ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਵਤਾਰ ਸਿੰਘ ਤਾਰੀ ਨੂੰ ਨਗਰ ਕੌਂਸਲ ਦਾ ਪ੍ਰਧਾਨ ਅਤੇ ਕਰਮਜੀਤ ਕੌਰ ਕਲੇਰ ਨੂੰ ਮੀਤ ਪ੍ਰਧਾਨ ਚੁਣ ਲਿਆ ਗਿਆ। ਚੋਣ ਕਨਵੀਨਰ-ਕਮ-ਉਪ ਮੰਡਲ ਮੈਜਿਸਟਰੇਟ ਮਨਜੀਤ ਕੌਰ ਦੀ ਅਗਵਾਈ ਹੇਠ ਹੋਈ ਮੀਟਿੰਗ ਵਿਚ 15 ਕੌਂਸਲਰਾਂ ਸਮੇਤ ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਹਿੱਸਾ ਲਿਆ।

ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਹੋਈ ਚੋਣ ਦੌਰਾਨ ਅਵਤਾਰ ਸਿੰਘ ਤਾਰੀ ਨੂੰ 9 ਵੋਟਾਂ ਮਿਲੀਆਂ, ਜਿਨ੍ਹਾਂ ਵਿਚ ਆਮ ਆਦਮੀ ਪਾਰਟੀ ਦੇ 7 ਕੌਂਸਲਰਾਂ, ਵਿਧਾਇਕਾ ਨਰਿੰਦਰ ਕੌਰ ਭਰਾਜ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਕੌਂਸਲਰ ਜਸਵੀਰ ਕੌਰ ਚਹਿਲ ਦਾ ਸਮਰਥਨ ਸ਼ਾਮਲ ਸੀ। ਇਸੇ ਤਰ੍ਹਾਂ ਮੀਤ ਪ੍ਰਧਾਨ ਦੇ ਅਹੁਦੇ ਲਈ ਕਰਮਜੀਤ ਕੌਰ ਕਲੇਰ ਨੂੰ 10 ਵੋਟਾਂ ਪ੍ਰਾਪਤ ਹੋਈਆਂ, ਜਿਨ੍ਹਾਂ ਵਿਚ ਆਮ ਆਦਮੀ ਪਾਰਟੀ ਦੇ 7 ਕੌਂਸਲਰਾਂ, ਵਿਧਾਇਕਾ, ਅਕਾਲੀ ਦਲ ਦੀ ਕੌਂਸਲਰ ਅਤੇ ਕਾਂਗਰਸੀ ਕੌਂਸਲਰ ਜਗਤਾਰ ਸਿੰਘ ਤੂਰ ਦੀ ਵੋਟ ਸ਼ਾਮਲ ਰਹੀ।

ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਅਵਤਾਰ ਸਿੰਘ ਤਾਰੀ ਪਾਰਟੀ ਦੇ ਮੁੱਢਲੇ ਵਰਕਰ ਹਨ, ਜਿਨ੍ਹਾਂ ਨੇ ਸ਼ੁਰੂਆਤੀ ਦੌਰ ਵਿਚ ਪਾਰਟੀ ਦੀਆਂ ਰਸੀਦਾਂ ਕੱਟ ਕੇ ਸੰਗਠਨ ਨੂੰ ਮਜ਼ਬੂਤ ਕੀਤਾ ਸੀ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਆਪਣੇ ਸਮਰਪਿਤ ਅਤੇ ਪੁਰਾਣੇ ਵਰਕਰ ਨੂੰ ਯੋਗ ਮਾਣ ਦਿੱਤਾ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਹੁਣ ਸਾਰੇ 15 ਕੌਂਸਲਰਾਂ ਨੂੰ ਨਾਲ ਲੈ ਕੇ ਬਿਨ੍ਹਾਂ ਕਿਸੇ ਵਿਤਕਰੇ ਦੇ ਸ਼ਹਿਰ ਦਾ ਸਰਵਪੱਖੀ ਵਿਕਾਸ ਕਰਵਾਇਆ ਜਾਵੇਗਾ। ਚੋਣ ਉਪਰੰਤ ਨਵ-ਨਿਯੁਕਤ ਪ੍ਰਧਾਨ ਅਵਤਾਰ ਸਿੰਘ ਤਾਰੀ ਅਤੇ ਮੀਤ ਪ੍ਰਧਾਨ ਕਰਮਜੀਤ ਕੌਰ ਕਲੇਰ ਦਾ ਆਮ ਆਦਮੀ ਪਾਰਟੀ ਦੇ ਆਗੂਆਂ ਅਤੇ ਸਮਰਥਕਾਂ ਵਲੋਂ ਫੁੱਲਾਂ ਦੇ ਹਾਰ ਪਾ ਕੇ ਅਤੇ ਫੁੱਲਾਂ ਦੀ ਵਰਖਾ ਕਰਕੇ ਭਰਵਾਂ ਸਵਾਗਤ ਕੀਤਾ ਗਿਆ।

ਇਸ ਮੌਕੇ ਡਾ. ਗੁਨਿੰਦਰਜੀਤ ਸਿੰਘ ਮਿੰਕੂ ਜਵੰਧਾ, ਗੁਰਮੇਲ ਸਿੰਘ ਘਰਾਚੋਂ, ਟਰੱਕ ਯੂਨੀਅਨ ਦੇ ਪ੍ਰਧਾਨ ਮਾਲਵਿੰਦਰ ਸਿੰਘ ਮਾਲਾ, ਬਲਾਕ ਸੰਮਤੀ ਚੇਅਰਮੈਨ ਬਲਜਿੰਦਰ ਸਿੰਘ ਬਾਲਦ, ਵਿਕਰਮਜੀਤ ਸਿੰਘ ਨਕਟੇ, ਲਖਵਿੰਦਰ ਸਿੰਘ ਲੱਖਾ ਫੱਗੂਵਾਲਾ, ਗੁਰਪ੍ਰੀਤ ਸਿੰਘ, ਪਰਦੀਪ ਮਿੱਤਲ ਸਮੇਤ ਵੱਡੀ ਗਿਣਤੀ ਵਿੱਚ ਪਾਰਟੀ ਆਗੂ ਅਤੇ ਵਰਕਰ ਹਾਜ਼ਰ ਸਨ।

Ad Position 22
No active advertisement
ਪਿਛਲੀ ਖ਼ਬਰ ਐਕਸਾਈਜ਼ ਇੰਸਪੈਕਟਰ ਭਰਤੀ ਵਿਵਾਦ 'ਤੇ ਐਸ.ਓ.ਆਈ. ਦਾ ਪੰਜਾਬ ਸਟਾਫ਼ ਸਿਲੈਕਸ਼ਨ ਬੋਰਡ ਦਫ਼ਤਰ ਅੱਗੇ ਰੋਸ ਪ੍ਰਦਰਸ਼ਨ ਅਗਲੀ ਖ਼ਬਰ ਅੰਤਰਰਾਸ਼ਟਰੀ ਮਾਰਕੀਟ ਵਿਚ ਕੱਚੇ ਤੇਲ ਦਾ ਰੇਟ ਘਟਣ ਦੇ ਬਾਵਜੂਦ ਦੇਸ਼ ਵਿਚ ਨਹੀਂ ਘਟਾਇਆ ਜਾ ਰਿਹਾ ਪੈਟਰੋਲ ਅਤੇ ਡੀਜ਼ਲ ਦਾ...
Ad Position 24