09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-07-2026

ਐਕਸਾਈਜ਼ ਇੰਸਪੈਕਟਰ ਭਰਤੀ ਵਿਵਾਦ 'ਤੇ ਐਸ.ਓ.ਆਈ. ਦਾ ਪੰਜਾਬ ਸਟਾਫ਼ ਸਿਲੈਕਸ਼ਨ ਬੋਰਡ ਦਫ਼ਤਰ ਅੱਗੇ ਰੋਸ ਪ੍ਰਦਰਸ਼ਨ

ਮੋਹਾਲੀ, 10 ਜੁਲਾਈ- ਸ਼੍ਰੋਮਣੀ ਯੂਥ ਅਕਾਲੀ ਦਲ ਦੇ ਵਿਦਿਆਰਥੀ ਵਿੰਗ ਸਟੂਡੈਂਟਸ ਆਰਗੇਨਾਈਜ਼ੇਸ਼ਨ ਆਫ਼ ਇੰਡੀਆ...

Ad Position 21
No active advertisement
ਅਜੀਤ ਡੈਸਕ 10-07-2026

ਮੋਹਾਲੀ, 10 ਜੁਲਾਈ- ਸ਼੍ਰੋਮਣੀ ਯੂਥ ਅਕਾਲੀ ਦਲ ਦੇ ਵਿਦਿਆਰਥੀ ਵਿੰਗ ਸਟੂਡੈਂਟਸ ਆਰਗੇਨਾਈਜ਼ੇਸ਼ਨ ਆਫ਼ ਇੰਡੀਆ (ਐਸਓਆਈ) ਵਲੋਂ ਸ਼ੁੱਕਰਵਾਰ ਨੂੰ ਪੰਜਾਬ ਸਟਾਫ਼ ਸਿਲੈਕਸ਼ਨ ਬੋਰਡ ਦੇ ਦਫ਼ਤਰ ਦੇ ਅੰਦਰ ਅਤੇ ਬਾਹਰ ਵੱਡੇ ਪੱਧਰ 'ਤੇ ਧਰਨਾ ਪ੍ਰਦਰਸ਼ਨ ਕਰਕੇ ਗੇਟ ਬੰਦ ਕੀਤੇ ਗਏ। ਪ੍ਰਦਰਸ਼ਨਕਾਰੀਆਂ ਨੇ ਐਕਸਾਈਜ਼ ਇੰਸਪੈਕਟਰ ਭਰਤੀ ਪ੍ਰਕਿਰਿਆ ਵਿਚ ਕਥਿਤ ਬੇਨਿਯਮੀਆਂ ਦਾ ਦੋਸ਼ ਲਗਾਉਂਦਿਆਂ ਜਾਂਚ ਅਤੇ ਪਾਰਦਰਸ਼ੀ ਕਾਰਵਾਈ ਦੀ ਮੰਗ ਕੀਤੀ।

ਐਸ.ਓ.ਆਈ. ਦੇ ਆਗੂਆਂ ਨੇ ਦੱਸਿਆ ਕਿ ਪੰਜਾਬ ਵਿਚ ਐਕਸਾਈਜ਼ ਇੰਸਪੈਕਟਰ ਦੀਆਂ 195 ਅਸਾਮੀਆਂ ਲਈ ਲਗਭਗ ਦੋ ਲੱਖ ਉਮੀਦਵਾਰਾਂ ਨੇ ਪ੍ਰੀਖਿਆ ਦਿੱਤੀ ਸੀ। ਉਨ੍ਹਾਂ ਦਾ ਦੋਸ਼ ਹੈ ਕਿ ਨਤੀਜੇ ਜਾਰੀ ਹੋਣ ਤੋਂ ਬਾਅਦ ਚੁਣੇ ਗਏ ਉਮੀਦਵਾਰਾਂ ਦੀ ਸੂਚੀ ਨੂੰ ਲੈ ਕੇ ਕਈ ਸਵਾਲ ਖੜ੍ਹੇ ਹੋਏ, ਜਿਸ ਕਾਰਨ ਪ੍ਰਭਾਵਿਤ ਵਿਦਿਆਰਥੀਆਂ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਦਾ ਰੁਖ ਕੀਤਾ।

ਐਸ.ਓ.ਆਈ. ਦੇ ਪ੍ਰਧਾਨ ਨੇ ਕਿਹਾ ਕਿ ਹਾਈਕੋਰਟ ਨੇ ਮਾਮਲੇ ਦੀ ਸੁਣਵਾਈ ਦੌਰਾਨ ਭਰਤੀ ਪ੍ਰਕਿਰਿਆ ਦੀ ਅਗਲੀ ਕਾਰਵਾਈ 'ਤੇ ਤੁਰੰਤ ਪ੍ਰਭਾਵ ਨਾਲ ਰੋਕ ਲਗਾ ਦਿੱਤੀ ਹੈ। ਉਨ੍ਹਾਂ ਮੰਗ ਕੀਤੀ ਕਿ ਪੂਰੇ ਮਾਮਲੇ ਦੀ ਨਿਰਪੱਖ ਜਾਂਚ ਕਰਵਾ ਕੇ ਯੋਗ ਉਮੀਦਵਾਰਾਂ ਨੂੰ ਇਨਸਾਫ਼ ਦਿੱਤਾ ਜਾਵੇ। ਧਰਨੇ ਦੌਰਾਨ ਅਕਾਲੀ ਆਗੂਆਂ ਅਤੇ ਵਿਦਿਆਰਥੀਆਂ ਨੇ ਪੰਜਾਬ ਸਰਕਾਰ ਅਤੇ ਭਰਤੀ ਬੋਰਡ ਖ਼ਿਲਾਫ਼ ਨਾਅਰੇਬਾਜ਼ੀ ਵੀ ਕੀਤੀ।

Ad Position 22
No active advertisement
ਪਿਛਲੀ ਖ਼ਬਰ ਸ਼ਿਮਲਾ ’ਚ ਮੀਂਹ ਦਾ ਕਹਿਰ, ਦਰੱਖਤ ਉਖੜਿਆ ਅਗਲੀ ਖ਼ਬਰ ਅਵਤਾਰ ਸਿੰਘ ਤਾਰੀ ਨਗਰ ਕੌਂਸਲ ਦੇ ਪ੍ਰਧਾਨ ਅਤੇ ਕਰਮਜੀਤ ਕੌਰ ਮੀਤ ਪ੍ਰਧਾਨ ਬਣੇ
Ad Position 24