09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-07-2026

ਹਾਂਗਕਾਂਗ ਪੁੱਜਣ ’ਤੇ ਜਥੇਦਾਰ ਗੜਗੱਜ ਦਾ ਸੰਗਤ ਵਲੋਂ ਭਰਵਾਂ ਸੁਆਗਤ

ਅੰਮ੍ਰਿਤਸਰ, 10 ਜੁਲਾਈ (ਜਸਵੰਤ ਸਿੰਘ ਜੱਸ)- ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ...

Ad Position 21
No active advertisement
ਅਜੀਤ ਡੈਸਕ 10-07-2026

ਅੰਮ੍ਰਿਤਸਰ, 10 ਜੁਲਾਈ (ਜਸਵੰਤ ਸਿੰਘ ਜੱਸ)- ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਗੁਰਦੁਆਰਾ ਖ਼ਾਲਸਾ ਦੀਵਾਨ ਹਾਂਗਕਾਂਗ ਦੇ ਸੱਦੇ ਉੱਤੇ ਤਿੰਨ ਦਿਨਾਂ ਦੇ ਦੌਰੇ ਉੱਤੇ ਹਾਂਗਕਾਂਗ ਪੁੱਜੇ। ਇੱਥੇ ਪੁੱਜਣ 'ਤੇ ਸਥਾਨਕ ਸਿੱਖ ਸੰਗਤ ਅਤੇ ਗੁਰਦੁਆਰਾ ਪ੍ਰਬੰਧਕਾਂ ਨੇ ਜਥੇਦਾਰ ਗਿਆਨੀ ਗੜਗੱਜ ਦਾ ਸਿਰੋਪਾਓ ਤੇ ਹਾਰ ਪਾ ਕੇ ‘’ਬੋਲੇ ਸੋ ਨਿਹਾਲ ਸਤਿ ਸ੍ਰੀ ਅਕਾਲ ਦੇ ਜੈਕਾਰਿਆਂ’’ ਦੀ ਗੂੰਜ ਵਿਚ ਭਰਵਾਂ ਸੁਆਗਤ ਕੀਤਾ।

ਉਪਰੰਤ ਗੁਰਦੁਆਰਾ ਸਾਹਿਬ ਪੁੱਜਣ ਉੱਤੇ ਨੌਜਵਾਨਾਂ ਨੇ ਜਥੇਦਾਰ ਅਕਾਲ ਤਖ਼ਤ ਸਾਹਿਬ ਦਾ ਸੁਆਗਤ ਜੈਕਾਰਿਆਂ ਦੀ ਗੂੰਜ ਵਿਚ ਕਿਰਪਾਨਾਂ ਦੀ ਛਾਂ ਕਰਕੇ ਕੀਤਾ। ਆਪਣੇ ਤਿੰਨ ਦਿਨਾਂ ਦੇ ਦੌਰੇ ਸਮੇਂ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਗੁਰਦੁਆਰਾ ਖ਼ਾਲਸਾ ਦੀਵਾਨ ਹਾਂਗਕਾਂਗ ਵਿਖੇ ਗੁਰਮਤਿ ਸਮਾਗਮ ਵਿਚ ਸ਼ਮੂਲੀਅਤ ਕਰਕੇ ਸੰਗਤ ਨਾਲ ਵਿਚਾਰ ਸਾਂਝੇ ਅਤੇ ਸਥਾਨਕ ਸੰਗਤ ਤੇ ਨੌਜਵਾਨਾਂ ਵਿਚ ਸਿੱਖੀ ਪ੍ਰਚਾਰ ਕਰਨਗੇ। ਜ਼ਿਕਰਯੋਗ ਹੈ ਕਿ ਹਾਂਗਕਾਂਗ ਵਿਖੇ ਲਗਭਗ 125 ਸਾਲ ਪਹਿਲਾਂ ਸਿੱਖ ਪਹੁੰਚੇ ਸਨ ਜਿੱਥੇ ਉਨ੍ਹਾਂ ਨੇ ਸੰਨ 1901 ਵਿਚ ਸ੍ਰੀ ਗੁਰੂ ਸਿੰਘ ਸਭਾ ਸਥਾਪਤ ਕੀਤੀ ਜਿੱਥੇ ਅੱਜ ਸੁੰਦਰ ਗੁਰਦੁਆਰਾ ਖ਼ਾਲਸਾ ਦੀਵਾਨ ਸਿੱਖ ਟੈਂਪਲ ਸਥਿਤ ਹੈ। ਜਥੇਦਾਰ ਗੜਗੱਜ ਦੇ ਨਾਲ ਉਨ੍ਹਾਂ ਦੇ ਮੀਡੀਆ ਸਲਾਹਕਾਰ ਸ. ਜਸਕਰਨ ਸਿੰਘ ਵੀ ਇਸ ਦੌਰੇ ਉੱਤੇ ਹਾਂਗਕਾਂਗ ਪੁੱਜੇ ਹਨ।

ਇਸ ਮੌਕੇ ਗੁਰਦੁਆਰਾ ਸਾਹਿਬ ਤੇ ਮੁੱਖ ਗ੍ਰੰਥੀ ਗਿਆਨੀ ਜਸਵੰਤ ਸਿੰਘ, ਪ੍ਰਧਾਨ ਸ. ਨਿਰਮਲ ਸਿੰਘ ਪਟਿਆਲਾ, ਮੀਤ ਪ੍ਰਧਾਨ ਸ. ਜੁਗਰਾਜ ਸਿੰਘ ਡੁੱਗਰੀ, ਮੈਂਬਰ ਸ. ਮਹਿੰਦਰ ਸਿੰਘ ਪੱਕੀ, ਸਾਬਕਾ ਪ੍ਰਧਾਨ ਸ. ਦਲਜੀਤ ਸਿੰਘ ਜ਼ੀਰਾ, ਸਾਬਕਾ ਬੋਰਡ ਮੈਂਬਰ ਸ. ਬਲਜਿੰਦਰ ਸਿੰਘ ਦਸਮੇਸ਼ ਨਗਰ, ਸਾਬਕਾ ਬੋਰਡ ਮੈਂਬਰ ਸ. ਜੁਝਾਰ ਸਿੰਘ, ਸਾਬਕਾ ਸਕੱਤਰ ਸ. ਜਸਕਰਨ ਸਿੰਘ ਵਾਂਦਰ, ਸਾਬਕਾ ਸਕੱਤਰ ਸ. ਬਲਜੀਤ ਸਿੰਘ, ਸ. ਸੁਖਚੈਨ ਸਿੰਘ, ਸ. ਗਗਨਪ੍ਰੀਤ ਸਿੰਘ, ਸ. ਜੀਵਨ ਸਿੰਘ, ਸ. ਤੇਜਪਾਲ ਸਿੰਘ, ਸ. ਨਵਜੀਤ ਸਿੰਘ, ਸਾਬਕਾ ਮੀਤ ਪ੍ਰਧਾਨ ਸ. ਸੁਖਜਿੰਦਰ ਸਿੰਘ ਸੰਧੂ, ਸਾਬਕਾ ਐਡੀਟਰ ਸ. ਗੁਰਵਿੰਦਰ ਸਿੰਘ ਸੰਧੂ ਵੀ ਹਾਜ਼ਰ ਸਨ।

Ad Position 22
No active advertisement
ਪਿਛਲੀ ਖ਼ਬਰ ਕਾਰ ਵਲੋਂ ਟੱਕਰ ਮਾਰੇ ਜਾਣ ਕਾਰਨ ਇਕ ਵਿਅਕਤੀ ਦੀ ਮੌਤ ਅਗਲੀ ਖ਼ਬਰ ਢਕੋਲੀ 'ਚ ਦਿਨ ਦਿਹਾੜੇ ਮਾਸੂਮ ਬੱਚੇ ਦੇ ਗਲੋਂ ਝਪਟੀ ਚਾਂਦੀ ਦੀ ਚੇਨ
Ad Position 24