08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-07-2026

ਮੈਡੀਕਲ ਸਟੋਰ ਦੀ ਆੜ 'ਚ ਚੱਲ ਰਹੇ ਨਸ਼ੇ ਦੇ ਕਾਰੋਬਾਰ ਦਾ ਪਰਦਾਫਾਸ਼, ਮੁਲਜ਼ਮ ਕਾਬੂ

ਮਾਛੀਵਾੜਾ ਸਾਹਿਬ (ਲੁਧਿਆਣਾ), 10 ਜੁਲਾਈ (ਮਨੋਜ ਕੁਮਾਰ/ਰਾਜਦੀਪ ਸਿੰਘ ਅਲਬੇਲਾ) -ਪੰਜਾਬ ਸਰਕਾਰ ਦੇ ਹੁਕਮਾਂ ਤੇ ਡੀ.ਜੀ.ਪੀ. ਪੰਜਾਬ ਵਲੋਂ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ...

Ad Position 21
No active advertisement
ਅਜੀਤ ਡੈਸਕ 10-07-2026

ਮਾਛੀਵਾੜਾ ਸਾਹਿਬ (ਲੁਧਿਆਣਾ), 10 ਜੁਲਾਈ (ਮਨੋਜ ਕੁਮਾਰ/ਰਾਜਦੀਪ ਸਿੰਘ ਅਲਬੇਲਾ) -ਪੰਜਾਬ ਸਰਕਾਰ ਦੇ ਹੁਕਮਾਂ ਤੇ ਡੀ.ਜੀ.ਪੀ. ਪੰਜਾਬ ਵਲੋਂ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਖੰਨਾ ਪੁਲਿਸ ਨੂੰ ਉਸ ਸਮੇਂ ਵੱਡੀ ਸਫ਼ਲਤਾ ਮਿਲੀ, ਜਦੋਂ ਗੜ੍ਹੀ ਤਰਖਾਣਾ ਪੁਲ ਦੇ ਨਜ਼ਦੀਕ ਬਿਨਾਂ ਲਾਇਸੈਂਸ ਤੋਂ ਚੱਲ ਰਹੇ ਇਕ ਮੈਡੀਕਲ ਸਟੋਰ 'ਤੇ ਛਾਪੇਮਾਰੀ ਕਰਕੇ ਨਸ਼ੀਲੀਆਂ ਦਵਾਈਆਂ ਅਤੇ ਡਰੱਗ ਮਨੀ ਬਰਾਮਦ ਕੀਤੀ ਗਈ। ਪੁਲਿਸ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਐਸ.ਐਸ.ਪੀ. ਖੰਨਾ ਡਾ. ਦਰਪਨ ਆਹਲੂਵਾਲੀਆ ਅਤੇ ਐਸ.ਪੀ.ਡੀ. ਪਵਨਜੀਤ ਦੇ ਦਿਸ਼ਾ-ਨਿਰਦੇਸ਼ਾਂ ਹੇਠ ਗੁਪਤ ਸੂਚਨਾ ਦੇ ਆਧਾਰ 'ਤੇ ਇਹ ਕਾਰਵਾਈ ਕੀਤੀ ਗਈ ਹੈ।

ਪੁਲਿਸ ਅਨੁਸਾਰ ਮੁਲਜ਼ਮ ਦੀ ਪਛਾਣ ਹਰਵਿੰਦਰ ਸਿੰਘ ਨਿਵਾਸੀ ਪਿੰਡ ਸਲਾਣਾ ਬੇਟ ਵਜੋਂ ਹੋਈ ਹੈ, ਜੋ 'ਮੈਡੀਕਲ ਸਟੋਰ' ਦੀ ਆੜ ਵਿਚ ਨਾਜਾਇਜ਼ ਤੌਰ 'ਤੇ ਨਸ਼ੀਲੀਆਂ ਦਵਾਈਆਂ ਵੇਚਣ ਦਾ ਧੰਦਾ ਕਰ ਰਿਹਾ ਸੀ। ਪੁਲਿਸ ਟੀਮ ਵਲੋਂ ਕੀਤੀ ਗਈ ਚੈਕਿੰਗ ਦੌਰਾਨ ਮੈਡੀਕਲ ਸਟੋਰ ਦੇ ਅੰਦਰੋਂ ਲਗਭਗ 140 ਪ੍ਰੈਗਾਬਾਲਿਨ ਕੈਪਸੂਲ ਅਤੇ ਹੋਰ ਕਈ ਪਾਬੰਦੀਸ਼ੁਦਾ ਦਵਾਈਆਂ ਬਰਾਮਦ ਹੋਈਆਂ, ਜੋ ਬਿਨਾਂ ਡਾਕਟਰੀ ਪਰਚੀ ਦੇ ਨਹੀਂ ਵੇਚੀਆਂ ਜਾ ਸਕਦੀਆਂ। ਇਸ ਤੋਂ ਇਲਾਵਾ ₹13,250 ਦੀ ਡਰੱਗ ਮਨੀ ਅਤੇ ਇਕ ਸਕਾਰਪੀਓ-ਐਨ ਗੱਡੀ ਵੀ ਜ਼ਬਤ ਕੀਤੀ ਗਈ ਹੈ, ਜਿਸ ਦੀ ਵਰਤੋਂ ਉਹ ਸਪਲਾਈ ਲਈ ਕਰਦਾ ਸੀ। ਹੈਰਾਨੀ ਦੀ ਗੱਲ ਇਹ ਹੈ ਕਿ ਮੁਲਜ਼ਮ ਨੇ ਸਟੋਰ ਦੇ ਅੰਦਰ ਨਾਜਾਇਜ਼ ਤੌਰ 'ਤੇ 3-4 ਮਰੀਜ਼ ਵੀ ਐਡਮਿਟ ਕੀਤੇ ਹੋਏ ਸਨ।

ਜਾਂਚ ਵਿਚ ਸਾਹਮਣੇ ਆਇਆ ਹੈ ਕਿ ਉਕਤ ਮੈਡੀਕਲ ਸਟੋਰ ਦਾ ਲਾਇਸੈਂਸ ਪਹਿਲਾਂ ਹੀ ਰੱਦ ਹੋ ਚੁੱਕਾ ਹੈ। ਇਸਤੋਂ ਇਲਾਵਾ ਮੁਲਜ਼ਮ ਖ਼ਿਲਾਫ਼ ਪਹਿਲਾਂ ਵੀ ਐਨ.ਡੀ.ਪੀ.ਐਸ. ਐਕਟ ਤਹਿਤ ਮਾਮਲਾ ਦਰਜ ਹੋਇਆ ਸੀ, ਜਿਸ ਦਾ ਟਰਾਇਲ ਅਦਾਲਤ ਵਿਚ ਚੱਲ ਰਿਹਾ ਹੈ। ਪੁਲਿਸ ਨੇ ਦੱਸਿਆ ਕਿ ਮੁਲਜ਼ਮ ਖ਼ਿਲਾਫ਼ ਐਨ.ਡੀ.ਪੀ.ਐਸ. ਐਕਟ ਦੇ ਤਹਿਤ ਇਕ ਹੋਰ ਨਵਾਂ ਮੁਕੱਦਮਾ ਦਰਜ ਕੀਤਾ ਜਾ ਰਿਹਾ ਹੈ ਅਤੇ ਪੁੱਛਗਿੱਛ ਦੌਰਾਨ ਇਹ ਪਤਾ ਲਗਾਇਆ ਜਾਵੇਗਾ ਕਿ ਉਹ ਇਹ ਨਸ਼ੀਲੀਆਂ ਦਵਾਈਆਂ ਕਿੱਥੋਂ ਲਿਆਉਂਦਾ ਸੀ ਅਤੇ ਅੱਗੇ ਕਿੰਨਾਂ ਲੋਕਾਂ ਨੂੰ ਸਪਲਾਈ ਕਰਦਾ ਸੀ।

Ad Position 22
No active advertisement
ਪਿਛਲੀ ਖ਼ਬਰ ਚੰਨੀ ਨੇ ਭੁਪੇਸ਼ ਬਘੇਲ ਨੂੰ ਦਿੱਤਾ ਸੱਦਾ, 11 ਜੁਲਾਈ ਨੂੰ ਹੋਵੇਗੀ ਅਹਿਮ ਮੀਟਿੰਗ ਅਗਲੀ ਖ਼ਬਰ ਮੁਬਾਰਕਪੁਰ ਵਿਖੇ ਬਣੇ ਕਾਜਵੇ ਤੇ ਪਾਣੀ ਚੜ ਜਾਣ ਕਾਰਨ ਪੁਲਿਸ ਪ੍ਰਸ਼ਾਸਨ ਨੇ ਕੀਤਾ ਬੰਦ
Ad Position 24