08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-07-2026

ਹਲਕਾ ਫਤਿਹਗੜ੍ਹ ਚੂੜੀਆਂ ਦੇ ਪਿੰਡ ਸੀੜਾ ਵਿਖੇ ਰੰਜਿਸ਼ ਕਾਰਨ ਚੱਲੀ ਗੋਲੀ- ਇੱਕ ਜਖਮੀ

ਫਤਿਹਗੜ੍ਹ ਚੂੜੀਆਂ 10 ਜੁਲਾਈ -( ਅਵਤਾਰ ਸਿੰਘ ਰੰਧਾਵਾ )- ਅੱਜ ਦੇਰ ਸ਼ਾਮ ਹਲਕਾ ਫਤਿਹਗੜ੍ਹ ਚੂੜੀਆਂ ਦੇ ਪਿੰਡ ਸੀੜਾ ਵਿਖੇ ਗੋਲੀ ਚੱਲਣ ਨਾਲ ਇੱਕ ਵਿਅਕਤੀ ਦੇ ਜਖਮੀ ਹੋ ਜਾਣ ਦੀ ਖਬਰ ਹੈ। ਜਾਣਕਾਰੀ ਮੁਤਾਬਕ ਗਗਨਦੀਪ ਸਿੰਘ ਉਰਫ ਗਗਨ ਪੁੱਤਰ ਰਣਜੀਤ ਸਿੰਘ ਵਾਸੀ ਸੀੜਾ ਦਾ ਆਪਣੇ ਗੁਆਂਡ ਵਿੱਚ ਰਹਿੰਦੇ ਮਨਪਿੰਦਰ ਸਿੰਘ ਉਰਫ ...

Ad Position 21
No active advertisement
ਅਜੀਤ ਡੈਸਕ 10-07-2026

ਫਤਿਹਗੜ੍ਹ ਚੂੜੀਆਂ 10 ਜੁਲਾਈ -( ਅਵਤਾਰ ਸਿੰਘ ਰੰਧਾਵਾ )- ਅੱਜ ਦੇਰ ਸ਼ਾਮ ਹਲਕਾ ਫਤਿਹਗੜ੍ਹ ਚੂੜੀਆਂ ਦੇ ਪਿੰਡ ਸੀੜਾ ਵਿਖੇ ਗੋਲੀ ਚੱਲਣ ਨਾਲ ਇੱਕ ਵਿਅਕਤੀ ਦੇ ਜਖਮੀ ਹੋ ਜਾਣ ਦੀ ਖਬਰ ਹੈ। ਜਾਣਕਾਰੀ ਮੁਤਾਬਕ ਗਗਨਦੀਪ ਸਿੰਘ ਉਰਫ ਗਗਨ ਪੁੱਤਰ ਰਣਜੀਤ ਸਿੰਘ ਵਾਸੀ ਸੀੜਾ ਦਾ ਆਪਣੇ ਗੁਆਂਡ ਵਿੱਚ ਰਹਿੰਦੇ ਮਨਪਿੰਦਰ ਸਿੰਘ ਉਰਫ ਮੰਨਾ ਪੁੱਤਰ ਕਰਨੈਲ ਸਿੰਘ ਵਾਸੀ ਸੀੜਾ ਨਾਲ ਪੁਰਾਣੀ ਰੰਜਿਸ਼ ਨੂੰ ਲੈ ਕੇ ਤਕਰਾਰ ਹੋ ਗਿਆ। ਇਸ ਉਪਰੰਤ ਗਗਨਦੀਪ ਸਿੰਘ ਉਰਫ ਗਗਨ ਵੱਲੋਂ ਆਪਣੇ ਲਾਇਸਂਸੀ ਰਿਵਾਲਵਰ ਨਾਲ ਗੋਲੀਆਂ ਚਲਾ ਦਿੱਤੀਆਂ,ਗੋਲੀਆਂ ਲੱਗਣ ਕਰਕੇ ਮਨਪਿੰਦਰ ਸਿੰਘ ਉਰਫ ਮੰਨਾ ਗੰਭੀਰ ਰੂਪ ਵਿੱਚ ਜਖਮੀ ਹੋ ਗਿਆ, ਜਿਸ ਨੂੰ ਜ਼ਖਮੀ ਹਾਲਤ ਵਿੱਚ ਉਸ ਦੇ ਪਰਿਵਾਰਿਕ ਮੈਂਬਰਾਂ ਵੱਲੋਂ ਇਲਾਜ ਲਈ ਅੰਮ੍ਰਿਤਸਰ ਦੇ ਪ੍ਰਾਈਵੇਟ ਹਸਪਤਾਲ ਵਿਖੇ ਲਿਜਾਇਆ ਗਿਆ ਹੈ। ਪੁਲਿਸ ਥਾਣਾ ਘਣੀਏ ਕੇ ਬਾਂਗਰ ਦੀ ਪੁਲਿਸ ਵੱਲੋਂ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।

Ad Position 22
No active advertisement
ਪਿਛਲੀ ਖ਼ਬਰ ਡੇਰਾਬੱਸੀ ਗੁਲਾਬਗੜ੍ਹ ਰੋਡ 'ਤੇ ਫਿਲਮੀ ਸਟਾਈਲ 'ਚ ਕੀਤਾ ਕਾਰ ਦਾ ਪਿੱਛਾ-ਵਰਾਏ ਇੱਟਾਂ-ਰੋੜੇ ਅਗਲੀ ਖ਼ਬਰ ਸਰਕਾਰੀ ਕਾਲਜ ਗਈਆਂ ਦੋ ਵਿਦਿਆਰਥਣਾਂ ਰਹੱਸਮਈ ਹਾਲਾਤ 'ਚ ਲਾਪਤਾ
Ad Position 24