ਚੋਗਾਵਾਂ, (ਅੰਮ੍ਰਿਤਸਰ), 11 ਜੁਲਾਈ (ਗੁਰਵਿੰਦਰ ਸਿੰਘ ਕਲਸੀ)- ਪੁਲਿਸ ਥਾਣਾ ਲੋਪੋਕੇ ਅਧੀਨ ਆਉਂਦੇ ਪਿੰਡ ਸ਼ਹੂਰਾ ਵਿਖੇ ਇਕ ਨੌਜਵਾਨ ਦੀ ਗੋਲੀਆਂ ਮਾਰ ਕੇ ਕਤਲ ਕਰ ਦੇਣ ਦੀ ਦੁਖਦਾਈ ਖਬਰ ਸਾਹਮਣੇ ਆਈ ਹੈ। ਇਸ ਸੰਬੰਧੀ ਲਾਹੌਰਾ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੇ ਇਕਲੌਤੇ ਪੁੱਤਰ ਗੁਰ ਅਵਤਾਰ ਸਿੰਘ ਦੀ ਪਿੰਡ ਦੇ ਗੁਰਜੰਟ ਸਿੰਘ, ਹਨੀ ਡੰਡੇ ਤੇ ਹੋਰਨਾਂ ਨਾਲ ਤਕਰਾਰ ਚੱਲਦੀ ਆ ਰਹੀ ਸੀ। ਬੀਤੀ ਰਾਤ ਉਕਤ ਤਿੰਨੇ ਨੌਜਵਾਨ ਮੋਟਰਸਾਈਕਲ ਤੇ ਉਨ੍ਹਾਂ ਦੇ ਡੇਰੇ ’ਤੇ ਆਏ। ਉਨ੍ਹਾਂ ਮੇਰੇ ਬੇਟੇ ਨੂੰ ਆਵਾਜ਼ ਮਾਰੀ, ਜਦੋਂ ਮੇਰਾ ਬੇਟਾ ਗੁਰਅਵਤਾਰ ਸਿੰਘ ਬਾਹਰ ਆਇਆ ਤਾਂ ਉਨ੍ਹਾਂ ਨਾਲ ਤਕਰਾਰ ਹੋਈ। ਗੁਰਜੰਟ ਸਿੰਘ ਤੇ ਹਨੀ ਨੇ ਪਿਸਟਲ ਨਾਲ ਸਿੱਧੀਆਂ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ ਤੇ ਗੋਲੀਆਂ ਲੱਗਣ ਨਾਲ ਮੇਰਾ ਬੇਟਾ ਗੰਭੀਰ ਜ਼ਖਮੀ ਹੋ ਗਿਆ। ਉਸ ਨੂੰ ਹਸਪਤਾਲ ਇਲਾਜ ਲਈ ਲਿਜਾਇਆ ਗਿਆ ਤਾਂ ਉਸ ਦੀ ਮੌਤ ਹੋ ਗਈ। ਪਿੰਡ ਵਿਚ ਵਾਪਰੀ ਇਸ ਘਟਨਾ ਨਾਲ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ। ਥਾਣਾ ਲੋਪੋਕੇ ਦੀ ਪੁਲਿਸ ਵਲੋਂ ਪਰਿਵਾਰ ਦੇ ਬਿਆਨ ਦਰਜ ਕਰਕੇ ਮੁਕੱਦਮਾ ਦਰਜ ਕੀਤਾ ਜਾ ਰਿਹਾ ਹੈ।
ਤਾਜ਼ਾ ਖ਼ਬਰਾਂ
Free
ਪਿੰਡ ਸ਼ਹੂਰਾ 'ਚ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ
ਚੋਗਾਵਾਂ, (ਅੰਮ੍ਰਿਤਸਰ), 11 ਜੁਲਾਈ (ਗੁਰਵਿੰਦਰ ਸਿੰਘ ਕਲਸੀ)- ਪੁਲਿਸ ਥਾਣਾ ਲੋਪੋਕੇ ਅਧੀਨ ਆਉਂਦੇ ਪਿੰਡ ਸ਼ਹੂਰਾ ਵਿਖੇ ਇਕ ਨੌਜਵਾਨ ਦੀ ਗੋਲੀਆਂ ਮਾਰ ਕੇ ਕਤਲ ਕਰ ਦੇਣ ਦੀ ਦੁਖਦਾਈ...
ਅਜੀਤ ਡੈਸਕ
11-07-2026