07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-07-2026

ਵੀਅਤਨਾਮ ’ਚ ਭਾਰਤੀ ਸੈਲਾਨੀਆਂ ਨਾਲ ਭਰੀ ਕਿਸ਼ਤੀ ਪਲਟੀ, 14 ਲਾਪਤਾ

ਵੀਅਤਨਾਮ, 11 ਜੁਲਾਈ- ਸ਼ਨੀਵਾਰ ਨੂੰ ਵੀਅਤਨਾਮ ਦੇ ਫੂ ਕੁਓਕ ਟਾਪੂ ਨੇੜੇ ਸਮੁੰਦਰ ਵਿਚ ਭਾਰਤੀ ਸੈਲਾਨੀਆਂ ਨੂੰ...

Ad Position 21
No active advertisement
ਅਜੀਤ ਡੈਸਕ 11-07-2026

ਵੀਅਤਨਾਮ, 11 ਜੁਲਾਈ- ਸ਼ਨੀਵਾਰ ਨੂੰ ਵੀਅਤਨਾਮ ਦੇ ਫੂ ਕੁਓਕ ਟਾਪੂ ਨੇੜੇ ਸਮੁੰਦਰ ਵਿਚ ਭਾਰਤੀ ਸੈਲਾਨੀਆਂ ਨੂੰ ਲੈ ਕੇ ਜਾ ਰਹੀ ਇਕ ਕਿਸ਼ਤੀ ਪਲਟ ਗਈ। ਹਾਦਸੇ ਦੀ ਪੁਸ਼ਟੀ ਕਰਦੇ ਹੋਏ ਭਾਰਤੀ ਦੂਤਘਰ ਨੇ ਕਿਹਾ ਕਿ ਸਥਾਨਕ ਪ੍ਰਸ਼ਾਸਨ ਪੂਰੇ ਮਾਮਲੇ ਦੀ ਜਾਂਚ ਕਰ ਰਿਹਾ ਹੈ ਅਤੇ ਖੋਜ-ਬਚਾਅ ਮੁਹਿੰਮ ਚੱਲ ਰਹੀ ਹੈ।

ਸੋਸ਼ਲ ਮੀਡੀਆ 'ਤੇ ਦਾਅਵਾ ਕੀਤਾ ਜਾ ਰਿਹਾ ਹੈ ਕਿ ਜਹਾਜ਼ 'ਚ 32 ਭਾਰਤੀ ਯਾਤਰੀ ਸਵਾਰ ਸਨ। ਇਨ੍ਹਾਂ 'ਚੋਂ 18 ਨੂੰ ਬਚਾ ਲਿਆ ਗਿਆ ਹੈ, ਜਦਕਿ 14 ਦੀ ਭਾਲ ਜਾਰੀ ਹੈ। ਵੀਅਤਨਾਮ ਦੇ ਹੋ ਚੀ ਮਿਨਹ ਸਿਟੀ ਸਥਿਤ ਭਾਰਤੀ ਦੂਤਾਵਾਸ ਨੇ ਕਿਹਾ ਕਿ ਘਟਨਾ ਬਾਰੇ ਸਹੀ ਜਾਣਕਾਰੀ ਇਕੱਠੀ ਕੀਤੀ ਜਾ ਰਹੀ ਹੈ। ਯਾਤਰੀਆਂ ਦੀ ਮਦਦ ਲਈ ਇੱਥੇ ਇਕ ਕੰਟਰੋਲ ਰੂਮ ਸਥਾਪਿਤ ਕੀਤਾ ਗਿਆ ਹੈ। ਇਸ ਨਾਲ ਸੰਪਰਕ ਕਰਨ ਲਈ ਹੈਲਪਲਾਈਨ ਨੰਬਰ +84 36 281 7930, +84 91 552 37 14 ਅਤੇ +84 33 452 0414 ਜਾਰੀ ਕੀਤੇ ਗਏ ਹਨ।

Ad Position 22
No active advertisement
ਪਿਛਲੀ ਖ਼ਬਰ ਪੰਜਾਬ ਦੀ ਸਰਕਾਰੀ ਟਰਾਂਸਪੋਰਟ ਵਿਚ 696 ਨਵੀਆਂ ਬੱਸਾਂ ਆਉਣ ਨਾਲ ਲੋਕਾਂ ਦਾ ਸਫ਼ਰ ਸੁਖਾਲਾ ਹੋਵੇਗਾ- ਚੇਅਰਮੈਨ ਈਲਵਾਲ ਅਗਲੀ ਖ਼ਬਰ ਤਿੰਨ ਦੇਸ਼ਾਂ ਦੀ ਯਾਤਰਾ ਪੂਰੀ ਕਰ ਭਾਰਤ ਲਈ ਰਵਾਨਾ ਹੋਏ ਪ੍ਰਧਾਨ ਮੰਤਰੀ ਮੋਦੀ
Ad Position 24
No active advertisement