07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-07-2026

ਛੁੱਟੀ ਵਾਲੇ ਦਿਨ ਸਕੂਲਾਂ 'ਚ ਹਾਜ਼ਰ ਰਹਿਣ ਦੇ ਨਾਦਰਸ਼ਾਹੀ ਫੈਸਲੇ ਦਾ ਅਧਿਆਪਕ ਵਰਗ 'ਚ ਭਾਰੀ ਰੋਸ

ਅਜਨਾਲਾ,11 ਜੁਲਾਈ (ਗੁਰਪ੍ਰੀਤ ਸਿੰਘ ਢਿੱਲੋਂ)- ਛੁੱਟੀ ਵਾਲੇ ਦਿਨ ਅਧਿਆਪਕਾਂ ਨੂੰ ਸਕੂਲਾਂ 'ਚ ਹਾਜ਼ਰ ਰਹਿਣ ਦੇ ਕੀਤੇ ਗਏ...

Ad Position 21
No active advertisement
ਅਜੀਤ ਡੈਸਕ 11-07-2026

ਅਜਨਾਲਾ,11 ਜੁਲਾਈ (ਗੁਰਪ੍ਰੀਤ ਸਿੰਘ ਢਿੱਲੋਂ)- ਛੁੱਟੀ ਵਾਲੇ ਦਿਨ ਅਧਿਆਪਕਾਂ ਨੂੰ ਸਕੂਲਾਂ 'ਚ ਹਾਜ਼ਰ ਰਹਿਣ ਦੇ ਕੀਤੇ ਗਏ ਨਾਦਰਸ਼ਾਹੀ ਫ਼ੈਸਲੇ ਵਿਰੁੱਧ ਅੱਜ ਅਜਨਾਲਾ ਵਿਖੇ ਐਲੀਮੈਂਟਰੀ ਟੀਚਰਜ਼ ਯੂਨੀਅਨ ਪੰਜਾਬ (ਰਜਿ) ਦੇ ਸੂਬਾ ਪ੍ਰਧਾਨ ਹਰਜਿੰਦਰਪਾਲ ਸਿੰਘ ਪੰਨੂ ਅਤੇ ਮਾਸਟਰ ਕੇਡਰ ਯੂਨੀਅਨ ਪੰਜਾਬ ਦੇ ਫਾਉਂਡਰ ਪ੍ਰਧਾਨ/ਸਰਪ੍ਰਸਤ ਮਾਸਟਰ ਗੁਰਪ੍ਰੀਤ ਸਿੰਘ ਰਿਆੜ ਦੀ ਸਾਂਝੀ ਅਗਵਾਈ ਹੇਠ ਇਕੱਤਰ ਵੱਡੀ ਗਿਣਤੀ ਅਧਿਆਪਕਾਂ ਨੇ ਇਸ ਨਾਦਰਸ਼ਾਹੀ ਫ਼ੈਸਲੇ ਦੇ ਪੱਤਰ ਦੀਆਂ ਕਾਪੀਆਂ ਸਾੜ ਕੇ ਰੋਸ ਪ੍ਰਦਰਸ਼ਨ ਕੀਤਾ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਈ.ਟੀ.ਯੂ. ਦੇ ਸੂਬਾਈ ਪ੍ਰਮੁੱਖ ਪ੍ਰੈਸ ਸਕੱਤਰ ਗੁਰਿੰਦਰ ਸਿੰਘ ਘੁੱਕੇਵਾਲੀ ਨੇ ਦੱਸਿਆ ਕਿ ਸਿੱਖਿਆ ਸਕੱਤਰ ਵਲੋਂ ਇਕ ਪੱਤਰ ਜਾਰੀ ਕਰ ਕੇ ਸਮੂਹ ਅਧਿਆਪਕਾਂ ਨੂੰ ਅੱਜ 11 ਅਤੇ ਕੱਲ੍ਹ 12 ਜੁਲਾਈ ਨੂੰ ਛੁੱਟੀਆਂ ਵਾਲੇ ਦਿਨ ਬੇਵਜ੍ਹਾ ਸਕੂਲਾਂ ਵਿਚ ਹਾਜ਼ਰ ਰੱਖਣ ਦੇ ਵਿਰੋਧ ਵਿਚ ਅੱਜ ਸਮੁੱਚੇ ਪੰਜਾਬ ਦੀਆਂ ਅਧਿਆਪਕ ਜਥੇਬੰਦੀਆਂ ਵਲੋਂ ਵੱਖ-ਵੱਖ ਥਾਵਾਂ ਤੇ ਰੋਸ ਪ੍ਰਦਰਸ਼ਨ ਕਰਨ ਦਾ ਫੈਸਲਾ ਕੀਤਾ ਗਿਆ ਸੀ, ਜਿਸ ਤਹਿਤ ਅਜਨਾਲਾ ਵਿਖੇ ਵੀ ਇਕੱਤਰ ਅਧਿਆਪਕਾਂ ਵਲੋਂ ਇਸ ਫੈਸਲੇ ਵਿਰੁੱਧ ਜਬਰਦਸਤ ਰੋਸ ਪ੍ਰਦਰਸ਼ਨ ਕੀਤਾ ਗਿਆ ਹੈ। ਇਸ ਦੌਰਾਨ ਉਪਰੋਕਤ ਆਗੂਆਂ ਨੇ ਆਪਣਾ ਰੋਸ ਪ੍ਰਗਟ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਜਾਣ ਬੁਝ ਕੇ ਅਧਿਆਪਕਾਂ ਨੂੰ ਪ੍ਰੇਸ਼ਾਨ ਕਰ ਰਹੀ ਹੈ।

ਉਕਤ ਆਗੂਆਂ ਨੇ ਸਿੱਖਿਆ ਮੰਤਰੀ ਅਤੇ ਉੱਚ ਸਿੱਖਿਆ ਅਧਿਕਾਰੀਆਂ ਤੋਂ ਮੰਗ ਕੀਤੀ ਕਿ ਅਜਿਹੇ ਤੁਗਲਕੀ ਫੁਰਮਾਨ ਤੁਰੰਤ ਬੰਦ ਕਰਕੇ ਅਧਿਆਪਕ ਵਰਗ ਨੂੰ ਮਾਨਸਿਕ ਪ੍ਰੇਸ਼ਾਨੀ ਦੇਣਾ ਬੰਦ ਕੀਤਾ ਜਾਵੇ ਕਿਉਂਕਿ ਛੁੱਟੀ ਵਾਲੇ ਦਿਨਾਂ 'ਚ ਅਧਿਆਪਕਾਂ ਨੂੰ ਬੇਵਜਾ ਸਕੂਲਾਂ 'ਚ ਬਿਠਾਈ ਰੱਖਣ ਦੀ ਕੋਈ ਤੁੱਕ ਨਹੀਂ ਬਣਦੀ ਅਤੇ ਇਹ ਗੈਰ ਸੰਵਿਧਾਨਿਕ ਵੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਪਹਿਲਾਂ ਹੀ ਕੰਮ ਦੇ ਬੋਝ ਕਾਰਨ ਮਾਨਸਿਕ ਪ੍ਰੇਸ਼ਾਨੀ 'ਚ ਕਈ ਅਧਿਆਪਕ ਬੇਵਜ੍ਹਾ ਆਪਣੀਆਂ ਜਾਨਾਂ ਗੁਆ ਰਹੇ ਹਨ। ਜਿਸ ਕਾਰਨ ਅਧਿਆਪਕ ਅਤੇ ਸਮੁੱਚਾ ਮੁਲਾਜ਼ਮ ਵਰਗ ਪਹਿਲਾਂ ਤੋਂ ਹੀ ਸਰਕਾਰ ਦੀਆਂ ਨੀਤੀਆਂ ਤੋਂ ਤੰਗ ਆ ਕੇ ਸੰਘਰਸ਼ ਦੇ ਰਾਹ ਤੁਰਿਆ ਹੋਇਆ ਹੈ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਹਰਪ੍ਰੀਤ ਸਿੰਘ ਬੱਗਾ, ਨਵਜੋਤ ਸਿੰਘ ਲਾਡਾ, ਬਿਕਰਮ ਸਿੰਘ ਮਟੀਆ, ਗੁਰਪ੍ਰੀਤ ਸਿੰਘ ਭੱਖਾ, ਕੰਵਲਜੀਤ ਸਿੰਘ ਰੋਖੇ, ਮਨਦੀਪ ਸਿੰਘ ਅਜਨਾਲਾ, ਮੈਡਮ ਗੁਲਵਿੰਦਰ ਕੌਰ, ਅਰਸ਼ਦੀਪ ਕੌਰ, ਕਮਲ ਕੁਮਾਰੀ, ਪਰਮਿੰਦਰ ਕੌਰ, ਅਰਵਿੰਦ ਕੌਰ, ਕੰਵਲਜੀਤ ਕੌਰ, ਮਨਬੀਰ ਕੌਰ, ਜੋਬਨਜੀਤ ਕੌਰ, ਰਜਨੀ ਕੁਮਾਰੀ, ਚੰਦਨਦੀਪ ਕੌਰ, ਮੁਕਤਾ ਦੇਵੀ, ਬਬੀਤਾ ਬਾਂਸਲ, ਰਜਨੀ ਸੈਣੀ, ਰਮਨਦੀਪ ਕੌਰ, ਸਰਪ੍ਰੀਤ ਕੌਰ, ਰਮਨਜੀਤ ਕੌਰ ਅਤੇ ਅਮਰਜੀਤ ਕੌਰ ਹਾਜ਼ਰ ਸਨ।

Ad Position 22
No active advertisement
ਪਿਛਲੀ ਖ਼ਬਰ ਸਿਰਫ਼ ਸਸਰਾਲੀ ਬੰਨ੍ਹ ਨਹੀਂ, ਲੁਧਿਆਣਾ ਦੇ ਹੋਰ ਪੁਰਾਣੇ ਬੰਨ੍ਹ ਵੀ ਖਤਰੇ ਦੀ ਘੰਟੀ ਅਗਲੀ ਖ਼ਬਰ ਪਿਛਲੇ 2 ਮਹੀਨਿਆਂ ਤੋਂ ਲਾਪਤਾ ਪੁੱਤਰ ਦੀ ਭਾਲ ਲਈ ਦਰ ਦਰ ਭਟਕ ਰਿਹਾ ਹੈ ਪਰਿਵਾਰ
Ad Position 24
No active advertisement