06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-07-2026

ਸੋਨੀਆ ਮਾਨ ਨੇ ਅਧਿਕਾਰੀਆਂ ਨੂੰ ਨਾਲ ਲੈ ਕੇ ਸੁਣੀਆਂ ਮੁਸ਼ਕਿਲਾਂ

ਚੋਗਾਵਾਂ/ਅੰਮ੍ਰਿਤਸਰ, 11 ਜੁਲਾਈ (ਗੁਰਵਿੰਦਰ ਸਿੰਘ ਕਲਸੀ)- ਵਿਧਾਨ ਸਭਾ ਹਲਕਾ ਰਾਜਾਸਾਂਸੀ ਅਧੀਨ ਆਉਂਦੇ ਪਿੰਡ...

Ad Position 21
No active advertisement
ਅਜੀਤ ਡੈਸਕ 11-07-2026

ਚੋਗਾਵਾਂ/ਅੰਮ੍ਰਿਤਸਰ, 11 ਜੁਲਾਈ (ਗੁਰਵਿੰਦਰ ਸਿੰਘ ਕਲਸੀ)- ਵਿਧਾਨ ਸਭਾ ਹਲਕਾ ਰਾਜਾਸਾਂਸੀ ਅਧੀਨ ਆਉਂਦੇ ਪਿੰਡ ਸਾਰੰਗੜਾ ਵਿਖੇ ਸਰਪੰਚ ਅਵਤਾਰ ਸਿੰਘ ਲਾਲੀ ਦੀ ਅਗਵਾਈ ਹੇਠ ਹਲਕਾ ਇੰਚਾਰਜ ਮੈਡਮ ਸੋਨੀਆ ਮਾਨ ਨੇ ਲੋਕ ਮਿਲਣੀ ਕਰਕੇ ਅਧਿਕਾਰੀਆਂ ਨੂੰ ਨਾਲ ਲੈ ਕੇ ਪਿੰਡ ਵਾਸੀਆਂ ਦੀਆਂ ਮੁਸ਼ਕਿਲਾਂ ਨੂੰ ਬੜੇ ਹੀ ਵਿਸਥਾਰ ਨਾਲ ਸੁਣਿਆ ਤੇ ਹੱਲ ਕਰਨ ਦਾ ਭਰੋਸਾ ਦਿੱਤਾ।

ਇਸ ਦੌਰਾਨ ਉਨ੍ਹਾਂ ''ਮੇਰੀ ਰਸੋਈ ਸਕੀਮ'' ਤਹਿਤ ਨੀਲੇ ਕਾਰਡ ਲਾਭਪਾਤਰੀਆਂ ਨੂੰ ਰਾਸ਼ਨ ਕਿੱਟਾਂ ਵੀ ਵੰਡੀਆਂ। ਇਸ ਮੌਕੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਰੇਸ਼ਮ ਵੜੈਚ, ਚੇਅਰਮੈਨ ਦਇਆ ਸਿੰਘ ਸਾਰੰਗੜਾ, ਹਲਕਾ ਕ੍ਰੋਡੀਨੇਟਰ ਸੁਖਦੀਪ ਸਿੰਘ ਛੀਨਾ, ਜ਼ਿਲ੍ਹਾ ਪ੍ਰੀਸ਼ਦ ਦੇ ਵਾਈਸ ਚੇਅਰਮੈਨ ਲਖਬੀਰ ਸਿੰਘ ਮੰਜ, ਬਲਾਕ ਸੰਮਤੀ ਮੈਂਬਰ ਵੀਰ ਸਿੰਘ, ਸੋਸ਼ਲ ਮੀਡੀਆ ਹਲਕਾ ਕ੍ਰੋਆਰਡੀਨੇਟਰ ਅਮਿਤੋਜ ਸਿੰਘ ਤੇ ਬਲਾਕ ਚੋਗਾਵਾਂ ਦੇ ਅਧਿਕਾਰੀ ਆਦਿ ਮੌਜੂਦ ਸਨ। ਇਸ ਮੌਕੇ ਸਰਪੰਚ ਅਵਤਾਰ ਸਿੰਘ ਲਾਲੀ, ਸਮੁੱਚੀ ਪੰਚਾਇਤ ਤੇ ਪਿੰਡ ਵਾਸੀਆਂ ਵਲੋਂ ਮੈਡਮ ਸੋਨੀਆ ਮਾਨ ਤੇ ਹੋਰਨਾਂ ਨੂੰ ਸਨਮਾਨਿਤ ਕੀਤਾ ਗਿਆ।

Ad Position 22
No active advertisement
ਪਿਛਲੀ ਖ਼ਬਰ ਗੁੱਦੜ ਪੰਜ ਗਰਾਈਂ ਦੇ ਵਾਸੀ ਮਨਦੀਪ ਸਿੰਘ ਦੀ ਅਮਰੀਕਾ ’ਚ ਹੋਈ ਮੌਤ ਅਗਲੀ ਖ਼ਬਰ ਪਿੰਡ ਢਪੱਈ ’ਚ ਜ਼ਮੀਨੀ ਰੰਜਿਸ਼ ਕਾਰਨ ਫਾਇਰਿੰਗ, ਪੁਲਿਸ ਜਾਂਚ ’ਚ ਜੁਟੀ
Ad Position 24
No active advertisement