06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-07-2026

ਗੁੱਦੜ ਪੰਜ ਗਰਾਈਂ ਦੇ ਵਾਸੀ ਮਨਦੀਪ ਸਿੰਘ ਦੀ ਅਮਰੀਕਾ ’ਚ ਹੋਈ ਮੌਤ

ਪੰਜੇ ਕੇ ਉਤਾੜ (ਗੁਰੂਹਰਸਹਾਏ), 11 ਜੁਲਾਈ (ਪੱਪੂ ਸੰਧਾ/ ਹਰਚਰਨ ਸਿੰਘ ਸੰਧੂ)- ਅਮਰੀਕਾ ਵਿਖੇ ਰੋਜ਼ੀ ਰੋਟੀ ਕਮਾਉਣ ਗਏ ਹਲਕਾ ਗੁਰੂਹਰਸਹਾਏ ਦੇ...

Ad Position 21
No active advertisement
ਅਜੀਤ ਡੈਸਕ 11-07-2026

ਪੰਜੇ ਕੇ ਉਤਾੜ (ਗੁਰੂਹਰਸਹਾਏ), 11 ਜੁਲਾਈ (ਪੱਪੂ ਸੰਧਾ/ ਹਰਚਰਨ ਸਿੰਘ ਸੰਧੂ)- ਅਮਰੀਕਾ ਵਿਖੇ ਰੋਜ਼ੀ ਰੋਟੀ ਕਮਾਉਣ ਗਏ ਹਲਕਾ ਗੁਰੂਹਰਸਹਾਏ ਦੇ ਪਿੰਡ ਗੁੱਦੜ ਪੰਜ ਗਰਾਈਂ (ਮੂਸੇ ਵਾਲਾ) ਦੇ ਵਾਸੀ ਇਕ ਨੌਜਵਾਨ ਦੀ ਮੌਤ ਹੋ ਜਾਣ ਦੀ ਖ਼ਬਰ ਮਿਲੀ ਹੈ। ਮੌਤ ਦੀ ਖ਼ਬਰ ਸੁਣਦਿਆਂ ਹੀ ਇਲਾਕੇ ਭਰ ’ਚ ਸੋਗ ਦੀ ਲਹਿਰ ਫੈਲ ਗਈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪਿੰਡ ਦੇ ਸਰਪੰਚ ਗੁਰਮੀਤ ਸਿੰਘ ਨੇ ਦੱਸਿਆ ਕਿ ਮਨਦੀਪ ਸਿੰਘ ਪੁੱਤਰ ਗੁਰਨਾਮ ਸਿੰਘ ਵਾਸੀ ਪਿੰਡ ਗੁੱਦੜ ਪੰਜ ਗਰਾਈਂ (ਮੂਸੇ ਵਾਲਾ) ਉਮਰ ਕਰੀਬ 26-27 ਸਾਲ ਜੋ ਕਿ ਕਰੀਬ 4 ਸਾਲ ਪਹਿਲਾਂ ਅਮਰੀਕਾ ਗਿਆ ਹੋਇਆ ਸੀ, ਜਿੱਥੇ ਉਹ ਕੈਲੇਫੋਰਨੀਆ ’ਚ ਫੂਡ ਡਲਿਵਰੀ ਦਾ ਕੰਮ ਕਰਦਾ ਸੀ।

ਉਨ੍ਹਾਂ ਦੱਸਿਆ ਕਿ ਮਨਦੀਪ ਸਿੰਘ ਦੀ ਅਚਾਨਕ ਸਿਹਤ ਖ਼ਰਾਬ ਹੋਈ, ਜਿਸਨੂੰ ਇਲਾਜ ਲਈ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ, ਜਿੱਥੇ ਉਸ ਦੀ ਮੌਤ ਹੋ ਗਈ। ਸਰਪੰਚ ਗੁਰਮੀਤ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੀਆ ਦੋ ਭੈਣਾਂ ਤੇ ਦੋ ਭਰਾ ਸੀ ਅਤੇ ਅਜੇ ਕੁਆਰਾ ਸੀ। ਪਰਿਵਾਰਕ ਮੈਂਬਰਾਂ ਨੇ ਸਰਕਾਰ ਅੱਗੇ ਗੁਹਾਰ ਲਗਾਈ ਹੈ ਕਿ ਮਨਦੀਪ ਸਿੰਘ ਦੀ ਮ੍ਰਿਤਕ ਦੇਹ ਜਲਦ ਤੋਂ ਜਲਦ ਭਾਰਤ ਲਿਆਂਦੀ ਜਾਵੇ ਤਾਂ ਕਿ ਉਹ ਉਸ ਦਾ ਆਖਰੀ ਵਾਰ ਮੂੰਹ ਵੇਖ ਸਕਣ।

 

Ad Position 22
No active advertisement
ਪਿਛਲੀ ਖ਼ਬਰ ਨਜਾਇਜ਼ ਸੰਬੰਧਾਂ ਦੇ ਸ਼ੱਕ 'ਚ ਪਤੀ ਵਲੋਂ ਗਰਭਵਤੀ ਪਤਨੀ ਦਾ ਕਤਲ ਅਗਲੀ ਖ਼ਬਰ ਸੋਨੀਆ ਮਾਨ ਨੇ ਅਧਿਕਾਰੀਆਂ ਨੂੰ ਨਾਲ ਲੈ ਕੇ ਸੁਣੀਆਂ ਮੁਸ਼ਕਿਲਾਂ
Ad Position 24
No active advertisement