05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-07-2026

ਪਹਿਲਗਾਮ ਦੇ ਓਵੇਰਾ ਨਾਲੇ ਵਿਚ ਫਟਿਆ ਬੱਦਲ

ਪਹਿਲਗਾਮ (ਜੰਮੂ-ਕਸ਼ਮੀਰ), 12 ਜੁਲਾਈ- ਜੰਮੂ-ਕਸ਼ਮੀਰ ਦੇ ਪਹਿਲਗਾਮ ਦੇ ਓਵੇਰਾ ਨਾਲੇ ਵਿਚ ਬੱਦਲ ਫਟਣ ਕਾਰਨ...

Ad Position 21
No active advertisement
ਅਜੀਤ ਡੈਸਕ 12-07-2026

ਪਹਿਲਗਾਮ (ਜੰਮੂ-ਕਸ਼ਮੀਰ), 12 ਜੁਲਾਈ- ਜੰਮੂ-ਕਸ਼ਮੀਰ ਦੇ ਪਹਿਲਗਾਮ ਦੇ ਓਵੇਰਾ ਨਾਲੇ ਵਿਚ ਬੱਦਲ ਫਟਣ ਕਾਰਨ ਅਚਾਨਕ ਫਲੈਸ਼ ਫਲੱਡ ਆ ਗਿਆ। ਜਿਸਦੇ ਕਾਰਣ ਹੜ੍ਹ ਵਰਗੇ ਹਾਲਾਤ ਬਣ ਗਏ ਹਨ। ਪ੍ਰਸ਼ਾਸਨ ਦੀਆਂ ਟੀਮਾਂ ਵਲੋਂ ਤੁਰੰਤ ਮੌਕੇ 'ਤੇ ਪਹੁੰਚ ਕੇ ਬਚਾਅ ਅਤੇ ਰਾਹਤ ਕਾਰਜ ਕੀਤੇ ਜਾ ਰਹੇ ਹਨ।

ਫਿਲਹਾਲ ਕਿਸੇ ਵੀ ਤਰ੍ਹਾਂ ਦੇ ਜਾਨੀ ਜਾਂ ਮਾਲੀ ਨੁਕਸਾਨ ਦੀ ਕੋਈ ਅਧਿਕਾਰਕ ਜਾਣਕਾਰੀ ਸਾਹਮਣੇ ਨਹੀਂ ਆਈ। ਪ੍ਰਸ਼ਾਸਨ ਨੇ ਸੁਰੱਖਿਆ ਦੇ ਮੱਦੇਨਜ਼ਰ ਚਾਰ ਇਲਾਕਿਆਂ ਵਿਚ ਬਿਜਲੀ ਸਪਲਾਈ ਬੰਦ ਕਰ ਦਿੱਤੀ ਹੈ। ਫਲੈਸ਼ ਫਲੱਡ ਕਾਰਨ ਕਈ ਹੋਟਲਾਂ ਵਿਚ ਵੀ ਪਾਣੀ ਭਰ ਗਿਆ, ਜਿੱਥੇ ਅਮਰਨਾਥ ਯਾਤਰਾ ਲਈ ਠਹਿਰੇ ਸ਼ਰਧਾਲੂਆਂ ਨੂੰ ਸੁਰੱਖਿਅਤ ਢੰਗ ਨਾਲ ਬਾਹਰ ਕੱਢਿਆ ਗਿਆ।

 

Ad Position 22
No active advertisement
ਪਿਛਲੀ ਖ਼ਬਰ ਗੈਂਗਸਟਰਾਂ ਖ਼ਿਲਾਫ਼ ਪੰਜਾਬ ਪੁਲਿਸ ਦਾ ਐਕਸ਼ਨ, 417 ਗ੍ਰਿਫ਼ਤਾਰ ਅਗਲੀ ਖ਼ਬਰ ਲਾਲੜੂ ਨੇੜੇ ਭਿਆਨਕ ਸੜਕ ਹਾਦਸਾ: ਤੇਜ਼ ਰਫ਼ਤਾਰ ਕਾਰ ਨੇ ਮਾਂ-ਧੀਆਂ ਨੂੰ ਕੁਚਲਿਆ
Ad Position 24
No active advertisement